More

    ਕਰਤਾਰਪੁਰ ਲਾਂਘੇ ‘ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਉੱਚ-ਪੱਧਰੀ ਮੀਟਿੰਗ

    ਲਾਹੌਰ (ਪੀਟੀਆਈ) : ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘੇ ਦੇ ਸੰਚਾਲਨ ਤੇ ਖਰੜਾ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਤੀਜੇ ਦੌਰ ਦੀ ਉੱਚ-ਪੱਧਰੀ ਮੀਟਿੰਗ ਬੁੱਧਵਾਰ ਨੂੰ ਅਟਾਰੀ ਵਿਖੇ ਹੋਵੇਗੀ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਦਫ਼ਤਰ ਨੇ ਸੋਮਵਾਰ ਨੂੰ ਕਿਹਾ, ‘ਸਾਨੂੰ ਉਮੀਦ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ‘ਚ ਕਰਤਾਰਪੁਰ ਲਾਂਘੇ ਦੇ ਸੰਚਾਲਨ ਤੇ ਖਰੜਾ ਸਮਝੌਤੇ ਨਾਲ ਸਬੰਧਿਤ ਉਨ੍ਹਾਂ ਮਾਮਲਿਆਂ ‘ਤੇ ਸਹਿਮਤੀ ਬਣ ਜਾਵੇਗੀ ਜਿਨ੍ਹਾਂ ਨੂੰ ਪਿਛਲੀ ਮੀਟਿੰਗ (14 ਜੁਲਾਈ) ‘ਚ ਨਹੀਂ ਸੁਲਝਾਇਆ ਜਾ ਸਕਿਆ ਸੀ।’ ਸ਼ੁੱਕਰਵਾਰ ਨੂੰ ਇਸ ਮਸਲੇ ‘ਤੇ ਭਾਰਤ-ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਵੀ ਹੋਈ ਸੀ। ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਦੋਵਾਂ ਧਿਰਾਂ ਨੇ ਕਿਹਾ ਸੀ ਕਿ ਪ੍ਰਸਤਾਵਿਤ ਲਾਂਘੇ ਦੇ ਤਕਨੀਕੀ ਪਹਿਲੂਆਂ ‘ਤੇ ਚੰਗੀ ਤਰੱਕੀ ਹੋਈ ਹੈ। ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ‘ਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਦੱਖਣ ਏਸ਼ੀਅਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ. ਮੁਹੰਮਦ ਫੈਸਲ ਕਰਨਗੇ। ਦੱਸਣਾ ਬਣਦਾ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਇਸ ਲਾਂਘੇ ਜ਼ਰੀਏ ਪਾਕਿਸਤਾਨ ਨੇ ਪ੍ਰਤੀ ਦਿਨ 5,000 ਸਿੱਖ ਸ਼ਰਧਾਲੂਆਂ ਨੂੰ ਪ੍ਰਵੇਸ਼ ਕਰਨ ‘ਤੇ ਸਹਿਮਤੀ ਪ੍ਰਗਟ ਕੀਤੀ ਹੈ। ਇਹ ਦੋਵਾਂ ਦੇਸ਼ਾਂ ਵਿਚਾਲੇ ਪਹਿਲਾ ਵੀਜ਼ਾ ਮੁਕਤ ਲਾਂਘਾ ਹੋਵੇਗਾ। ਇਸ ਲਈ ਸਿੱਖ ਸ਼ਰਧਾਲੂਆਂ ਨੂੰ ਸਿਰਫ਼ ਇਕ ਪਰਮਿਟ ਹਾਸਲ ਕਰਨਾ ਪਵੇਗਾ।

     

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img