Advertisements
IndiaLast Updated: Loading...
Total Cases0
New Cases0
Total Deaths0
Total Recovered0
Active Cases0

Breaking News :

ਰੱਬੀ ਰੂਹ ਹਨ ਸੰਤ ਬਾਬਾ ਬਲਵਿੰਦਰ ਸਿੰਘ ਜੀ ਹਜ਼ੂਰ ਵਾਲੇ ਵਾਲੇ

ਪੰਜਾਬ ‘ਚ ਡਰਾਈਵਿੰਗ ਟੈਸਟ 1 ਜੂਨ ਤੋਂ ਸ਼ੁਰੂ

ਅੰਮ੍ਰਿਤਸਰ ‘ਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਦੇ ਮਾਮਲੇ, ਇਕੋ ਪਰਿਵਾਰ ਦੇ 4 ਜੀਅ ਆਏ ਪਾਜ਼ੇਟਿਵ

26 ਮਈ ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ ਸਾਰੀਆਂ ਦੁਕਾਨਾਂ/ਬਜ਼ਾਰਾਂ/ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ

1 ਵਜੇ ਤੋ 5 ਵਜੇ ਤੱਕ ਬਾਹਰ ਨਾ ਨਿਕਲੋ!ਮੌਸਮ ਵਿਭਾਗ ਦੀ ਚੇਤਾਵਨੀ

ਰਾਹਤ ਦੀ ਖ਼ਬਰ! ਪੰਜਾਬ ਦੇ ਪੰਜ ਜ਼ਿਲ੍ਹਿਆਂ ‘ਚੋ ਕੋਰੋਨਾ ਦਾ ਸਫਾਇਆ

ਸੀ.ਐਮ.ਸਿਟੀ ਵਿਖੇ ਆਏ ਨਵੇਂ 4 ਕੋਰੋਨਾ ਪਾਜ਼ੀਟਿਵ ਮਾਮਲੇ

ਪੱਤਰਕਾਰ ਦੀ ਕੁੱਟਮਾਰ: ਦੋ ਥਾਣੇਦਾਰ ਮੁਅੱਤਲ, ਨਿਆਂਇਕ ਜਾਂਚ ਦੇ ਹੁਕਮ

ਪੰਜਾਬ ਦੇ ਨਿੱਜੀ ਸਕੂਲਾਂ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਵਿਦਿਆਰਥੀਆਂ ਤੋਂ ਲੈ ਸਕਣਗੇ ਨੂੰ 70% ਫੀਸ

ਚੰਦ ਲਾਈਕਾਂ ਤੇ ਕਾਮੈਂਟਾਂ ਦੀ ਖਾਤਿਰ ਇਜ਼ਤ ਨੂੰ ਛਿੱਕੇ ਤੇ ਟੰਗ ਅੰਗ ਪ੍ਰਦਰਸ਼ਨ ਕਰਦੀਆਂ ਹਨ

June 6, 2020

ਕਰਤਾਰਪੁਰ ਲਾਂਘੇ ‘ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਉੱਚ-ਪੱਧਰੀ ਮੀਟਿੰਗ

ਲਾਹੌਰ ਸਿੱਖ ਸ਼ਰਧਾਲੂਆਂ ਲਈ ਕਰਤਾਰਪੁਰ ਲਾਂਘੇ ਦੇ ਸੰਚਾਲਨ ਤੇ ਖਰੜਾ ਸਮਝੌਤੇ ਨੂੰ ਅੰਤਿਮ ਰੂਪ ਦੇਣ ਲਈ ਭਾਰਤ ਤੇ ਪਾਕਿਸਤਾਨ ਵਿਚਾਲੇ ਤੀਜੇ ਦੌਰ ਦੀ ਉੱਚ-ਪੱਧਰੀ ਮੀਟਿੰਗ ਬੁੱਧਵਾਰ ਨੂੰ ਅਟਾਰੀ ਵਿਖੇ ਹੋਵੇਗੀ। ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਦਫ਼ਤਰ ਨੇ ਸੋਮਵਾਰ ਨੂੰ ਕਿਹਾ, ‘ਸਾਨੂੰ ਉਮੀਦ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਕਾਰ ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ‘ਚ ਕਰਤਾਰਪੁਰ ਲਾਂਘੇ ਦੇ ਸੰਚਾਲਨ ਤੇ ਖਰੜਾ ਸਮਝੌਤੇ ਨਾਲ ਸਬੰਧਿਤ ਉਨ੍ਹਾਂ ਮਾਮਲਿਆਂ ‘ਤੇ ਸਹਿਮਤੀ ਬਣ ਜਾਵੇਗੀ ਜਿਨ੍ਹਾਂ ਨੂੰ ਪਿਛਲੀ ਮੀਟਿੰਗ (14 ਜੁਲਾਈ) ‘ਚ ਨਹੀਂ ਸੁਲਝਾਇਆ ਜਾ ਸਕਿਆ ਸੀ।’

ਸ਼ੁੱਕਰਵਾਰ ਨੂੰ ਇਸ ਮਸਲੇ ‘ਤੇ ਭਾਰਤ-ਪਾਕਿਸਤਾਨ ਦੇ ਤਕਨੀਕੀ ਮਾਹਿਰਾਂ ਦੀ ਮੀਟਿੰਗ ਵੀ ਹੋਈ ਸੀ। ਕਰੀਬ ਦੋ ਘੰਟੇ ਚੱਲੀ ਮੀਟਿੰਗ ਤੋਂ ਬਾਅਦ ਦੋਵਾਂ ਧਿਰਾਂ ਨੇ ਕਿਹਾ ਸੀ ਕਿ ਪ੍ਰਸਤਾਵਿਤ ਲਾਂਘੇ ਦੇ ਤਕਨੀਕੀ ਪਹਿਲੂਆਂ ‘ਤੇ ਚੰਗੀ ਤਰੱਕੀ ਹੋਈ ਹੈ। ਚਾਰ ਸਤੰਬਰ ਨੂੰ ਹੋਣ ਵਾਲੀ ਮੀਟਿੰਗ ‘ਚ ਪਾਕਿਸਤਾਨੀ ਵਫ਼ਦ ਦੀ ਅਗਵਾਈ ਦੱਖਣ ਏਸ਼ੀਅਆ ਤੇ ਸਾਰਕ ਦੇ ਡਾਇਰੈਕਟਰ ਜਨਰਲ ਤੇ ਵਿਦੇਸ਼ ਦਫ਼ਤਰ ਦੇ ਬੁਲਾਰੇ ਡਾ. ਮੁਹੰਮਦ ਫੈਸਲ ਕਰਨਗੇ। ਦੱਸਣਾ ਬਣਦਾ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰੇ ਨੂੰ ਡੇਰਾ ਬਾਬਾ ਨਾਨਕ ਨਾਲ ਜੋੜਨ ਵਾਲੇ ਇਸ ਲਾਂਘੇ ਜ਼ਰੀਏ ਪਾਕਿਸਤਾਨ ਨੇ ਪ੍ਰਤੀ ਦਿਨ 5,000 ਸਿੱਖ ਸ਼ਰਧਾਲੂਆਂ ਨੂੰ ਪ੍ਰਵੇਸ਼ ਕਰਨ ‘ਤੇ ਸਹਿਮਤੀ ਪ੍ਰਗਟ ਕੀਤੀ ਹੈ। ਇਹ ਦੋਵਾਂ ਦੇਸ਼ਾਂ ਵਿਚਾਲੇ ਪਹਿਲਾ ਵੀਜ਼ਾ ਮੁਕਤ ਲਾਂਘਾ ਹੋਵੇਗਾ। ਇਸ ਲਈ ਸਿੱਖ ਸ਼ਰਧਾਲੂਆਂ ਨੂੰ ਸਿਰਫ਼ ਇਕ ਪਰਮਿਟ ਹਾਸਲ ਕਰਨਾ ਪਵੇਗਾ।

Advertisements

Bulandh Awaaz

Read Previous

ਕਰਤਾਰਪੁਰ ਲਾਂਘੇ ‘ਤੇ ਭਾਰਤ ਤੇ ਪਾਕਿਸਤਾਨ ਵਿਚਾਲੇ ਉੱਚ-ਪੱਧਰੀ ਮੀਟਿੰਗ

Read Next

ਆਪ ਵਿਧਾਇਕਾ ਅਲਕਾ ਦੀ ਕਾਂਗਰਸ ’ਚ ਹੋ ਸਕਦੀ ਹੈ ਵਾਪਸੀ, ਸੋਨੀਆ ਨੂੰ ਮਿਲਣ ਪਹੁੰਚੇ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

%d bloggers like this: