More

    ਪਹਿਲੇ ਪਾਤਸ਼ਾਹ ਦਾ ਅਸਥਾਨ ਢਾਹੁਣ ਦੇ ਮਾਮਲੇ ਦੀ ਪੜਤਾਲ ਲਈ ਸ਼੍ਰੋ.ਗੁ.ਪ੍ਰ.ਕ. ਦਾ ਵਫਦ ਉੜੀਸਾ ਜਾਵੇਗਾ

    ਅੰਮ੍ਰਿਤਸਰ: ਉੜੀਸਾ ਦੇ ਪੁਰੀ ਵਿਖੇ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਅਸਥਾਨ ਨੂੰ ਢਾਹੇ ਜਾਣ ਦੀਆਂ ਖਬਰਾਂ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸ਼੍ਰੋ.ਗੁ.ਪ੍ਰ.ਕ.) ਨੇ ਮਾਮਲੇ ਦੀ ਜਾਣਕਾਰੀ ਲਈ ਇੱਕ ਵਫਦ ਉੜੀਸਾ ਭੇਜਣ ਦਾ ਫੈਸਲਾ ਕੀਤਾ ਹੈ।

    ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਸ. ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਕੁਝ ਮੱਠ ਢਾਹੇ ਜਾਣ ਦੀਆਂ ਖਬਰਾਂ ਹਨ ਤੇ ਇਹ ਵੀ ਕਿਹਾ ਜਾ ਰਿਹਾ ਹੈ ਕਿ ਢਾਹੇ ਗਏ ਅਸਥਾਨਾਂ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਨਾਲ ਸਬੰਧਤ ਵੀ ਹਨ।

    ਸ਼੍ਰੋ.ਗੁ.ਪ੍ਰ.ਕ. ਪ੍ਰਧਾਨ ਨੇ ਕਿਹਾ ਕਿ ਕਿ ਇਸ ਮਾਮਲੇ ਦੀ ਅਸਲੀਅਤ ਜਾਣਨ ਲਈ ਸ਼੍ਰੋ.ਗੁ.ਪ੍ਰ.ਕ. ਦਾ ਇੱਕ ਵਫਦ ਉੜੀਸਾ ਭੇਜਿਆ ਜਾ ਰਿਹਾ ਹੈ, ਜੋ ਉਥੇ ਦੀ ਮੁਕੰਮਲ ਜਾਣਕਾਰੀ ਹਾਸਿਲ ਕਰੇਗਾ। ਉਨ੍ਹਾਂ ਕਿਹਾ ਕਿ ਮਾਮਲੇ ਉੱਤੇ ਜਾਣਕਾਰੀ ਆਉਣ ਮਗਰੋਂ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img