ਲੁਧਿਆਣਾ 26 ਜਨਵਰੀ (ਹਰਮਿੰਦਰ ਮੱਕੜ) – ਆਲ ਇੰਡੀਆ ਭਗਵਾਨ ਵਾਲਮੀਕਿ ਸੇਵਾ ਦਲ ਦੇ ਕੌਮੀ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਆਗੂ ਸ੍ਰੀ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਇਕ ਵਫਦ ਅੱਜ ਸਵੇਰੇ ਲੁਧਿਆਣਾ ਪੱਛਮੀ ਤੋਂ ਆਪ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲਿਆ ਜਿਸ ਨੂੰ ਸੰਬੋਧਨ ਹੁੰਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਜੋ ਪਾਰਟੀ ਵਰਕਰ ਨਿਸ਼ਕਾਮ ਸੇਵਾ ਕਰ ਰਹੇ ਹਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਚੋਣਾਂ ਵਿਚ ਉਮੀਦਵਾਰ ਬਣਾ ਕੇ ਮਾਣ ਮਹਿਸੂਸ ਕਰੇਗੀ। ਸਮਾਜ ਦੇ ਕਲਿਆਣ ਲਈ ਕੋਈ ਵੀ ਵਿਅਕਤੀ ਉਨ੍ਹਾਂ ਨੂੰ ਬੇਝਿਜਕ ਹੋ ਕੇ ਮਿਲ ਸਕਦਾ ਹੈ ਤੇ ਉਹ ਹਮੇਸ਼ਾ ਸੁਧਾਰਵਾਦੀ ਕੰਮਾਂ ਲਈ ਤਤਪਰ ਰਹਿੰਦੇ ਹਨ। ਵਿਧਾਇਕ ਦੀਆਂ ਯੋਗ ਸੇਵਾਵਾਂ ਨੂੰ ਮੁੱਖ ਰਖਦਿਆਂ ਵਫਦ ਵਲੋਂ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਅਜੈ ਕੁਮਾਰ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਉਪਲੱਬਧੀਆਂ ਨੂੰ ਘਰ ਘਰ ਪੁਚਾਉਣ ਲਈ ਉਹ ਅਤੇ ਉਨ੍ਹਾਂ ਦੇ ਸਾਥੀ ਪੂਰੀ ਸੁਹਿਰਦਤਾ ਨਾਲ ਕਾਰਜਸ਼ੀਲ ਹਨ ਅਤੇ ਉਨ੍ਹਾਂ ਵਿਸ਼ਵਾਸ ਦੁਆਇਆ ਕਿ ਨਗਰ ਨਿਗਮ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਐਡਵੋਕੇਟ ਵਿਨੈ ਸਭਰਵਾਲ, ਸੋਹਣ ਜੱਸਲ, ਰਾਜ ਕੁਮਾਰ ਪਲ੍ਹਣ, ਅਰਜਨ ਸਿੱਧੂ, ਦਲੀਪ ਸਿੰਘ ਸ਼ਿਮਲਾਪੁਰੀ, ਭੁਪਿੰਦਰ ਸਿੰਘ ਆਦਿ ਮੌਜੂਦ ਸਨ।
ਅਜੈ ਸਿੱਧੂ ਦੀ ਅਗਵਾਈ ਹੇਠ ਵਫਦ ਵਿਧਾਇਕ ਸ੍ਰ. ਕੁਲਵੰਤ ਸਿੰਘ ਸਿੱਧੂ ਨੂੰ ਮਿਲਿਆ
