ਅਦਾਕਾਰ ਦੀਪ ਸਿੱਧੂ ਸਮੇਤ ਸ਼ੰਭੂ ਮੋਰਚੇ ਦੀ ਟੀਮ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈ ਨਤਮਸਤਕ
ਤਲਵੰਡੀ ਸਾਬੋ- ਫ਼ਿਲਮ ਅਦਾਕਾਰ ਦੀਪ ਸਿੱਧੂ ਸਮੇਤ ਕਿਸਾਨਾਂ ਦੇ ਹੱਕ ‘ਚ ਸ਼ੰਭੂ ਵਿਖੇ ਮੋਰਚਾ ਚਲਾ ਰਹੀ ਟੀਮ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ।ਪੱਤਰਕਾਰਾਂ ਨਾਲ ਗੱਲ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਨਾਲ ਲੜਾਈ ਜਾਰੀ ਰਹੇਗੀ ਅਤੇ 22 ਨਵੰਬਰ ਨੂੰ ਸ਼ੰਭੂ ਮੋਰਚੇ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਕੇਂਦਰ ਖ਼ਿਲਾਫ਼ ਸੰਘਰਸ਼ ‘ਚ ਉਹ ਵੀ ਕਿਸਾਨਾਂ ਦੇ ਨਾਲ ਦਿੱਲੀ ਵੱਲ ਜਾਣਗੇ।
