16.7 C
Punjab
Tuesday, December 6, 2022

ਅਧਿਆਪਕਾਂ ਨਾਲ ਮਿਲ ਕੇ ਬੱਚਿਆਂ ਨੇ ਕਰੋਨਾ ਵਿਰੁੱਧ ਦਿੱਤੀ ਘਰ ਘਰ ਦਸਤਕ – ਜਿਲ੍ਹਾ ਸਿਖਿਆ ਅਫਸਰ

Must read

ਬੱਚਿਆਂ ਨੇ ਕਰੋਨਾ ਮਹਾਂਮਾਰੀ ਤੋਂ ਜਾਗਰੂਕ ਹੋਣ ਦੇ ਬਣਾਏ ਪੋਸਟਰ

ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਲੋਕਾਂ ਨੂੰ ਮਾਨਸਿਕ ਤੌਰ ਤੇ ਮਜਬੂਤ ਕਰਨ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਦਾ ਉਦੇਸ਼ ਕਰੋਨਾ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਇਸ ‘ਤੇ ਜਿੱਤ ਪ੍ਰਾਪਤ ਕਰਨਾ ਹੈ। ਇਸੇ ਹੀ ਲੜੀ ਤਹਿਤ ਅੱਜ ਸਿਖਿਆ ਵਿÎਭਾਗ ਵੱਲੋਂ ਜਿਲੇ• ਦੇ 419 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਬੱਚਿਆਂ ਨੇ ਮਿਲ ਕੇ ਕਰੋਨਾ ਵਿਰੁੱਧ ਘਰ ਘਰ ਦਸਤਕ ਦਿੱਤੀ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰ ਸਤਿੰਦਰਬੀਰ ਸਿੰਘ ਜਿਲ•ਾ ਸਿਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਜਿਲੇ• ਦੇ 419 ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਖੁਦ ਮਾਸਕ ਤਿਆਰ ਕਰਕੇ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਵੰਡੇ ਗਏ ਅਤੇ ਲੋਕਾਂ ਨੂੰ ਇਸ ਦੇ ਬਚਾਓ ਲਈ ਸਾਵਧਾਨੀਆਂ ਅਪਣਾਉਣ ਬਾਰੇ ਦੱਸਿਆ। ਉਨ•ਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ, ਜਨਤਕ ਥਾਂਵਾਂ ਤੇ ਥੁੱਕਣ ਤੋਂ ਪ੍ਰਹੇਜ ਅਤੇ ਬੇਵਜਾ ਘਰੋਂ ਨਿਕਲਣ ਤੋਂ ਗੁਰੇਜ ਕਰਨ ਬਾਰੇ ਦੱਸਿਆ। ਜਿਲ•ਾ ਸਿਖਿਆ ਅਫਸਰ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ•ਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਸਾਥ ਦੇਣ। ਉਨ•ਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਉਹ ਮਿਸ਼ਨ ਫਤਿਹ ਵਿੱਚ ਰਜਿ’ਸਟਰਡ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲਾ ਸਰਟੀਫਿਕੇਟ ਵੀ ਜਿੱਤ ਸਕਦੇ ਹਨ।
ਸ੍ਰ ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਪੋਸਟਰ ਵੀ ਤਿਆਰ ਕੀਤੇ ਗਏ ਅਤੇ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਜਿਲ•ਾ ਸਿਖਿਆ ਅਫਸਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਖੁਦ ਵੀ ਮਾਸਕ ਤਿਆਰ ਕੀਤੇ ਗਏ ਸਨ ਅਤੇ ਉਨ•ਾਂ ਵੱਲੋਂ ਹੀ ਘਰ ਘਰ ਜਾ ਕੇ ਮਾਸਕਾਂ ਦੀ ਵੰਡ ਕੀਤੀ ਗਈ। ਉਨ•ਾਂ ਕਿਹਾ ਕਿ ਸਕੂਲੀ ਬੱਚੇ ਵੀ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ•ਾਂ ਦੱਸਿਆ ਕਿ ਮਿਸ਼ਨ ਫਤਿਹ ਯੋਧਾ ਬਣਨ ਲਈ ਸਕੂਲੀ ਬੱਚਿਆਂ ਵੱਲੋਂ ਕੋਵਾ ਐਪ ਡਾਉਨਲੋਡ ਕੀਤਾ ਜਾ ਰਿਹਾ ਹੈ। ਉਨ•ਾਂ ਨੇ ਸਕੂਲੀ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਂਢ-ਗੁਆਂਢ, ਰਿਸ਼ਤੇਦਾਰਾਂ ਨੂੰ ਵੀ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਨ ਅਤੇ ਉਨ•ਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਬਾਰੇ ਜਗਾਰੂਕ ਕਰਵਾਉਣ। ਉਨ•ਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਤੇ ਕਾਬੂ ਪਾ ਸਕਦੇ ਹਾਂ। ਇਸ ਮੌਕੇ ਉਨ•ਾਂ ਨਾਲ ਉਪ ਜਿਲ•ਾ ਸਿਖਿਆ ਅਫਸਰ ਸ੍ਰੀ ਰਾਜੇਸ਼ ਸ਼ਰਮਾ ਤੇ ਹਰਭਗਵੰਤ ਸਿੰਘ ਵੀ ਹਾਜਰ ਸਨ।

- Advertisement -spot_img

More articles

- Advertisement -spot_img

Latest article