ਅਮਰੀਕਾ ’ਚ ਸਿੱਖਾਂ ਅਤੇ ਮੁਸਲਮਾਨਾਂ ਨੂੰ ਹੋਰ ਭਾਈਚਾਰਿਆਂ ਸਮੇਤ ਸ਼ੱਕ ਦੀ ਨਿਗ੍ਹਾ ਨਾਲ ਦੇਖਿਆ ਜਾਂਦਾ ਹੈ: ਓਬਾਮਾ

14

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਅਮਰੀਕਾ ਵਿਚ ਵੱਧ ਰਹੀ ਨਸਲੀ ਅਸਹਿਣਸ਼ੀਲਤਾ ‘ਤੇ ਫਿਕਰਮੰਦੀ ਪ੍ਰਗਟ ਕਰਦਿਆਂ ਕਿਹਾ ਕਿ ਮੁਲਕ ਵਿੱਚ ਰਹਿੰਦੇ ਸਿੱਖਾਂ, ਮੁਸਲਮਾਨਾਂ ਤੇ ਹੋਰਨਾਂ ਭਾਈਚਾਰਿਆਂ ਨੂੰ ਕਈ ਪੀੜ੍ਹੀਆਂ ਤੋਂ ਉਨ੍ਹਾਂ ਦੇ ਪ੍ਰਮਾਤਮਾ ਦੀ ਬੰਦਗੀ ਕਰਨ ਦੇ ਢੰਗ ਤਰੀਕਿਆਂ ਕਰਕੇ ‘ਸ਼ੱਕ ਦੀ ਨਿਗ੍ਹਾ’ ਨਾਲ ਵੇਖਣ ਦਾ ਅਹਿਸਾਸ ਕਰਵਾਇਆ ਜਾਂਦਾ ਹੈ। ਡੈਮੋਕਰੈਟਿਕ ਪਾਰਟੀ ਦੀ ਕੌਮੀ ਕਨਵੈਨਸ਼ਨ 2020 ਮੌਕੇ ਬੋਲਦਿਆਂ ਓਬਾਮਾ ਨੇ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਅਮਰੀਕੀ ਜਨਤਾ ਨੂੰ ਟਰੰਪ ਅਤੇ ਉਸਦੇ ਪ੍ਰਸ਼ਾਸਨ ਨੂੰ ਲੋਕਾਂ ਦੀ ਤਾਕਤ ਖੋਹਣ ਨਹੀਂ ਦੇਣੀ ਚਾਹੀਦੀ। ਓਬਾਮਾ ਨੇ ਅਮਰੀਕੀ ਲੋਕਾਂ ਨੂੰ ਲੋਕਤਾਂਤਰ ਬਚਾਉਣ ਦੀ ਅਪੀਲ ਕੀਤੀ।

Italian Trulli

ਓਬਾਮਾ ਨੇ ਕਿਹਾ ਕਿ ਉਹਨਾਂ ਤੋਂ ਬਾਅਦ ਰਾਸ਼ਟਰਪਤੀ ਬਣੇ ਦੋਨਾਲਡ ਟਰੰਪ ਇਸ ਸਿਖਰਲੇ ਅਹੁਦੇ ਨਾਲ ‘ਰਿਐਲਿਟੀ ਸ਼ੋਅ’ ਵਾਂਗ ਵਰਤਾਅ ਕਰਦਾ ਹਨ। ਉਹਨਾਂ ਕਿਹਾ ਕਿ ਟਰੰਪ ਅਹੁਦੇ ਦੇ ਹਾਣ ਦੇ ਨਹੀਂ ਬਣ ਸਕੇ ਕਿਉਂਕਿ ਉਹ ਇਸਦੇ ਸਮਰੱਥ ਹੀ ਨਹੀਂ ਸੀ।

ਓਬਾਮਾ ਨੇ ਕਿਹਾ, ‘ਆਇਰਿਸ਼, ਇਤਾਲਵੀਆਂ, ਏਸ਼ੀਅਨਜ਼ ਤੇ ਲਾਤੀਨੀਆਂ ਨੂੰ ਉਨ੍ਹਾਂ ਦੇ ਜੱਦੀ ਮੁਲਕਾਂ ਵਿੱਚ ਵਾਪਸ ਜਾਣ ਲਈ ਆਖਿਆ ਗਿਆ। ਯਹੂਦੀਆਂ ਤੇ ਕੈਥੋਲਿਕਾਂ, ਸਿੱਖਾਂ ਤੇ ਮੁਸਲਿਮਾਂ ਨੂੰ ਇਹ ਅਹਿਸਾਸ ਕਰਵਾਇਆ ਗਿਆ ਕਿ ਉਨ੍ਹਾਂ ਦੇ ਰੱਬ ਦੀ ਅਕੀਦਤ ਕਰਨ ਦੇ ਢੰਗ ਤਰੀਕੇ ਨੂੰ ਸ਼ੱਕ ਦੀ ਨਿਗ੍ਹਾ ਨਾਲ ਵੇਖਿਆ ਜਾਂਦਾ ਹੈ। ਸਿਆਹਫਾਮ ਅਮਰੀਕੀਆਂ ਨੂੰ ਜ਼ੰਜੀਰਾਂ ’ਚ ਜਕੜਿਆ ਤੇ ਸੂਲੀ ’ਤੇ ਚਾੜ੍ਹਿਆ ਗਿਆ। ਲੰਗਰ ਦੀਆਂ ਕਤਾਰਾਂ ’ਚ ਬੈਠਣ ਲਈ ਉਨ੍ਹਾਂ ’ਤੇ ਥੁੱਕਿਆ ਗਿਆ। ਵੋਟ ਪਾਊਣ ਦੀ ਕੋਸ਼ਿਸ਼ ਕੀਤੀ ਤਾਂ ਕੁੱਟ ਸੁੱਟਿਆ।’

ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ