Bulandh Awaaz

Headlines
26 ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਨੂੰ ਮਿਲੀ ਮਨਜ਼ੂਰੀ, ਦਿੱਲੀ ਦੇ ਅੰਦਰ ਜਾਣਗੇ ਕਿਸਾਨ  ਬਾਬਾ ਤਰਸੇਮ ਸਿੰਘ ਦੀ ਅਗਵਾਈ ਵਿੱਚ ਬਾਬਾ ਬਕਾਲਾ ਸਾਹਿਬ ਤੋਂ ਗਊਆਂ ਵਾਲੇ ਸੇਵਾਦਾਰ ਹੋਏ ਦਿੱਲੀ ਰਵਾਨਾ ਆਮ ਆਦਮੀ ਪਾਰਟੀ ਵੱਲੋਂ ਐਮ ਸੀ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ ਮੇਅਰ ਕਰਮਜੀਤ ਸਿੰਘ ਰਿੰਟੂ ਵੱਲੋਂ ਅੰਮ੍ਰਿਤਸਰ ਗੇਮਜ਼ ਐਸੋਸੀਏਸ਼ਨ ਨੂੰ 1 ਕਰੋੜ ਰੁਪਏ ‘ਵਿਕਾਸ ਫੰਡ’ ਦੇਣ ਦਾ ਐਲਾਨ ਵੱਡੀ ਖ਼ਬਰ: ਫਿਰ ਹੋਣ ਜਾ ਰਹੀ ਐ ਨੋਟਬੰਦੀ, ਇਸ ਮਹੀਨੇ ਤੋਂ ਬੰਦ ਹੋ ਜਾਣਗੇ 100, 10 ਤੇ 5 ਰੁਪਏ ਦੇ ਨੋਟ ਭਾਰਤ-ਚੀਨ ਸਰਹੱਦ ਵਿਵਾਦ : ਦੋਹਾਂ ਦੇਸ਼ਾਂ ਵਿਚਾਲੇ ਭਲਕੇ ਇਕ ਵਾਰ ਫਿਰ ਹੋਵੇਗੀ ਗੱਲਬਾਤ ਟਰੈਕਟਰ ਪਰੇਡ ਰੋਕਣ ਲਈ ਦਿੱਲੀ ਪੁਲਿਸ ਦੀ ਇੱਕ ਹੋਰ ਕੋਸ਼ਿਸ਼, ਸਿੰਘੂ ਬਾਰਡਰ ਨਾਲ ਲੱਗਦੇ ਸਾਰੇ ਲਿੰਕ ਰੋਡ ਕੀਤੇ ਸੀਲ ਅਸਮ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਨੇ ਚਲਿਆ ਦਾਅ, ਸਿਵਾਸਾਗਰ ਨੂੰ ਪੁਰਾਤਨ ਪੁਰਾਤੱਤਵ ਥਾਂਵਾਂ ਵਿੱਚ ਸ਼ਾਮਲ ਕਰਨ ਦਾ ਐਲਾਨ ਮੁਸ਼ਕਲ ’ਚ ਟਰੰਪ : ਸੈਨੇਟ ’ਚ 8 ਫਰਵਰੀ ਤੋਂ ਸ਼ੁਰੂ ਹੋਵੇਗਾ ਮਹਾਂਦੋਸ਼ ਦਾ ਟ੍ਰਾਇਲ ਅਮਰੀਕੀ ਪ੍ਰਧਾਨ ਨੇ ਆਰ ਐਸ ਐਸ ਤੇ ਬੀ ਜੇ ਪੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਆਪਣੀ ਟੀਮ ਵਿੱਚੋਂ ਕੱਢੇ

ਅਮਰੀਕਾ : ਪੇਟ ਚੀਰ ਕੇ ਬੱਚਾ ਚੋਰੀ ਕਰਨ ਵਾਲੀ ਔਰਤ ਨੂੰ ਜ਼ਹਿਰ ਦਾ ਇੰਜੈਕਸ਼ਨ ਦੇ ਕੇ ਦਿੱਤੀ ਮੌਤ ਦੀ ਸਜ਼ਾ

ਇੰਡੀਆਨਾ, 13 ਜਨਵਰੀ :  ਅਮਰੀਕਾ ਵਿਚ ਸੱਤ ਦਹਾਕੇ ਵਿਚ ਪਹਿਲੀ ਵਾਰ ਮੌਤ ਦੀ ਸਜ਼ਾ ਪਾਈ ਮਹਿਲਾ ਕੈਦੀ ਦੀ ਸਜ਼ਾ ’ਤੇ ਅਮਲ ਕੀਤਾ ਗਿਆ। ਅਮਰੀਕੀ ਮਹਿਲਾ ਲੀਜਾ ਮੋਂਟਗੋਮਰੀ ਨੇ ਬੱਚਾ ਚੋਰੀ ਕਰਨ ਲਈ ਗਰਭਵਤੀ ਔਰਤ ਦੀ ਹੱÎਤਿਆ ਕਰ ਦਿੱਤੀ ਸੀ। ਮੋਂਟਗੋਮਰੀ ਨੂੰ ਜ਼ਹਿਰ ਦਾ ਇੰਜੈਕਸ਼ਨ ਦੇ ਕੇ ਮੌਤ ਦਿੱਤੀ ਗਈ। ਅਮਰੀਕਾ ਦੇ ਨਿਆ ਵਿਭਾਗ ਨੇ ਦੱਸਿਆ ਕਿ ਲੀਜਾ ਨੂੰ ਇੰਡੀਆਨਾ ਵਿਚ ਸਥਾਨਕ ਸਮੇਂ ਦੇ ਅਨੁਸਾਰ ਸਵੇਰੇ 1.31 ਵਜੇ ਮ੍ਰਿਤਕ ਐਲਾਨ ਕੀਤਾ ਗਿਆ।  ਮੋਂਟਗੋਮਰੀ ਦੀ ਸਜ਼ਾ ਨੂੰ ਸੁਪਰੀਮ ਕੋਰਟ ਤੋਂ ਹਰੀ ਝੰਡੀ ਮਿਲਣ ਤੋਂ ਬਾਅਦ ਅਮਲ ਵਿਚ ਲਿਆਇਆ ਗਿਆ।

ਅਮਰੀਕਾ ਦੀ ਸੁਪਰੀਮ ਕਰਟ ਨੇ ਔਰਤ ਨੂੰ ਮੌਤ ਦੀ ਸਜ਼ਾ ’ਤੇ ਰੋਕ ਲਾਉਣ ਸਬੰਧੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਜਿਸ  ਤੋਂ ਬਾਅਦ ਹੁਣ ਇਸ ਔਰਤ ਨੂੰ ਮੌਤ ਦੀ ਸਜ਼ਾ ਦੇਣ ਦਾ ਰਸਤਾ ਸਾਫ ਹੋਇਆ ਸੀ। ਅਮਰੀਕੀ ਸਰਕਾਰ ਨੇ ਲੀਜਾ ਮੋਂਟਗੋਮਰੀ ਨਾਂ ਦੀ ਔਰਤ ਨੂੰ ਸਜ਼ਾ ਦਿੱਤੇ ਜਾਣ ਦੀ ਤਿਆਰੀ ਪੂਰੀ ਕਰ ਲਈ ਸੀ। ਸਾਲ 2004 ਵਿਚ ਲੀਜਾ ਮੋਂਟਗੋਮਰੀ ਨੇ ਮਿਸੂਰੀ ਵਿਚ ਰਹਿਣ ਵਾਲੀ Îਇੱਕ ਗਰਭਵਤੀ ਔਰਤ ਦੀ ਹੱਤਿਆ ਕਰਨ ਤੋਂ ਬਾਅਦ ਉਸ ਦੇ ਗਰਭ ਤੋਂ ਬੱਚੀ ਨੂੰ ਕੱਢ ਕੇ ਅਪਣੇ ਕਬਜ਼ੇ ਵਿਚ ਲੈ ਲਿਆ ਸੀ। 

 ਇਹ ਮਾਮਲਾ 16 ਸਾਲ ਪੁਰਾਣਾ ਹੈ। 16 ਦਸੰਬਰ 2004 ਨੂੰ ਮੋਂਟਗੋਮਰੀ ਇੱਕ ਕੁੱਤੇ ਨੂੰ ਗੋਦ ਲੈਣ  ਦੇ ਲਈ ਕੈਨਸਾਸ ਦੇ ਮੇਲਵਰਨ ਵਿਚ ਸਥਿਤ ਅਪਣੇ ਘਰ ਤੋਂ ਲਗਭਗ 170 ਕਿਲੋਮੀਟਰ ਦੂਰ ਮਿਸੂਰ ਕਸਬੇ ਦੇ ਸਿਕਡਮੋਰ ਵਿਚ 23 ਸਾਲਾ ਕੁੱਤਾ ਵਿਕਰੇਤਾ ਬੌਬੀ ਦੇ ਘਰ ਗਈ ਅਤੇ ਰੱਸੀ ਨਾਲ ਗਲ਼ਾ ਘੁੱਟ ਕੇ ਹੱਤਿਆ ਕਰ ਦਿੱਤੀ। ਇਸ ਤੋਂ ਬਾਅਦ ਔਰਤ ਦਾ ਪੇਟ ਚੀਰ ਕੇ ਬੱਚਾ ਕੱਢ ਲਿਆ ਅਤੇ ਫਰਾਰ ਹੋ ਗਈ ਸੀ। ਅਗਲੇ ਦਿਨ ਉਸ ਨੂੰ ਗ੍ਰਿਫਤਾਰ ਕਰਕੇ ਬੱਚਾ ਛੁਡਾ ਲਿਆ ਸੀ। ਉਸ ਬੱਚੀ ਦਾ ਨਾਂ ਵਿਕਟੋਰੀਆ ਹੈ। ਜੋ ਹੁਣ 16 ਸਾਲ ਦੀ ਹੋ ਚੁੱਕੀ ਹੈ।

bulandhadmin

Read Previous

26 ਜਨਵਰੀ ਨੂੰ ਲਾਲ ਕਿਲ੍ਹੇ ਵੱਲ ਨਹੀਂ ਜਾਣਗੀਆਂ ਕਿਸਾਨ ਜਥੇਬੰਦੀਆਂ

Read Next

ਜੇਲ੍ਹ ’ਚ ਕੈਦੀ ’ਤੇ ਚਾਕੂ ਨਾਲ ਹਮਲਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!