Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਅਮਰੀਕਾ: ਬਾਇਡਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਵਾਸ਼ਿੰਗਟਨ ਕਿਲੇ ‘ਚ ਤਬਦੀਲ, 25 ਹਜ਼ਾਰ ਫੌਜੀ ਤਾਇਨਾਤ

ਦੁਨੀਆਂ ਦੇ ਸਭ ਤੋਂ ਤਾਕਤਵਾਰ ਮੁਲਕ ਦੀ ਰਾਜਧਾਨੀ ਕਿਸੇ ਜੰਗੀ ਇਲਾਕੇ ਵਰਗੀ ਜਾਪਦੀ ਹੈ। ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਵੱਲੋਂ ਸਹੁੰ ਚੁੱਕਣ ਤੋਂ ਪਹਿਲਾਂ ਅਮਰੀਕਾ ਵਿੱਚ ਹਾਲਾਤ ਬੇਹੱਦ ਅਜੀਬ ਬਣੇ ਹੋਏ ਹਨ।

ਸਿਰਫ਼ ਵਾਸ਼ਿੰਗਟਨ ਡੀਸੀ ਹੀ ਨਹੀਂ, ਸਗੋਂ ਸਾਰੇ 50 ਸੂਬਿਆਂ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਹਨ।

ਬਹੁਤ ਸਾਰੇ ਲੋਕਾਂ ਨੂੰ ਟਰੰਪ ਸਮਰਥਕਾਂ ਵੱਲੋਂ ਕੈਪੀਟਲ ਹਿਲ ਦੀ ਹਿੰਸਾਂ ਮੁੜ ਹੋਣ ਦਾ ਖ਼ਿਆਲ ਤੰਗ ਕਰ ਰਿਹਾ ਹੈ।

ਕੈਪੀਟਲ ਹਿਲ ਨੂੰ ਜਾਂਦੇ ਰਾਹਾਂ ‘ਤੇ ਫ਼ੈਂਸ (ਸੁਰੱਖਿਆ ਲਈ ਵਾੜ ਕਰਨਾ) ਲਗਾਈ ਗਈ ਹੈ। ਹਜ਼ਾਰਾਂ ਸੁਰੱਖਿਆ ਕਰਮੀ ਸੜਕਾਂ ‘ਤੇ ਗਸ਼ਤ ਕਰ ਰਹੇ ਹਨ।

ਸ਼ਹਿਰ ਦੇ ਕੇਂਦਰ ਵਿੱਚ ਸੜਕਾਂ ‘ਤੇ ਆਵਾਜਾਈ ਬੰਦ ਕਰਨ ਲਈ ਬੈਰੀਕੇਡ ਲਗਾਏ ਗਏ ਹਨ।

ਗਲੀਆਂ ਦੇ ਮੂਹਰੇ ਚਿਹਰੇ ਢਕੀ ਹਥਿਆਰਬੰਦ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਉਹ ਗੱਡੀਆਂ ਦੀ ਚੈਕਿੰਗ ਦੇ ਨਾਲ-ਨਾਲ ਟਰੈਫ਼ਿਕ ਨੂੰ ਵੀ ਕੰਟਰੋਲ ਕਰ ਰਹੇ ਹਨ।

ਮੀਡੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਰਾਜਧਾਨੀ ਵਿੱਚ ਕਰੀਬ 25,000 ਨੈਸ਼ਨਲ ਗਾਰਡਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਮੀਡੀਆ ਵਿੱਚ ਹਥਿਆਰਬੰਦ ਹਮਲੇ, ਵਿਸਫ਼ੋਟਕ ਸਮੱਗਰੀ ਲਗਾਉਣ ਦੇ ਡਰ ਬਾਰੇ ਗੱਲ ਕੀਤੀ ਜਾ ਰਹੀ ਹੈ।

ਪੁਲਿਸ ਦੀਆਂ ਕਾਰਾਂ ਸੜਕਾਂ ਦੀ ਰਾਖੀ ਕਰ ਰਹੀਆਂ ਹਨ। ਹੈਲੀਕਾਪਟਰ ਸੁਰੱਖਿਆ ਲਈ ਉੱਪਰ ਉੱਡ ਰਹੇ ਹਨ। ਕਈ ਮੈਟਰੋ ਸਟੇਸ਼ਨਾਂ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਅਤੇ ਕਈ ਇਲਾਕਿਆਂ ਵਿੱਚ ਸਖ਼ਤ ਪਾਬੰਦੀ ਲਗਾ ਦਿੱਤੀ ਗਈ ਹੈ।

ਅਮਰੀਕੀ ਕੈਪੀਟਲ ਬਿਲਡਿੰਗ ਆਮ ਲੋਕਾਂ ਲਈ ਬੰਦ ਹੈ ਅਤੇ ਰਾਜਧਾਨੀ ਦੇ ਮੈਦਾਨ ਵੀ 20 ਜਨਵਰੀ ਤੱਕ ਆਮ ਲੋਕਾਂ ਲਈ ਬੰਦ ਰਹਿਣਗੇ।

bulandhadmin

Read Previous

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Read Next

ਬਰਤਾਨੀਆ ਨੇ ਭਾਰਤ ਸਰਕਾਰ ਕੋਲ ਉਠਾਇਆ ਕਿਸਾਨੀ ਮਸਲਾ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!