Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਅਮਰੀਕਾ ਵਿਚ ਆਏ ਜਬਰਦਸਤ ਤੂਫ਼ਾਨ ਕਾਰਨ ਹਜਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ

ਸੈਕਰਾਮੈਂਟੋ : (ਹੁਸਨ ਲੜੋਆ ਬੰਗਾ) ਐਟਲਾਂਟਾ ਖੇਤਰ ਵਿਚ ਵਿਗੜੇ ਮੌਸਮ ਦੇ ਨਾਲ ਆਏ ਜਬਰਦਸਤ ਤੂਫ਼ਾਨ ਕਾਰਨ ਲੋਕਾਂ ਨੂੰ ਬਹੁਤ ਹੀ ਮੁਸ਼ਕਿਲਾਂ ਵਾਲੇ ਹਾਲਾਤ ਵਿਚੋਂ ਗੁਜਰਨਾ ਪੈ ਰਿਹਾ ਹੈ ਟੈਕਸਸ, ਜਾਰਜੀਆ ਤੇ ਫਲੋਰੀਡਾ ਵਿਚ ਹਜਾਰਾਂ ਲੋਕਾਂ ਦੇ ਘਰਾਂ ਦੀ ਬਿਜਲੀ ਗੁੱਲ ਹੋ ਗਈ ਹੈ। ਘੱਟੋ ਘੱਟ 37000 ਘਰਾਂ ਵਿਚ ਲੋਕ ਬਿਨਾਂ ਬਿਜਲੀ ਦੇ ਰਹਿਣ ਲਈ ਮਜਬੂਰ ਹਨ। ਜਾਰਜੀਆ ਵਿਚ ਦਰੱਖਤ ਡਿੱਗਣ ਕਾਰਨ ਬਿਜਲੀ ਦੀ ਤਾਰ ਕਾਰ ਉਪਰ ਡਿੱਗ ਪੈਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਐਟਲਾਂਟਾ ਦੇ ਸਮੁੱਚੇ ਖੇਤਰ ਵਿਚ ਦੱਰਖਤ ਡਿੱਗਣ ਦੀਆਂ ਰਿਪੋਰਟਾਂ ਹਨ ਜਿਸ ਕਾਰਨ ਆਵਾਜਾਈ ਵਿਚ ਵਿਘਨ ਪਿਆ ਹੈ ਤੇ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ ਹਨ। ਮੌਸਮ ਵਿਭਾਗ ਅਨੁਸਾਰ 75 ਮੀਲ ਪ੍ਰਤੀ ਘੰਟਾ ਤੋਂ ਵੀ ਤੇਜ ਚਲੀਆਂ ਹਵਾਵਾਂ, ਗੜੇਮਾਰੀ ਤੇ ਬਾਰਿਸ਼ ਕਾਰਨ ਲੋਕਾਂ ਦੇ ਘਰਾਂ ਤੇ ਹੋਰ ਇਮਾਰਤਾਂ ਨੂੰ ਨੁਕਸਾਨ ਪੁੱਜਾ ਹੈ। ਮੌਸਮ ਬਾਰੇ ਭਵਿੱਖਬਾਣੀ ਕੇਂਦਰ ਨੇ ਚਿਤਾਵਨੀ ਦਿੱਤੀ ਹੈ ਕਿ ਦੱਖਣ ਪੂਰਬ ਦੇ ਸਮੁੱਚੇ ਖੇਤਰ ਵਿਚ ਤੇਜ ਤੂਫ਼ਾਨ ਆਉਣ ਦੀ ਸੰਭਾਵਨਾ ਹੈ। ਲੁਇਸਆਨਾ, ਮਿਸੀਸਿਪੀ ਤੇ ਟੈਨੇਸੀ ਰਾਜਾਂ ਵਿਚ ਵਧੇਰੇ ਖਤਰਾ ਹੈ। ਮਿਸੀਸਿਪੀ ਦੇ ਮੱਧ ਤੇ ਹੇਠਲੀ ਓਹੀਓ ਵਾਦੀ ਵਿਚ ਵੱਡੇ ਪੱਧਰ ਉਪਰ ਗੜੇਮਾਰੀ ਤੇ ਹੜ ਦੀ ਚਿਤਾਵਨੀ ਦਿੱਤੀ ਗਈ ਹੈ।    (ਧੰਨਵਾਦ ਸਹਿਤ ਅੰਮ੍ਰਿਤਸਰ ਟਾਈਮਜ਼) 

Read Previous

ਟਵਿਟਰ ‘ਤੇ ਗਲਤ ਬਿਆਨਬਾਜ਼ੀ ਕੰਗਨਾ ਨੂੰ ਪਈ ਭਾਰੀ, ਅਕਾਊਂਟ ਹੋਇਆ ਸਸਪੈਂਡ

Read Next

ਚੋਣ ਨਤੀਜੇ ਕਿਸਾਨਾਂ ਦੇ ਅੰਦੋਲਨ ਦੀ ਨੈਤਿਕ ਜਿੱਤ ਹੈ ਅਤੇ ਭਾਜਪਾ ਦੀ ਸਿਆਸੀ ਹਾਰ: ਸੰਯੁਕਤ ਕਿਸਾਨ ਮੋਰਚਾ

Leave a Reply

Your email address will not be published. Required fields are marked *