ਅਰਜੁਨ ਬਾਜਵਾ ਨੇ ਵੱਡਾ ਥਾਣੇਦਾਰ (ਪੁਲਿਸ ਇੰਸਪੈਕਟਰ) ਬਨਣ ਤੋ ਕੀਤੀ ਨਾਂਹ – ਹਰੀਸ਼ ਰਾਵਤ ਨੇ ਕੀਤਾ ਖੁਲਾਸਾ

189
Dehradun: Uttarakhand Chief Minister Harish Rawat speaks to media in Dehradun on Wednesday. PTI Photo (PTI7_22_2015_000251B) *** Local Caption ***

ਅੰਮ੍ਰਿਤਸਰ, 23 ਜੂਨ (ਗਗਨ ਅਜੀਤ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਦੇ ਮਾਮਲੇ ਵਿੱਚ ਬੁਰੀ ਤਰ੍ਹਾਂ ਘਿਰੇ ਹੋਏ ਹਨ। ਆਮ ਲੋਕਾਂ ਤੋਂ ਲੈ ਕੇ ਸਿਆਸਤ ਤੱਕ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਵਿਚਾਲੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਕਾਦੀਆਂ ਤੋਂ ਵਿਧਾਇਕ ਸ: ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਅਰਜੁਨ ਬਾਜਵਾ ਨੇ ਸਰਕਾਰੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

Italian Trulli

ਇਸ ਗੱਲ ਦਾ ਖੁਲਾਸਾ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਅਤੇ ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਦੱਸ ਦੇਈਏ ਕਿ ਪੰਜਾਬ ਕੈਬਨਿਟ ਵੱਲੋਂ ਫ਼ਤਹਿਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਬਾਜਵਾ ਨੂੰ ਪੁਲਿਸ ਵਿੱਚ ਇੰਸਪੈਕਟਰ ਅਤੇ ਰਾਕੇਸ਼ ਪਾਂਡੇ ਦੇ ਪੁੱਤਰ ਭੀਸ਼ਮ ਪਾਂਡੇ ਨੂੰ ਨਾਇਬ ਤਹਿਸੀਲਦਾਰ ਵਜੋਂ ਤਰਸ ਦੇ ਆਧਾਰ ‘ਤੇ ਨਿਯੁਕਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਮੁੱਖ ਮੰਤਰੀ ਸਵਾਲਾਂ ਵਿੱਚ ਘਿਰ ਚੁੱਕੇ ਹਨ।ਅਜੇ ਦੂਜੇ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਦੇ ਬੇਟੇ ਭੀਸ਼ਮ ਪਾਂਡੇ ਬਾਰੇ ਸਥਿਤੀ ਸਪਸ਼ਟ ਨਹੀਂ ਹੈ ਪਰ ਇਹ ਪੱਕਾ ਹੈ ਕਿ ਸ: ਬਾਜਵਾ ਨੇ ਪਾਰਟੀ ਅਤੇ ਸਰਕਾਰ ਦਾ ਧੰਨਵਾਦ ਕਰਦੇ ਹੋਏ ਪੁਲਿਸ ਵਿੱਚ ਮਿਲੀ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਹੈ।