More

  ਅਰਬਨ ਕਮਿਊਨਟੀ ਹੈਲਥ ਸੈਂਟਰ ਢਾਬ ਖਟੀਕਾਂ ਵਿਖੇ ਡੇਂਗੂ ਦੇ ਸਾਰੇ ਟੈਸਟ ਹੋਣਗੇ ਮੁਫਤ – ਸਿਵਲ ਸਰਜਨ

  ਸ਼ਹਿਰ ਦੇ ਲੋਕਾਂ ਨੂੰ ਢਾਬ ਖਟੀਕਾਂ ਵਿਖੇ ਮਿਲਣਗੀਆਂ ਸਾਰੀਆਂ ਸਿਹਤ ਸਹੂਲਤਾਂ – ਵਿਕਾਸ ਸੋਨੀ

  ਅੰਮ੍ਰਿਤਸਰ, 5 ਅਕਤੂਬਰ (ਗਗਨ) – ਅੱਜ ਸਿਵਲ ਸਰਜਨ ਡਾ: ਚਰਨਜੀਤ ਸਿੰਘ ਅਤੇ ਕੌਂਸਲਰ ਵਿਕਾਸ ਸੋਨੀ ਵੱਲੋਂ ਸ਼ਹਿਰ ਦੀ ਚਾਰ ਦੀਵਾਰੀ ਅੰਦਰ ਸਥਿਤ ਅਰਬਨ ਕਮਿਊਨਟੀ ਹੈਲਥ ਸੈਂਟਰ ਢਾਬ ਖਟੀਕਾਂ ਦਾ ਦੌਰਾ ਕੀਤਾ। ਇਸ ਮੌਕੇ ਡਾ: ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਹੈਲਥ ਸੈਂਟਰ ਨੂੰ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣਾਉਣ ਦਾ ਉਪਰਾਲਾ ਪਹਿਲਾਂ ਹੀ ਸ਼ੁਰੂ ਕੀਤਾ ਜਾ ਚੁੱਕਾ ਹੈ ਅਤੇ ਜਲਦ ਹੀ ਇਸ ਹਸਪਤਾਲ ਵਿਖੇ ਡੇਂਗੂ ਦੇ ਸਾਰੇ ਟੈਸਟ ਮੁਫ਼ਤ ਹੋਣਗੇ। ਇਸ ਮੌਕੇ ਕੌਸਲਰ ਵਿਕਾਸ ਸੋਨੀ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਪੰਜਾਬ ਸ੍ਰੀ ਓਮ ਪ੍ਰਕਾਸ਼ ਸੋਨੀ ਜਿੰਨਾ ਕੋਲ ਸਿਹਤ ਵਿਭਾਗ ਵੀ ਹੈ ਦਾ ਮੁੱਖ ਟੀਚਾ ਰਾਜ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਲੋਕਾਂ ਨੂੰ ਸਿਹਤ ਸਬੰਧੀ ਸਾਰੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਜਾਣ ਅਤੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬੁਨਿਆਦੀ ਢਾਚੇ ਨੂੰ ਮਜਬੂਤ ਕਰਨ ਲਈ ਯਤਨਸ਼ੀਲ ਹਨ। ਸ੍ਰੀ ਵਿਕਾਸ ਸੋਨੀ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸ੍ਰੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਇਸ ਹਸਪਤਾਲ ਦਾ ਨਰੀਖਣ ਕੀਤਾ ਗਿਆ ਅਤੇ ਹਸਪਤਾਲ ਦੀਆਂ ਜਰੂਰਤਾਂ ਨੂੰ 10 ਦਿਨ ਦੇ ਅੰਦਰ ਅੰਦਰ ਪੂਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿੱਚ ਗਾਇਨੀ, ਬੱਚਿਆਂ ਦੇ ਮਹਿਰ, ਸਰਜਰੀ, ਐਨਸਥੀਸੀਆ ਅਤੇ ਦੰਦਾਂ ਦੇ ਮਾਹਿਰ ਡਾਕਟਰਾਂ ਦੀ ਤਾਇਨਾਤੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਇਸ ਹੈਲਥ ਸੈਂਟਰ ਵਿੱਚ 24 ਘੰਟੇ ਡਲਿਵਰੀ ਸਹੂਲਤ ਵੀ ਦਿੱਤੀ ਜਾ ਰਹੀ ਹੈ ਅਤੇ ਲੈਬ ਟੈਸਟ, ਆਕਸੀਜਨ ਕੰਨਸਟਰੇਟਰ ਵੀ ਮੁਹੱਈਆ ਕਰਵਾਏ ਜਾ ਰਹੇ ਹਨ।

  ਕੌਂਸਲਰ ਸੋਨੀ ਨੇ ਦੱਸਿਆ ਕਿ ਸ਼ਹਿਰ ਦੀ ਚਾਰ ਦੀਵਾਰੀ ਦੇ ਲੋਕਾਂ ਨੂੰ ਸਾਰੀਆਂ ਸਿਹਤ ਸੇਵਾਵਾਂ ਇਸ ਕੇਂਦਰ ਵਿਖੇ ਉਪਲਬੱਧ ਹੋਣਗੀਆਂ ਅਤੇ ਸ਼ਹਿਰ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਲਈ ਦੂਰ ਜਾਣ ਦੀ ਲੋੜ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਉਪ ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਇਸ ਹਸਪਤਾਲ ਵਿਖੇ ਸਰਜਰੀ ਤੇ ਗਾਇਨੀ ਲਈ ਲੋੜੀਂਦਾ ਸਾਜੋ ਸਮਾਨ ਅਤੇ ਬਿਲਡਿੰਗ ਦੀ ਮੁਰੰਮਤ ਦਾ ਕੰਮ ਜਲਦੀ ਕਰਵਾਉਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਕੇਂਦਰ ਵਿਖੇ ਜਲਦ ਹੀ ਡੇਂਗੂ ਟੈਸਟ ਕੁਲੈਕਸ਼ਨ ਸੈਂਟਰ ਵੀ ਖੋਲਿਆ ਜਾ ਰਿਹਾ ਹੈ ਜਿਥੇ ਡੇਂਗੂ ਦੇ ਮਰੀਜਾਂ ਦੇ ਸਾਰੇ ਮੁਫ਼ਤ ਵਿੱਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਵਿਖੇ ਇਕ ਨਵੀਂ ਐਕਸਰਾ ਮਸ਼ੀਨ ਵੀ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਅਰਬਨ ਕਮਿਊਨਟੀ ਹੈਲਥ ਸੈਂਟਰ ਢਾਬ ਖਟੀਕਾ ਇਕ ਆਧੁਨਿਕ ਸਹੂਲਤਾਂ ਵਾਲਾ ਹਸਪਤਾਲ ਬਣ ਜਾਵੇਗਾ ਜਿਸ ਨਾ ਸਮੂਹ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ।
  ਇਸ ਮੌਕੇ ਚੇਅਰਮੈਨ ਮਹੇਸ਼ ਖੰਨਾ, ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ, ਡਾ: ਕਰਨ ਮਹਿਰਾ, ਡਾ: ਅਨੁਪਮਾ, ਡਾ: ਗੁਰਬਚਨ ਸਿੰਘ, ਸ੍ਰੀ ਨਿਤਿਨ ਕਪੂਰ, ਸ੍ਰੀ ਰਵੀਕਾਂਤ ਅਤੇ ਹੋਰ ਪਤਵੰਤੇ ਹਾਜਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img