ਚੰਡ੍ਹੀਗੜ੍ਹ, 20 ਜੂਨ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਸੰਗਰੂਰ ਵਿੱਚ ਖਾਲੀ ਪਈ ਲੋਕ ਸਭਾ ਸੀਟ ਲਈ 23 ਜੂਨ ਨੂੰ ਜ਼ਿਮਨੀ ਚੋਣ ਹੋਣੀ ਹੈ । ਇਸਦੇ ਲਈ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਦੇ ਚੋਣ ਪ੍ਰਚਾਰ ਲਈ ਸੋਮਵਾਰ ਨੂੰ ਸੰਗਰੂਰ ਵਿੱਚ ਰੋਡ ਸ਼ੋਅ ਕਰਨਗੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹਿਣਗੇ। ਸੰਗਰੂਰ ਵਿੱਚ ਆਮ ਆਦਮੀ ਪਾਰਟੀ ਵੱਲੋਂ ਇਸ ਚੋਣ ਲਈ ਪੂਰੀ ਤਿਆਰੀ ਕਰ ਲਈ ਗਈ ਹੈ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਜ਼ਿਮਨੀ ਚੋਣਾਂ ਨੂੰ ਲੈ ਕੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਇਨ੍ਹਾਂ ਚੋਣਾਂ ਨੂੰ ਲੈ ਕੇ ਲਗਾਤਾਰ ਸੰਗਰੂਰ-ਬਰਨਾਲਾ ਦੇ ਪਿੰਡਾਂ ਵਿੱਚ ਰੋਡ ਸ਼ੋਅ ਕੀਤੇ ਗਏ। ਦੱਸ ਦੇਈਏ ਕਿ ਇਹ ਸੰਸਦੀ ਸੀਟ ਧੂਰੀ ਤੋਂ ਭਗਵੰਤ ਮਾਨ ਦੇ ਵਿਧਾਇਕ ਅਤੇ ਮੁੱਖ ਮੰਤਰੀ ਬਣਨ ਤੋਂ ਬਾਅਦ ਖਾਲੀ ਹੋਈ ਸੀ।