18 C
Amritsar
Wednesday, March 22, 2023

ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਖੋਲ੍ਹੇ ਮੁਫ਼ਤ ਸਿਲਾਈ ਸੈਂਟਰ

Must read

ਸ੍ਰੀ ਮੁਕਤਸਰ ਸਾਹਿਬ, 9 ਮਾਰਚ (ਬੁਲੰਦ ਅਵਾਜ਼ ਬਿਊਰੋ) – ਡਾਕਟਰ ਐਸ ਪੀ ਸਿੰਘ ਉਬਰਾਏ ਵਲੋਂ ਜਿਥੇ ਮਾਨਵਤਾ ਦੀ ਭਲਾਈ ਲਈ ਹਰ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ ਉਥੇ ਸੰਨੀ ਉਬਰਾਏ ਸਵੈਂ ਰੋਜ਼ਗਾਰ ਯੋਜਨਾ ਸਕੀਮ ਅਧੀਨ ਪਿੰਡਾਂ ਅਤੇ ਸ਼ਹਿਰਾਂ ਵਿਚ ਨੋਜਵਾਨ ਲੜਕੇ ਅਤੇ ਲੜਕੀਆਂ ਨੂੰ ਆਤਮ ਨਿਰਭਰ ਬਣਾਉਣ ਲਈ ਮੁਫ਼ਤ ਸਿਖਲਾਈ ਸੈਂਟਰ ਖੋਲ੍ਹੇ ਜਾ ਰਹੇ ਹਨ ਇਸ ਲੜੀ ਤਹਿਤ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਤਰਖਾਣ ਵਾਲਾ ਵਿਖੇ ਅਤੇ ਨੰਦਗੜ੍ਹ ਵਿਖੇ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਅਤੇ ਮੈਡਮ ਇੰਦਰਜੀਤ ਕੌਰ ਡਾਇਰੈਕਟਰ ਐਜੂਕੇਸ਼ਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਦਿਸ਼ਾ ਨਿਰਦੇਸ਼ਾਂ ਤੇ ਮੁਫ਼ਤ ਸਿਲਾਈ ਸਿਖਲਾਈ ਸੈਂਟਰ ਖੋਲ੍ਹੇ ਗਏ ਹਨ ਤਾਂ ਜੋ ਪਿੰਡ ਵਿੱਚ ਰਹਿਣ ਵਾਲੀਆਂ ਔਰਤਾਂ ਪਿੰਡ ਵਿੱਚ ਰਹਿ ਕੇ ਹੀ ਸਿਲਾਈ ਦਾ ਕੰਮ ਸਿੱਖ ਕੇ ਅਪਣੇ ਪਰਿਵਾਰਾਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਸਕਣ ਇਸ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਲਵਲੀ ਸਿੰਘ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਵੱਲੋਂ ਸਾਂਝੇ ਤੌਰ ਤੇ ਕੀਤਾ ਗਿਆ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਸੈਂਕੜਿਆਂ ਦੀ ਗਿਣਤੀ ਵਿਚ ਔਰਤਾਂ ਟਰੱਸਟ ਵੱਲੋਂ ਚੱਲ ਰਹੇ ਮੁਫ਼ਤ ਸਿਲਾਈ ਸਿੱਖ ਕੇ ਅਪਣੇ ਪਰਿਵਾਰਾਂ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰ ਰਹੇ ਹਨ।ਇਸ ਮੌਕੇ ਪਿੰਡ ਤਰਖਾਣ ਵਾਲਾ ਦੇ ਪਤਵੰਤੇ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜ਼ਿਲਾ ਪ੍ਰਧਾਨ ਮੁਕਤਸਰ ਸਾਹਿਬ, ਚਰਨਜੀਤ ਸਿੰਘ, ਸੋਮਨਾਥ, ਸੁਖਬੀਰ ਸਿੰਘ ਜੈਲਦਾਰ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।

- Advertisement -spot_img

More articles

- Advertisement -spot_img

Latest article