Home ਅੰਮ੍ਰਿਤਸਰ ਅੰਮ੍ਰਿਤਸਰ ‘ਚ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

ਅੰਮ੍ਰਿਤਸਰ ‘ਚ ਕਿਸਾਨਾਂ ਵਲੋਂ ਮੋਦੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ

0

ਅੰਮ੍ਰਿਤਸਰ, 8 ਜੁਲਾਈ (ਗਗਨ) – ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਕੁੱਲ ਹਿੰਦ ਕਿਸਾਨ ਸਭਾ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਸਭਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਜਮਹੂਰੀ ਅਧਿਕਾਰ ਸਭਾ ਤੇ ਆਜ਼ਾਦ ਕਿਸਾਨ ਸਭਾ ਸਮੇਤ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਕਾਮਰੇਡ ਦਵਿੰਦਰ ਕੁਮਾਰ ਸੋਹਲ ਦੀ ਅਗਵਾਈ ਹੇਠ ਝਬਾਲ ਚੌਕ ਵਿਚ ਖਾਲੀ ਸਿਲੰਡਰ ਰੱਖ ਕੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਦੇ ਨਾਲ ਹੀ ਕਿਸਾਨ -ਮਜ਼ਦੂਰ ਸੰਘਰਸ਼ ਕਮੇਟੀ ਜੋਨ ਚੋਗਾਵਾਂ ਦੇ ਝੰਡੇ ਹੇਠ ਪਿੰਡ ਬੱਚੀ ਵਿੰਡ, ਸਾਰੰਗੜਾ ਅਤੇ ਕੱਕੜ ਵਿਖੇ ਕਿਸਾਨਾਂ ਵਲੋਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।

Exit mobile version