ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਮੋਦੀ ਸਰਕਾਰ ਦਾ ਫੂਕਿਆ ਪੁਤਲਾ

75

ਅੰਮ੍ਰਿਤਸਰ, 26 ਜੂਨ (ਗਗਨ) – ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਡੀਸੀ ਦਫ਼ਤਰ ਦੇ ਬਾਹਰ ਇਕੱਠ ਕੀਤਾ ਗਿਆ ਅਤੇ ਕਚਿਹਰੀ ਚੌਕ ਵਿੱਚ ਪੈਦਲ ਰੋਸ ਮਾਰਚ ਕੀਤਾ। ਮਗਰੋਂ ਮੋਟਰਸਾਈਕਲ ਮਾਰਚ ਵੀ ਕੀਤਾ। ਜਥੇਬੰਦੀ ਵੱਲੋਂ ਡੀਸੀ ਦਫਤਰ ਰਾਹੀਂ ਮੰਗ ਪੱਤਰ ਰਾਜਪਾਲ ਤੇ ਰਾਸ਼ਟਰਪਤੀ ਨੂੰ ਭੇਜੇ ਗਏ। ਕਿਸਾਨਾਂ ਨੇ ਇਸ ਮੌਕੇ ਗੋਲਡਨ ਗੇਟ ਤੇ ਮੋਦੀ ਸਰਕਾਰ ਦਾ ਪੁਤਲਾ ਵੀ ਸਾੜਿਆ। ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰ ਬਾਲਾ, ਲਖਵਿੰਦਰ ਸਿੰਘ ਵਰਿਆਮ, ਜਰਮਨਜੀਤ ਸਿੰਘ ਬੰਡਾਲਾ ਨੇ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਦੇ ਦਬਾਅ ਹੇਠ ਕੇਂਦਰ ਸਰਕਾਰ ਖੇਤੀ ਸੈਕਟਰ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ।

Italian Trulli