36 C
Amritsar
Sunday, May 28, 2023

ਅੰਮ੍ਰਿਤਸਰ ‘ਚ ਵੱਡੀ ਵਾਰਦਾਤ, ਦਿਨ ਦਿਹਾੜੇ ਗੈਂਗਸਟਰ ਜਰਨੈਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Must read

ਅੰਮ੍ਰਿਤਸਰ, 24 ਮਈ (ਬੁਲੰਦ ਅਵਾਜ਼ ਬਿਊਰੋ) – ਅੰਮ੍ਰਿਤਸਰ ਦੇ ਪਿੰਡ ਸਠਿਆਲਾ ਵਿੱਚ ਨਾਮੀ ਗੈਂਗਸਟਰ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਗੈਂਗਸਟਰ ਦਾ ਨਾਂ ਜਰਨੈਲ ਸਿੰਘ ਦੱਸਿਆ ਜਾ ਰਿਹਾ ਹੈ। ਇਸ ਦੌਰਾਨ ਗੈਂਗਸਟਰ 24-25 ਗੋਲੀਆਂ ਮਾਰੀਆਂ ਗਈਆਂ ਸਨ। ਦੱਸਿਆ ਜਾ ਰਿਹਾ ਕਿ ਅਣਪਛਾਤੇ ਵਿਅਕਤੀ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਸਨ। ਗੈਂਗਸਟਰ ਜਰਨੈਲ ਸਿੰਘ ਦਾ ਸਬੰਧ ਗੋਪੀ ਘਨਸ਼ਿਆਮਪੁਰੀਆ ਗੈਂਗ ਨਾਲ ਦੱਸਿਆ ਜਾਂਦਾ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਵਿੱਚ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ। ਫਿਲਹਾਲ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

- Advertisement -spot_img

More articles

- Advertisement -spot_img

Latest article