ਅੰਮ੍ਰਿਤਸਰ ਪੰਜਾਬ ਮੁੱਖ ਖਬਰਾਂਅੰਮ੍ਰਿਤਸਰ ਦੀ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਕਰੇਗੀ ਪੰਜਾਬ ‘ਚ ਸਭ ਤੋਂ ਸਸਤਾ ਕਰੋਨਾ ਟੈਸਟ by Bulandh-Awaaz Jul 8, 2020 0 Comment ਅੰਮ੍ਰਿਤਸਰ, 7 ਜੁਲਾਈ (ਰਛਪਾਲ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਸ੍ਰੀ ਅੰਮ੍ਰਿਤਸਰ ਵਿਖੇ ਕੋਰੋਨਾ ਦੀ ਟੈਸਟਿੰਗ ਲਈ ਐਨ.ਏ.ਬੀ.ਐਲ. ਅਤੇ ਆਈ. ਸੀ. ਐਮ. ਆਰ. ਵੱਲੋਂ ਪ੍ਰਮਾਣਿਤ ਮੋਲੀਕਿਊਲਰ ਡਾਇਗਨੋਸਟਿਕ ਲੈਬਾਰਟਰੀ ਦੀ ਸਥਾਪਨਾ ਕੀਤੀ ਗਈ, ਜਿਸ ਦਾ ਉਦਘਾਟਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਅਤੇ ਕੁਲਪਤੀ, ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਅੰਮ੍ਰਿਤਸਰ ਨੇ ਕੀਤਾ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਨੇ ਕੋਰੋਨਾ ਵਾਇਰਸ ਦੇ ਟੈਸਟ ਲਈ 4500 ਰੁਪਏ ਕੀਮਤ ਨਿਰਧਾਰਿਤ ਕੀਤੀ ਹੈ, ਉੱਥੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਟਰੱਸਟ, ਸ੍ਰੀ ਅੰਮ੍ਰਿਤਸਰ ਨੇ ਮਰੀਜ਼ਾਂ ਦੀ ਸਹੂਲਤ ਲਈ ਪ੍ਰਤੀ ਟੈਸਟ ਦੀ ਕੀਮਤ 3500 ਰੁਪਏ ਨਿਰਧਾਰਿਤ ਕੀਤੀ ਹੈ।