20 C
Amritsar
Friday, March 24, 2023

ਅੰਮ੍ਰਿਤਸਰ ਦੇ “ਸਰਕਾਰੀ ਮੈਡੀਕਲ ਕਾਲਜ” ਤੋਂ ਆਈ ਖੁਸ਼ਖਬਰੀ

Must read

ਮਿਸ਼ਨ ਫਤਿਹ ਤਹਿਤ ਕਰੋਨਾ ਦੀ ਰੋਕਥਾਮ ਲਈ ਚੁੱਕੇ ਜਾ ਕਦਮਾਂ ਅਧੀਨ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ 2 ਕੋਵਿਡ ਲਾਗ ਮਰੀ ਜ਼ਾਂ ਨੂੰ ਸਫਲਤਾ ਪੂਰਵਕ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਹ ਜਾਣਕਾਰੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓ. ਪੀ. ਸੋਨੀ ਨੇ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ ਨੇ ਇਕ ਪੱਤਰ ਜਾਰੀ ਕਰਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਕਰੋਨਾ ਦੇ ਮਰੀਜ਼ਾਂ ਦੇ ਇ ਲਾਜ ਕਰਨ ਦੀ ਪ੍ਰਵਾਨਗੀ ਦਿੱਤੀ ਸੀ, ਜਿਸ ਸਦਕਾ ਜੀ. ਐਮ. ਸੀ., ਅੰਮ੍ਰਿਤਸਰ ਵਿਖੇ 2 ਵਿਅਕਤੀਆਂ ਨੂੰ ਰਾਤ ਪਲਾਜ਼ਮਾ ਥੈਰੇਪੀ ਦਿੱਤੀ ਗਈ ਹੈ। ਇਹ ਵਿਅਕਤੀ ਗੁਰੂ ਨਾਨਕ ਦੇਵ ਹਸਤਪਾਲ ਅਤੇ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਦਾਖਲ ਸਨ, ਜਿਨ੍ਹਾਂ ‘ਚੋਂ ਇਕ ਪਠਾਨਕੋਟ ਨਾਲ ਸਬੰਧਤ ਹੈ, ਜਦੋਂ ਕਿ ਦੂਜਾ ਅੰਮ੍ਰਿਤਸਰ ਨਾਲ ਸਬੰਧ ਰੱਖਦਾ ਹੈ। ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਨੇ ਦੱਸਿਆ ਕਿ ਛੇਹਰਟਾ (ਅੰਮ੍ਰਿਤਸਰ) ਨਾਲ ਸਬੰਧਤ ਕਰੋਨਾ ਤੋਂ ਸਿਹਤਯਾਬ ਹੋਏ ਵਿਅਕਤੀ ਵੱਲੋਂ ਦਾਨ ਕੀਤਾ ਗਿਆ ਪਲਾਜ਼ਮਾਂ ਇਨ੍ਹਾਂ ਵਿਅਕਤੀਆਂ ਨੂੰ ਚੜ੍ਹਾਇਆ ਗਿਆ ਹੈ। ਇਹ ਵਿਅਕਤੀ ਦੁਬਈ ਤੋਂ ਪਰਤਣ ‘ਤੇ ਪਾਜ਼ੇਟਿਵ ਪਾਇਆ ਗਿਆ ਸੀ। ਉਨ੍ਹਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਰਾਤ 3:35 ਵਜੇ ਸ਼ੁਰੂ ਕੀਤੀ ਗਈ ਸੀ ਅਤੇ ਸਫਲਤਾਪੂਰਵਕ ਪੂਰੀ ਕੀਤੀ ਗਈ, ਜਿਸ ਤੋਂ ਬਾਅਦ ਮਰੀ ਜ਼ਾਂ ਦੀ ਸਥਿਤੀ ‘ਚ ਤੇਜ਼ੀ ਨਾਲ ਸੁਧਾਰ ਲਈ ਡਾਕਟਰਾਂ ਅਤੇ ਹੋਰ ਪੈਰਾ ਮੈਡੀਕਲ ਵੱਲੋਂ ਇਨ੍ਹਾਂ ਦੀ ਪੂਰੀ ਨਿਗਰਾਨੀ ਕੀਤੀ ਜਾ ਰਹੀ ਹੈ।

ਸੋਨੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਆਈ. ਸੀ. ਐਮ. ਆਰ. ਵੱਲੋਂ ਕੌਮੀ ਕਲੀਨਿਕਲ ਟਰਾਇਲ ਅਧੀਨ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਨੂੰ ਪਲਾਜ਼ਮਾ ਥੈਰੇਪੀ ਰਾਹੀਂ ਇਲਾਜ ਕਰਨ ਦੀ ਪ੍ਰਵਾਨਗੀ ਮਿਲੀ ਸੀ, ਜੋ ਕਿ ਇਸ ਥੈਰੇਪੀ ਦੀ ਸ਼ੁਰੂਆਤ ਕਰਨ ਵਾਲਾ ਦੇਸ਼ ਦਾ ਇਕ ਮੋਹਰੀ ਇੰਸਟੀਚਿਊ ਬਣ ਗਿਆ ਹੈ। ਇੱਥੇ ਕਰੋਨਾ ਵਾਇ ਰਸ ਤੋਂ ਪੀ ੜਤ ਵਿਅਕਤੀ ਨੂੰ ਪਲਾਜ਼ਮਾ ਚੜ੍ਹਾਇਆ ਗਿਆ ਸੀ, ਜਿਸ ਦੀ ਸਥਿਤੀ ‘ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਅਤੇ ਉਹ ਨਿਗਰਾਨੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਕੋਵਿਡ ਦੇ ਮਰੀ ਜ਼ਾਂ ਦੇ ਇਲਾ ਜ ਲਈ ਦੁਨੀਆ ਭਰ ‘ਚ ਵਰਤੀ ਜਾ ਰਹੀ ਹੈ। ਕੋਨਵਾਲੇਸੈਂਟ ਪਲਾਜ਼ਮਾ ਇਸ ਦੇ ਲੱਛਣਾਂ ਵਾਲੇ ਠੀਕ ਹੋਏ ਕਿਸੇ ਵੀ ਮਰੀ ਜ਼ ਤੋਂ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਕ ਵਾਰ ਜਦੋਂ ਵਿਅਕਤੀ ਦੀ ਰਿਪੋਰਟ (ਆਰਟੀ-ਪੀਸੀਆਰ) ਨੈਗੇਟਿਵ ਹੋ ਜਾਂਦੀ ਹੈ ਤਾਂ ਉਹ 14 ਦਿਨਾਂ ਬਾਅਦ ਆਪਣਾ ਪਲਾਜ਼ਮਾ ਦਾਨ ਕਰ ਸਕਦਾ ਹੈ ਕਿਉਂਕਿ ਉਸ ਦੇ ਖੂ ਨ ‘ਚ ਐਂਟੀਬਾਡੀਜ਼ ਹੁੰਦੀਆਂ ਹਨ, ਜੋ ਬਿਮਾਰੀ ਨੂੰ ਠੀਕ ਕਰਨ ‘ਚ ਸਹਾਇਤਾ ਕਰ ਸਕਦੀਆਂ ਹਨ। ਉਨ੍ਹਾਂ ਇਸ ਸਿਹਤ ਸੰਕਟ ਨੂੰ ਜਿੱਤਣ ਲਈ ਇਸ ਕੰਮ ‘ਚ ਸ਼ਾਮਲ ਸਾਰੇ ਡਾਕਟਰਾਂ ਅਤੇ ਅਮਲੇ ਦੀ ਸ਼ਲਾਘਾ ਕਰਦਿਆਂ ਕਰੋਨਾ ਤੋਂ ਸਿਹਤਯਾਬ ਹੋਏ ਵੱਧ ਤੋਂ ਵੱਧ ਲੋਕਾਂ ਨੂੰ ਪਲਾਜ਼ਮਾਂ ਦਾਨ ਕਰ ਕੇ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਿਸ਼ਨ ਫਤਿਹ ਤਹਿਤ ਕੋਵਿਡ ਦੇ ਟਾਕਰੇ ਲਈ ਸਰਕਾਰੀ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਨਵੀਨ ਵਿਧੀਆਂ ਰਾਹੀਂ ਇਲਾਜ ਕਰਨ ਲਈ ਵੀ ਉਪਰਾਲੇ ਕੀਤੇ ਹਨ।

- Advertisement -spot_img

More articles

- Advertisement -spot_img

Latest article