18 C
Amritsar
Wednesday, March 22, 2023

ਅੰਮ੍ਰਿਤਸਰ ਪੂਰਬੀ ਤੋਂ ਨਵਜੋਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਮਜੀਠੀਆ ਚੱਲ ਰਹੇ ਪਿੱਛੇ

Must read

ਅੰਮ੍ਰਿਤਸਰ, 10 ਮਾਰਚ (ਬੁਲੰਦ ਆਵਾਜ ਬਿਊਰੋ)ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈ ਹੈ ਅਤੇ ਤਾਜ਼ਾ ਰੁਝਾਨਾਂ ਮੁਤਾਬਕ ਅੰਮ੍ਰਿਤਸਰ ਪੂਰਬੀ ਹਲਕੇ ‘ਚ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨਾਲ ਡਟਵਾਂ ਮੁਕਾਬਲਾ ਦੱਸਿਆ ਜਾ ਰਿਹਾ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ ਪੂਰਬੀ ਤੋਂ ਪਿੱਛੇ ਚੱਲ ਰਹੇ ਹਨ। ‘ਆਪ’ ਉਮੀਦਵਾਰ ਜੀਵਨ ਜੋਤ ਕੌਰ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਤੇ ਐਸਐਸਐਮ ਦੇ ਉਮੀਦਵਾਰ ਹਰਪਾਲ ਸਿੰਘ ਤੋਂ ਅੱਗੇ ਹੈ। ਮਜੀਠਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗਗਨਦੀਪ ਕੌਰ ਮਜੀਠੀਆ ਆਪਣੇ ਵਿਰੋਧੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਤੋਂ 1340 ਵੋਟਾਂ ਦੇ ਫ਼ਰਕ ਨਾਲ ਅੱਗੇ ਚੱਲ ਰਹੇ ਹਨ। ਮਾਝਾ ਖੇਤਰ ਅਤੇ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦੀ ਇੱਕ ਵਿਧਾਨ ਸਭਾ ਸੀਟ, ਅੰਮ੍ਰਿਤਸਰ ਪੂਰਬੀ ਹਲਕਾ ਨੰ. 18. ਸੀਟ-ਜਨਰਲ, ਸ਼ਹਿਰੀ ਵਜੋਂ ਸ਼੍ਰੇਣੀਬੱਧ- ਹਲਕੇ ਵਿੱਚ ਕੁੱਲ 1,68,013 ਯੋਗ ਵੋਟਰ ਸਨ, ਜਿਨ੍ਹਾਂ ਵਿੱਚੋਂ 78,961 ਪੁਰਸ਼ ਅਤੇ 89,051 ਔਰਤਾਂ ਅਤੇ 1 ਰਜਿਸਟਰਡ ਵੋਟਰ ਤੀਜੇ ਲਿੰਗ ਦੇ ਸਨ। ਇਸ ਵਿੱਚ ਅੰਦਾਜ਼ਨ 64.05% ਵੋਟਿੰਗ ਦਰਜ ਕੀਤੀ ਗਈ।

- Advertisement -spot_img

More articles

- Advertisement -spot_img

Latest article