Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਅੱਜ ਤੋਂ ਡੀ.ਡੀ. ਪੰਜਾਬੀ ਤੇ ਲੱਗਣੀਆਂ ਸਰਕਾਰੀ ਸਕੁਲਾਂ ਦੇ ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ

ਅੰਮ੍ਰਿਤਸਰ, 4 ਮਈ (ਰਛਪਾਲ ਸਿੰਘ) – ਸੂਬੇ ਵਿੱਚ ਵਧ ਰਹੇ ਕੋਰੋਨਾ ਦੇ ਪ੍ਰਕੋਪ ਨੂੰ ਲੈ ਕੇ ਪੰਜਾਬ ਸਰਕਾਰ ਦੇ ਅਦੇਸ਼ਾਂ ਤੇ ਸਕੂਲਾਂ ਦੇ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜਾਈ ਦੇ ਨੁਕਸਾਨ ਨੂੰ ਰੋਕਣ ਤੇ ਉਸਦੀ ਭਰਪਾਈ ਕਰਨ ਲਈ ਸੂਬੇ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਵਿਦਿਆਰਥੀ ਹਿੱਤ ਵਿੱਚ ਅਹਿਮ ਫੈਸਲਾ ਲੈਂਦਿਆਂ ਦੂਰਦਰਸ਼ਨ ਦੇ ਪੰਜਾਬੀ ਚੈਨਲ (ਡੀ.ਡੀ.ਪੰਜਾਬੀ) ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਦੀ ਪ੍ਰਵਾਨਗੀ ਦੇ ਦਿਤੀ ਗਈ ਹੈ ਜਿਸ ਨਾਲ ਅੱਜ ਤੋਂ ਹੀ ਡੀ.ਡੀ. ਪੰਜਾਬੀ ਰਾਹੀ ਵਿਦਿਆਰਥੀਆਂ ਦੀਆਂ ਆਨਲਾਈਨ ਕਲਾਸਾਂ ਦੀ ਸ਼ੁਰੂਆਤ ਹੋ ਜਾਵੇਗੀ।
ਇਸ ਦੌਰਾਨ ਕ੍ਰਿਸ਼ਨ ਕੁਮਾਰ ਸਕੱਤਰ ਸਕੂਲ ਸਿੱਖਿਆ ਪੰਜਾਬ ਨੇ ਦੱਸਿਆ ਕਿ ਕੋਵਿਡ-19 ਸੰਬੰਧੀ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਕਾਰਨ ਵਿਦਿਆਰਥੀ ਸਕੂਲਾਂ ਵਿੱਚ ਨਹੀਂ ਆ ਸਕਦੇ ਜਿਸ ਕਰਕੇ ਵਿਦਿਆਰਥੀਆਂ ਦੀ ਪੜਾਈ ਨੂੰ ਨਿਰੰਤਰ ਜਾਰੀ ਰੱਖਣ ਅਤੇ ਉਨ੍ਹਾਂ ਦੀ ਪੜਾਈ ਦੇ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਆਨਲਾਈਨ ਸਿੱਖਿਆ ਦੇਣ ਦੇ ਪ੍ਰਬੰਧ ਕੀਤੇ ਗਏ ਹਨ ਜਿਸ ਤਹਿਤ ਪਹਿਲੀ ਤੋਂ ਪੰਜਵੀ ਤੱਕ ਦੇ ਵਿਦਿਆਰਥੀਆਂ ਲਈ ਟੀ.ਵੀ. ਜਮਾਤਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸਵੇਰੇ 10.40 ਵਜੇ ਦਾ ਹੋਵੇਗਾ ਜਦਕਿ 6ਵੀ ਜਮਾਤ ਤੋਂ 12ਵੀਂ ਜਮਾਤ ਤੱਕ ਦਾ ਸਮਾਂ ਸਵੇਰੇ 10.40 ਵਜੇ ਤੋਂ ਸ਼ਾਮ 4 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਡੀ.ਡੀ. ਪੰਜਾਬੀ ਤੇ ਲਗਾਈਆਂ ਜਾਣ ਵਾਲ਼ੀਆਂ ਜਮਾਤਾਂ ਦਾ ਰੋਜਾਨਾ ਸ਼ਡਿਊਲ ਵਿਦਿਆਰਥੀਆਂ ਕੋਲ ਇਕ ਦਿਨ ਪਹਿਲਾਂ ਸੰਬੰਧਿਤ ਸਕੂਲ ਮੁਖੀਆਂ ਤੇ ਅਧਿਆਪਕਾਂ ਰਾਹੀਂ ਪੁੱਜਦਾ ਕੀਤਾ ਜਾਵੇਗਾ।
ਇਸ ਸੰਬੰਧੀ ਹੋਣ ਜਾਣਕਾਰੀ ਸਾਂਝੀ ਕੲਰਦਿਆਂ ਸਕੱਤਰ ਸਕੂਲ ਸਿੱਖਿਆ ਨੇ ਦੱਸਿਆ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੌਰਾਨ ਵਿਭਾਗ ਵਲੋਂ ਜਿਆਦਾ ਤਿਆਰੀ ਨਾ ਹੋਣ ਦੇ ਬਾਵਜੂਦ ਵੀ ਬਹੁਤ ਸਾਰੇ ਸਰਕਾਰੀ ਸਕੂਲ ਅਧਿਆਪਕਾਂ ਵਲੋਂ ਆਨਲਾਈਨ ਕਲਾਸਾਂ ਲਗਾਈਆਂ ਗਈਆਂ ਸਨ ਜਦਕਿ ਮੌਜੂਦਾ ਸਮੇਂ ਵਿੱਚ ਵਿਭਾਗ ਕੋਲ ਜਿਥੇ ਪਿਛਲੇ ਸਾਲ ਦਾ ਤਜਰਬਾ ਹੈ ਉਥੇ ਹੀ ਅਧਿਆਪਕਾਂ ਨੇ ਮਿਹਨਤ ਤੋਂ ਬਹੁਤ ਕੁਝ ਸਿਖਿਆ ਹੈ ਜਿਸਦਾ ਫਾਇਦਾ ਹੁਣ ਵਿਦਿਆਰਥੀਆਂ ਨੂੰ ਕਈ ਗੁਣਾ ਵੱਧ ਹੋਵੇਗਾ।
ਇਸ ਸੰਬੰਧੀ ਹੋਣ ਜਾਣਕਾਰੀ ਦਿੰਦਿਆਂ ਜਗਤਾਰ ਸਿੰਘ ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਨੇ ਦੱਸਿਆ ਕਿ ਪਿਛਲੇ ਸਾਲ ਵਿਭਾਗ ਵਲੋਂ ਡੀ.ਡੀ. ਪੰਜਾਬੀ ਤੇ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਲਈ ਸੰਪੂਰਨ ਵਿਸ਼ਿਆਂ ਦੇ ਨਾਲ ਨਾਲ ਸੈਕੰਡਰੀ ਜਮਾਤਾਂ ਦੇ ਸਟਰੀਮ ਅਨੁਸਾਰ 4189 ਲੈਕਚਰ ਪ੍ਰਸਾਰਿਤ ਕੀਤੇ ਗਏ ਸਨ ਅਤੇ ਵਿਭਾਗ ਵਲੋਂ ਈ-ਬਸਤੇ ਦਾ ਰੂਪ ਧਾਰਨ ਕਰ ਚੁੱਕੀ ਪੰਜਾਬ ਐਜੂਕੇਅਰ ਐਪ ਤਿਆਰ ਕੀਤੀ ਗਈ ਸੀ ਜਿਸ ਵਿੱਚ ਅਧਿਆਪਕਾਂ ਵਲੋਂ ਅਪਲੋਡ ਕੀਤੇ ਲੈਕਚਰਾਂ ਤੋਂ ਵਿਦਿਆਰਥੀਆਂ ਨੇ ਭਰਪੂਰ ਲਾਭ ਉਠਾਇਆ ਸੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਸਰਪੰਚ ਜ਼ਿਲ਼੍ਹਾ ਮੀਡੀਆ ਕੋਆਰਡੀਨੇਟਰ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬੰਦ ਪਏ ਸਕੂਲਾਂ ਦੇ ਵਿਦਿਆਰਥੀਆਂ ਦੀ ਪੜਾਈ ਲਈ ਚਿੰਤਿਤ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਹੇਠ ਡੀ.ਡੀ. ਪੰਜਾਬੀ ਰਾਹੀਂ ਅੱਜ ਤੋਂ (5 ਮਈ) ਤੋਂ ਵਖ ਵੱਖ ਜਮਾਤਾਂ ਦੀਆਂ ਆਨਲਾਈਨ ਕਲਾਸਾਂ ਸ਼ੁਰੂ ਹੋ ਰਹੀਆਂ ਹਨ, ਉਨ੍ਹਾਂ ਦੱਸਿਆ ਕਿ ਮੌਜੂਦਾ ਸੈਸ਼ਨ ਦੌਰਾਨ ਕਿਸੇ ਵੀ ਚੈਨਲ ਰਾਹੀਂ ਵਿਦਿਆਰਥੀਆਂ ਨੂੰ ਆਨਲਾਈਨ ਸਿੱਖਿਆ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।ਸ. ਸਰਪੰਚ ਨੇ ਦੱਸਿਆ ਕਿ ਆਨਲਾਈਨ ਕਲਾਸਾਂ ਲਗਾਉਣ ਲਈ ਵਿਦਿਆਰਥੀ ਡੀ.ਡੀ. ਪੰਜਾਬੀ ਨੂੰ ਫ੍ਰੀ ਡਿਸ਼ ਦੇ ਚੈਨਲ ਨੰਬਰ 22, ਏਅਰਟੈੱਲ ਡਿਸ਼ ਦੇ ਚੈਨਲ 572, ਵੀਡੀਓਕਾਨ ਡੀ.ਟੂ.ਐਚ. ਦੇ 791, ਟਾਟਾ ਸਕਾਈ ਦੇ ਚੈਨਲ 1949, ਫਾਸਟਵੇਅ ਦੇ ਚੈਨਲ 39, ਡਿਸ਼ ਟੀ.ਵੀ. ਦੇ ਚੈਨਲ 1169, ਸਨ-ਡਾਇਰੈਕਟ ਦੇ ਚੈਨਲ 670 ਅਤੇ ਰਿਲਾਇੰਸ ਬਿੱਗ ਟੀ.ਵੀ. ਚੈਨਲ ਨੰਬਰ 950 ਤੇ ਦੇਖ ਸਕਦੇ ਹਨ।

Read Previous

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਜਨਮ ਸ਼ਤਾਬਦੀ ਨੂੰੂ ਸਮਰਪਿਤ ਸਕੂਲ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

Read Next

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੋ ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਭਾਸ਼ਣ

Leave a Reply

Your email address will not be published. Required fields are marked *