Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਦਿੱਤਾ ਮੰਗ ਪੱਤਰ

ਗੁਰੂਹਰਸਹਾਏ, 4 ਮਈ (ਬਲਜਿੰਦਰ ਹਾਂਡਾ )- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਤੇ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਗੁਰੂਹਰਸਹਾਏ ਦੀਆਂ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਕੁਲਜੀਤ ਕੌਰ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੇ ਵਿਧਾਇਕ ਰਾਣਾ ਗੁਰਮੀਤ ਸਿੰਘ ਸੋਢੀ ਜੀ ਨੂੰ ਆਪਣੀਆਂ ਮੰਗਾਂ ਦੇ ਸਬੰਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਨਾਮ ਮੰਗ ਪੱਤਰ ਦੇਣ ਲਈ ਅੱਜ ਰਾਣਾ ਸੋਢੀ ਦੇ ਰਾਜਗੜ੍ਹ ਕੋਠੀ ਮੋਹਨਕੇ ਹਿਠਾੜ ਵਿਖੇ ਯੂਨੀਅਨ ਦਾ ਵ਼ਫਦ ਪਹੁੰਚਿਆ। ਇਸ ਸੰਬੰਧੀ ਸੂਚਨਾ ਮਿਲਦੇ ਹੀ ਮੌਕੇ ਤੇ ਪਹੁੰਚੇ ਰਾਣਾ ਗੁਰਮੀਤ ਸਿੰਘ ਸੋਢੀ ਦੇ ਦਫਤਰ ਇੰਚਾਰਜ ਮਨਿੰਦਰ ਸਿੰਘ ਮਿੰਟੂ ਜਿਨ੍ਹਾਂ ਵੱਲੋਂ ਯੂਨੀਅਨ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਰਾਣਾ ਸੋਢੀ ਨੂੰ ਇਸ ਸੰਬੰਧੀ ਜਾਣੂ ਕਰਵਾਇਆ ਜਾਵੇਗਾ ਅਤੇ ਉਹਨਾਂ ਨਾਲ ਗੱਲਬਾਤ ਰਾਹੀਂ ਜਲਦੀ ਇਸ ਮੰਗ ਨੂੰ ਪੂਰਾ ਕਰਵਾਉਣ ਦਾ ਵਿਸ਼ਵਾਸ ਦਿਵਾਇਆ ਗਿਆ। ਇਸ ਵਿਸ਼ਵਾਸ ਨੂੰ ਦੇਖਦੇ ਹੋਏ ਮੁਲਾਜ਼ਮ ਯੁਨੀਅਨ ਵੱਲੋਂ ਆਪਣਾ ਮੰਗ ਪੱਤਰ ਮਿੰਟੂ ਬਰਾੜ ਨੂੰ ਸੌਪਿਆਂ ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਕਿਹਾ ਕਿ ਜੇਕਰ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ । ਇਸ ਮੌਕੇ ਸ਼ੀਲਾ ਰਾਣੀ,ਕਸ਼ਮੀਰ ਕੌਰ,ਕੁਲਵਿੰਦਰ ਕੌਰ,ਸੋਮਾ ਰਾਣੀ,ਸੀਮਾ ਰਾਣੀ,ਚਰਨਜੀਤ ਕੌਰ,ਅੰਗਰੇਜ਼ ਕੌਰ,ਉਰਮਿਲਾ ਰਾਣੀ,ਗੁਰਮੀਤ ਕੌਰ,ਬਲਵਿੰਦਰ ਕੌਰ,ਰੇਖਾ ਰਾਣੀ,ਹਰਮੇਸ਼ ਕੌਰ,ਕੁਲਬੀਰ ਕੌਰ,ਸੀਮਾ ਰਾਣੀ,ਵੀਨਾ ਰਾਣੀ,ਸੁਮਿੱਤਰਾ ਰਾਣੀ, ਨਿਰਮਲ ਕੌਰ ਆਦਿ ਆਗੂ ਮੌਜੂਦ ਸਨ।

Read Previous

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਾਰ ਸੋ ਸਾਲਾ ਜਨਮ ਸਤਾਬਦੀ ਨੂੰ ਸਮਰਪਿਤ ਭਾਸ਼ਣ

Read Next

ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 3.82 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ

Leave a Reply

Your email address will not be published. Required fields are marked *