More

    ਆਂਗਨਵਾੜੀ ਵਰਕਰਾਂ ਨੇ ਲੋਕਾਂ ਨੂੰ ਘਰਾਂ ਵਿੱਚ ਜਾ ਕੇ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਕੀਤਾ ਜਾਗਰੂਕ

    ਅੰਮ੍ਰਿਤਸਰ, 2 ਜੁਲਾਈ (ਰਛਪਾਲ ਸਿੰਘ) : ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਇਸਦੀ ਚੇਨ ਨੂੰ ਬਣਨ ਨਾ ਦੇਣ ਦੇ ਮੰਤਵ ਨਾਲ ਵੱਖ-ਵੱਖ ਵਿਭਾਗਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਚਲਾਏ ਗਏ ਮਿਸ਼ਨ ਫਤਿਹ ਤਹਿਤ ਅੱਜ ਡਿਪਟੀ ਕਮਿਸ਼ਨਰ ਸ. ਸ਼ਿਵਦੁਲਾਰ ਸਿੰਘ ਢਿੱਲੋਂ ਦੇ ਨਿਰਦੇਸ਼ ਉਤੇ ਇਸਤਰੀ ਤੇ ਬਾਲ ਸਿੱਖਿਆ ਵਿਭਾਗ ਨੇ ਜਿਲਾ ਪ੍ਰੋਗਰਾਮ ਅਫਸਰ ਸ. ਨਰਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਲੋਕਾਂ ਨੂੰ ਮਿਸ਼ਨ ਫਤਿਹ ਯੋਧੇ ਬਣਨ ਲਈ ਪ੍ਰੇਰਿਤ ਕੀਤਾ ਗਿਆ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਪੰਨੂੰ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜ਼ਿਲੇ ਅੰਦਰ ਕੁੱਲ 1782 ਆਂਗਨਵਾੜੀ ਵਰਕਰ ਅਤੇ 1621 ਆਂਗਨਵਾੜੀ ਹੈਲਪਰਾਂ ਵੱਲੋਂ ਅੱਜ ਅੱਜ ਘਰ-ਘਰ ਜਾ ਕੇ ਲੋਕਾਂ ਨੂੰ ਮਿਸ਼ਨ ਫਤਿਹ ਅਤੇ ਕੋਵਾ ਐਪ ਸਬੰਧੀ ਜਾਣਕਾਰੀ ਦਿੱਤੀ ਗਈ।
    ਉਨਾਂ ਦੱਸਿਆ ਕਿ ਆਂਗਨਵਾੜੀ ਵਿਭਾਗ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਨਾਮ ਦੀ ਇਸ ਬਿਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਿਵੇਂ ਘਰਾਂ ਤੋਂ ਬਾਹਰ ਨਿਕਲਣ ਸਮੇਂ ਮਾਸਕ ਲਗਾਉਣਾ, ਸਮਾਜਿਕ ਦੂਰੀ ਬਣਾ ਕੇ ਰੱਖਣਾ, ਆਪਣੇ ਹੱਥਾਂ ਨੂੰ ਸਾਬਨ ਨਾਲ ਸਾਫ਼ ਕਰਨਾ ਅਤੇ ਫਲ ਅਤੇ ਸਬਜ਼ੀਆਂ ਆਦਿ ਨੂੰ ਚੰਗੀ ਤਰਾਂ ਧੋਣ ਤੋਂ ਬਾਅਦ ਹੀ ਵਰਤੋਂ ਵਿੱਚ ਲਿਆਉਣ ਸਬੰਧੀ ਵਿਸਥਾਰ ਨਾਲ ਸਮਝਾਇਆ ਗਿਆ।
    ਉਨਾਂ ਦੱਸਿਆ ਕਿ ਲੋਕਾਂ ਨੂੰ ਜਾਗਰੂਕ ਕਰਨ ਦੇ ਇਸ ਉਪਰਾਲੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਮੋਹਤਬਰ ਵਿਅਕਤੀਆਂ ਵੱਲੋਂ ਵੀ ਸਟਾਫ਼ ਨੂੰ ਸਹਿਯੋਗ ਕੀਤਾ ਗਿਆ। ਉਨਾਂ ਦੱਸਿਆ ਕਿ ਕੋਰੋਨਾ ਵਾਇਰਸ ਦਾ ਫਿਲਹਾਲ ਕੋਈ ਇਲਾਜ਼ ਨਹੀਂ ਹੈ ਪਰ ਕੁਝ ਜ਼ਰੂਰੀ ਸਾਵਧਾਨੀਆਂ ਦੀ ਵਰਤੋਂ ਕਰਕੇ ਖੁਦ ਨੂੰ, ਆਪਣੇ ਪਰਿਵਾਰ ਨੂੰ ਅਤੇ ਸਮਾਜ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕਦਾ ਹੈ।
    ਉਨਾਂ ਦੱਸਿਆ ਕਿ ਲੋਕਾਂ ਵੱਲੋਂ ਸਟਾਫ਼ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹ ਇਸ ਬਿਮਾਰੀ ਤੋਂ ਖੁਦ ਵੀ ਬਚਣਗੇ ਅਤੇ ਹੋਰਨਾਂ ਨੂੰ ਵੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨਗੇ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img