Bulandh Awaaz

Headlines
ਸੁਸ਼ਾਂਤ ਦੇ ਪਿਤਾ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨਾਲ ਕੀਤੀ ਮੁਲਾਕਾਤ ਬੀਬਾ ਬਾਦਲ ਦੇ ਕਾਫ਼ਲੇ ‘ਚ ਅਕਾਲੀ ਵਰਕਰਾਂ ਦਾ ਵੱਡਾ ਇਕੱਠ ਅਮਰੀਕੀ ਨਾਗਰਿਕਤਾ ਦੇ ਲਈ ਫ਼ੀਸ ਵਾਧੇ ‘ਤੇ ਕੋਰਟ ਨੇ ਲਗਾਈ ਰੋਕ ਖਟਕੜ ਕਲਾਂ ‘ਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਸਮਾਰਕ ‘ਤੇ ਸੁਖਬੀਰ ਬਾਦਲ ਵਲੋਂ ਸਿਜਦਾ ਪਾਕਿਸਤਾਨ ਦੀ ਸਰਪ੍ਰਸਤੀ ਵਿਚ ਦੱਖਣੀ ਏਸ਼ੀਆ ਵਿਚ ਨੈਟਵਰਕ ਫੈਲਾ ਰਿਹੈ ਆਈਐਸ, 70 ਫੀਸਦੀ ਇਸੇ ਦੇਸ਼ ਵਿਚ ਅਮਰੀਕਾ ‘ਚ 12 ਸੂਬਿਆਂ ਦੇ 100 ਜੰਗਲਾਂ ਵਿਚ ਫੈਲੀ ਅੱਗ ਭਤੀਜੀ ਦੀ ਮੌਤ ‘ਤੇ ਸੋਗ ਜਤਾਉਣ ਆਏ ਤਾਏ ਦੀ ਸਭ ਦੋਂ ਸਾਹਮਣੇ ਕੀਤੀ ਹੱਤਿਆ ਦਰਦਨਾਕ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੀ ਮਹਿਲਾ ਮੁਲਾਜ਼ਮ ਦੀ ਮੌਤ ਪੰਜਾਬ ‘ਚ ਘਰੇਲੂ ਇਕਾਂਤਵਾਸ ਵਾਲੇ ਮਰੀਜ਼ਾਂ ਦੀ ਰੋਜ਼ਾਨਾ ਹੋਵੇਗੀ ਟੈਲੀ ਮੋਨੀਟਰਿੰਗ ਜੰਡਿਆਲਾ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਤੋਂ 6 ਲੁਟੇਰੇ ਕਾਬੂ

ਆਈਸੋਲੇਸ਼ਨ ਕੇਂਦਰਾਂ ਦੇ ਦੁਆਲੇ ਲਗਾਈਆਂ ਧਾਰਾ 144 ਅਧੀਨ ਪਾਬੰਦੀਆਂ

ਅੰਮ੍ਰਿਤਸਰ, 15 ਸਤੰਬਰ (ਰਛਪਾਲ ਸਿੰਘ )-ਕੋਵਿਡ 2019 ਦੇ ਟਾਕਰੇ ਲਈ ਜਿਲਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਪ੍ਰਬੰਧਾਂ, ਜਿਸ ਵਿਚ ਇਸ ਵਾਇਰਸ ਦੇ ਸ਼ੱਕੀਆਂ ਨੂੰ ਵੱਖਰੇ ਰੱਖਣ ਦਾ ਪ੍ਰਬੰਧ ਕਰਨ ਵਾਸਤੇ ਆਈਸੋਲੇਸ਼ਨ ਕੇਂਦਰ ਬਣਾਏ ਗਏ ਹਨ, ਦੁਆਲੇ ਕਾਰਜਕਾਰੀ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਸੀ.ਆਰ.ਪੀ.ਸੀ. ਦੇ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਪੁਲਿਸ ਕਮਿਸ਼ਨਰੇਟ ਦੇ ਇਲਾਕੇ ਵਿਚ ਬਣੇ ਉਕਤ ਸੈਂਟਰਾਂ ਅਤੇ ਇਨਾਂ ਦੁਆਲੇ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਉਤੇ ਪਾਬੰਦੀ ਲਗਾ ਦਿੱਤੀ ਹੈ।ਸ. ਜਗਮੋਹਨ ਸਿੰਘ ਡਿਪਟੀ ਕਮਿਸ਼ਨਰ ਪੁਲਿਸ ਨੇ ਜਾਰੀ ਕੀਤੇ ਹੁਕਮਾਂ ਵਿਚ ਸਪੱਸ਼ਟ ਕੀਤਾ ਹੈ ਕਿ ਸਿਹਤ ਵਿਭਾਗ ਵੱਲੋਂ ਬਣਾਏ ਗਏ ਆਈਸੋਲੇਸ਼ਨ ਸੈਂਟਰ ਜਿਸ ਵਿਚ ਗੁਰੂ ਨਾਨਕ ਦੇਵ ਹਸਪਤਾਲ, ਰੀਹੈਬਲੀਟੇਸ਼ਨ ਸੈਂਟਰ ਕਰਮ ਸਿੰਘ ਹਸਪਤਾਲ, ਜਨਾਨਾ ਵਾਰਡ ਸਾਹਮਣੇ ਹਿੰਦੂ ਕਾਲਜ, ਹੋਟਲ ਪਾਰਕਇੰਨ ਬੈਕ ਸਾਈਡ ਰੈਡੀਸਨ ਬਲੂ ਏਅਰਪੋਰਟ, ਐਸ ਜੀ ਰਿਜ਼ੋਰਟ ਸਾਹਮਣੇ ਫੋਰਟਿਸ ਐਸਕਾਰਟ ਹਸਪਤਾਲ, ਡਿਸਪੈਂਸਰੀ ਨਰਾਇਨਣਗੜ, ਰਣਜੀਤ ਐਵੀਨਿਊ ਕਮਿਊਨਟੀ ਹਾਲ, ਹੋਟਲ ਵੋਲਗਾ ਨੇੜੇ ਰੇਲਵੇ ਸਟੇਸ਼ਨ, ਅਮਨਦੀਪ ਮੈਡੀਸਿਟੀ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਕਿਸੇ ਵੀ ਤਰਾਂ ਦੀ ਭੀੜ ਇਕੱਠੀ ਨਾ ਹੋਣ ਦੇਣ ਲਈ ਧਾਰਾ 144 ਅਧੀਨ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 13 ਨਵੰਬਰ ਜੁਲਾਈ ਤੱਕ ਜਾਰੀ ਰਹਿਣਗੇ। ਉਨਾਂ ਕਿਹਾ ਕਿ ਕਿਉਂਕਿ ਵਾਇਰਸ ਮਨੁੱਖਾਂ ਦੇ ਰਾਬਤੇ ਜਾਂ ਪ੍ਰਭਾਵਿਤ ਵਿਅਕਤੀ ਦੇ ਨੇੜੇ ਹੋਣ ਕਾਰਨ ਫੈਲਦਾ ਹੈ, ਸੋ ਇਸ ਨੂੰ ਰੋਕਣ ਲਈ ਇਹ ਪਾਬੰਦੀਆਂ ਲਗਾਉਣੀਆਂ ਜ਼ਰੂਰੀ ਹਨ।

0 Reviews

Write a Review

bulandhadmin

Read Previous

ਕਿਸਾਨ ਵਿਰੋਧੀ ਕਨੂੰਨ ਖ਼ਿਲਾਫ਼ ਪੰਜਾਬ ਵਿੱਚ ਵੱਖ ਵੱਖ ਥਾਵਾਂ ’ਤੇ ਮੁੱਖ ਸੜਕਾਂ ਜਾਮ

Read Next

ਡਿਪਟੀ ਕਮਿਸ਼ਨਰ ਨੇ ਕੋਰੋਨਾ ਨੂੰ ਲਾਪਰਵਾਹੀ ਵਿਚ ਨਾ ਲੈਣ ਲਈ ਕੀਤਾ ਚੌਕਸ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />