Bulandh Awaaz

Headlines
ਪੰਜਾਬ ਦੇ ਬੱਚੇ -ਬੱਚੇ ਨੂੰ ਬੇਅਦਬੀ ਕਾਂਡ ਦੇ ਦੋਸ਼ੀਆ ਦਾ ਪਤਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਨੂੰ ਹੀ ਦੋਸ਼ੀ ਨਹੀਂ ਲੱਭ ਰਹੇ ? ਭੋਮਾ ਅੰਮ੍ਰਿਤਸਰ ਵਿੱਚ ਕੋਰੋਨਾ ਦੇ ਚਲਦਿਆਂ ਜਾਰੀ ਹੋਈਆਂ ਨਵੀਆਂ ਹਦਾਇਤਾਂ ਕਰੋਨਾ ਨਾਲ ਕਿਵੇਂ ਨਜਿੱਠੀਏ :ਕੁਲਵੰਤ ਸਿੰਘ ਕੰਤ ਆਜ਼ਾਦ ਪ੍ਰੈਸ ਕਲੱਬ ਭਿੱਖੀਵਿੰਡ ਦੇ ਸਮੂਹ ਪੱਤਰਕਾਰਾਂ ਨੇ ਮੁੱਖ ਮੰਤਰੀ ਕੈਪਟਨ ਦਾ ਕੀਤਾ ਧੰਨਵਾਦ ਮੋਦੇ (ਅਟਾਰੀ) ਦਲਿਤ ਪਰਿਵਾਰ ਦੀ ਜਮੀਨ ਧੋਖੇ ਨਾਲ ਹਥਿਆਉਣ ਦਾ ਕਮਿਸ਼ਨ ਨੇ ਲਿਆ ਸਖਤ ਨੋਟਿਸ ਨਵੀਂ ਸੁਪਰੀਮ ਕੌਂਸਲ ਹੀ ਪ੍ਰਬੰਧ ਚਲਾਏਗੀ – ਜੱਜ ਜੈਫਰੀ ਬਰੈਂਡ ਦੇਸ਼ ‘ਚ ਕੋਰੋਨਾ ਨੇ ਮੁੜ ਤੋੜਿਆ ਰਿਕਾਰਡ ਬੀਤੇ 24 ਘੰਟਿਆਂ ‘ਚ 4 ਲੱਖ ਤੋਂ ਵੱਧ ਮਾਮਲੇ ਆਏ ਸਾਹਮਣੇ ਬੁੱਚੜ ਗਿੱਲ ਤੇ ਕਾਮਰੇਡ ਜਤਿੰਦਰ ਪੰਨੂੰ ਦੇ ਯਰਾਨੇ ਦੀ ਕਹਾਣੀ ਤੱਥਾਂ ਦੀ ਜਬਾਨੀ ਸਿੱਖਾਂ ਦੀ ਨਸਲਕੁਸ਼ੀ ਦੀ ਜਾਂਚ ਲਈ ਬਣਾਏ ਲੋਕ ਕਮਿਸ਼ਨ ਖਿਲਾਫ ਜਤਿੰਦਰ ਪੰਨੂ ਨੇ ਹਾਈਕੋਰਟ ਵਿਚ ਪਾਈ ਸੀ ਰਿਟ ਕਰੋਨਾ ਦੇ ਨਾਮ ’ਤੇ ਮੁੜ ਸ਼ੁਰੂ ਹੋਇਆ ਦਹਿਸ਼ਤ ਤੇ ਜਾਬਰ ਪਬੰਦੀਆਂ ਦਾ ਸਿਲਸਿਲਾ

ਆਪ’ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ, ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਪੰਥ ‘ਚੋਂ ਬਾਹਰ ਕੱਢਿਆ ਜਾਵੇ

ਆਪ’ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਸੰਬੰਧੀ ਜਨਤਕ ਹੋਈ ਜਾਂਚ ਰਿਪੋਰਟ ਵਿਚ ਦਰਜ ਨਾਵਾਂ ਵਾਲਿਆਂ ਦੋਸ਼ੀਆਂ ਨੂੰ ਤੁਰੰਤ ਪੰਥ ਵਿਚੋਂ ਬਾਹਰ ਕੱਢਿਆ ਜਾਵੇ। ਇਸ ਤੋਂ ਇਲਾਵਾ ਅਤੇ ਰਾਜਪਾਲ ਤੇ ਪੰਜਾਬ ਸਰਕਾਰ ਨੂੰ ਦੋਸ਼ੀਆਂ ‘ਤੇ ਤੁਰੰਤ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦੇਣ

ਪਾਰਟੀ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਬਲਜਿੰਦਰ ਕੌਰ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕਰਦਿਆਂ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀ ਘਿਣਾਉਣੀ ਕਰਤੂਤ ਨੂੰ ਪੰਜ ਸਾਲ ਬੀਤ ਚੁੱਕੇ ਹਨ। ਪਰ ਅੱਜੇ ਤੱਕ ਪੀੜਤ ਸੰਗਤ ਅਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਨਾ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਸਾਜਿਸ਼ ਕਰਤਾ ਦੋਸ਼ੀਆਂ ਨੂੰ ਸਜ਼ਾ ਮਿਲੀ ਹੈ। ਜਿਸ ਕਰਕੇ ਦੇਸ਼ ਵਿਦੇਸ਼ ਵਿਚ ਵਸਦੀ ਸਮੁੱਚੀ ਨਾਨਕ ਨਾਮ-ਸੇਵਾ ਸੰਗਤ ਵਿਚ ਰੋਸ ਤੇ ਗੁੱਸਾ ਹੈ।

ਆਪ ਲੀਡਰਾਂ ਨੇ ਕਿਹਾ ਕਿ ਜਿੱਥੇ ਘੋਰ ਬੇਅਦਬੀ ਲਈ ਤਤਕਾਲੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਜ਼ਿੰਮੇਵਾਰ ਹੈ, ਉਥੇ ਹੀ ਇਨਸਾਫ਼ ਨਾ ਦੇਣ ਲਈ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੀ ਜ਼ਿੰਮੇਵਾਰ ਹੈ। ਕਿਉਂਕਿ ਅਕਾਲੀ ਭਾਜਪਾ ਸਰਕਾਰ ਦੀ ਇਸ ਪੂਰੇ ਘਟਨਾਕ੍ਰਮ ਵਿਚ ਸਿੱਧੀ ਸ਼ਮੂਲੀਅਤ ਸੀ, ਜਦੋਂ ਕਿ ਸਿੱਖ ਸੰਗਤ ਨੂੰ ਇਨਸਾਫ਼ ਦੇਣ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਸੱਤਾ ਵਿਚ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਅਤੇ ਸਿੱਖ ਪੰਥ ਨੂੰ ਪਿੱਠ ਦਿਖਾ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਹੈ।

ਵਿਧਾਇਕਾਂ ਨੇ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰ ਚੁੱਕੇ ਸੀਨੀਅਰ ਪੁਲਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਨੂੰ ਜਾਣ ਬੁੱਝ ਕੇ ਕਾਨੂੰਨ ਦੀ ਆੜ ਵਿਚ ਰੱਦ ਕਰਵਾਇਆ ਗਿਆ ਹੈ, ਜਿਸ ਨਾਲ ਕੈਪਟਨ ਸਰਕਾਰ ਅਤੇ ਐਡਵੋਕੇਟ ਜਨਰਲ ਦਫ਼ਤਰ ਦੀ ਪੂਰੀ ਤਰ੍ਹਾਂ ਪੋਲ ਖੁੱਲ੍ਹ ਗਈ ਹੈ ਕਿ ਚੌਂਕੀਦਾਰ ਹੀ ਚੋਰਾਂ ਨਾਲ ਰਲਿਆ ਹੋਇਆ ਹੈ।

ਉਨ੍ਹਾਂ ਕਿਹਾ ਦੁਨੀਆਂ ਜਾਣਦੀ ਹੈ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਵਿਚ ਦੋਸ਼ੀਆਂ ਅਤੇ ਸਾਜਿਸ਼ ਕਰਤਾਵਾਂ ਦੇ ਨਾਂਵਾਂ ਨੂੰ ਉਜਾਗਰ ਕੀਤਾ ਗਿਆ ਹੈ, ਪਰ ਕੈਪਟਨ ਸਰਕਾਰ ਨੇ ਜਾਂਚ ਰਿਪੋਰਟ ਦਾ 10ਵਾਂ ਚਲਾਨ ਜਾਣਬੁੱਝ ਕੇ ਅਦਾਲਤ ਵਿਚ ਪੇਸ਼ ਨਹੀਂ ਕੀਤਾ। ਇਸ ਤਰ੍ਹਾਂ ਕੈਪਟਨ ਸਰਕਾਰ ਦੀ ਦਾਗੀ ਇੱਛਾ ਸ਼ਕਤੀ ਨੇ ਨਾ ਕੇਵਲ ਇਨਸਾਫ਼ ਨੂੰ ਹੋਰ ਦੂਰ ਕੀਤਾ ਹੈ, ਸਗੋਂ ਸਮੁੱਚੀ ਸੰਗਤ ਦੇ ਜ਼ਖ਼ਮੀ ਹਿਰਦਿਆਂ ‘ਤੇ ਨਮਕ ਛਿੜਕਿਆ ਹੈ।

ਆਪ ਲੀਡਰਾਂ ਨੇ ਜਥੇਦਾਰ ਨੂੰ ਬੇਨਤੀ ਕੀਤੀ ਕਿ ਉਕਤ ਘਟਨਾਕ੍ਰਮ ਦੇ ਆਧਾਰ ‘ਤੇ ਸਿੱਖ ਸੰਗਤ ਦੇ ਹਿਰਦੇ ਸ਼ਾਂਤ ਕਰਨ ਲਈ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਸਿੱਖ ਪੰਥ ‘ਚੋਂ ਬਾਹਰ ਕੱਢਿਆ ਜਾਵੇ ਅਤੇ ਸਰਕਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਜਾਣ।

Read Previous

ਮਹਾਂ ਰੈਲੀ ਵਿਚ ਵੱਡੇ ਪੱਧਰ ‘ਤੇ ਕਿਸਾਨ ਮਜ਼ਦੂਰਾਂ ਵਲੋਂ ਸ਼ਮੂਲੀਅਤ

Read Next

ਅਜੀਤ ਅਖ਼ਬਾਰ ਦੇ ਜ਼ਿਲ੍ਹਾ ਇੰਚਾਰਜ ਹੋਏ ਲਾਪਤਾ,

Leave a Reply

Your email address will not be published. Required fields are marked *