ਆਮ ਆਦਮੀ ਪਾਰਟੀ ਦੀ ਬਾਗੀ ਵਿਧਾਇਕਾ ਅਲਕਾ ਲਾਂਬਾ ਨੇ ਮੰਗਲਵਾਰ ਨੂੰ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ 10 ਜਨਪਥ ਸਥਿਤ ਉਨ੍ਹਾਂ ਦੀ ਰਿਹਾਇਸ਼ ਉਤੇ ਜਾ ਕੇ ਮੁਲਾਕਾਤ ਕੀਤੀ। ਇਸ ਮੁਲਾਕਾਤ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਕਾਂਗਰਸ ਵਿਚ ਦੁਬਾਰਾ ਸ਼ਾਮਲ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਕਾਂਗਰਸ ਛੱਡਕੇ ਅਲਕਾ ਆਮ ਆਦਮੀ ਵਿਚ ਸ਼ਾਮਲ ਹੋਈ ਸੀ।
ਆਪ ਵਿਧਾਇਕਾ ਅਲਕਾ ਦੀ ਕਾਂਗਰਸ ’ਚ ਹੋ ਸਕਦੀ ਹੈ ਵਾਪਸੀ, ਸੋਨੀਆ ਨੂੰ ਮਿਲਣ ਪਹੁੰਚੇ
