ਚੰਡੀਗੜ੍ਹ, 26 ਮਈ (ਬੁਲੰਦ ਆਵਾਜ ਬਿਊਰੋ) –ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਅੱਜ ਪੰਜਾਬ ਰਾਜ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ ਦੀ ਅਗਵਾਈ ਵਿੱਚ ‘ਆਪ’ ਆਗੂਆਂ ਨੇ ਕਾਲੇ ਝੰਡੇ ਲੈ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ। ਮਗਰੋਂ ਉਨ੍ਹਾਂ ਨੂੰ ਥਾਣਾ ਸੈਕਟਰ-3 ਦੀ ਪੁਲੀਸ ਗਿ੍ਫ਼ਤਾਰ ਕਰਕੇ ਲੈ ਗਈ।
‘ਆਪ’ ਵੱਲੋਂ ਕਿਸਾਨਾਂ ਦੇ ਹੱਕ ‘ਚ ਪੰਜਾਬ ਰਾਜ ਭਵਨ ਦੇ ਬਾਹਰ ਲਾਇਆ ਧਰਨਾ
