More

  ਆਮ ਆਦਮੀ ਪਾਰਟੀ ਦੀ ਪੱਤੀ ਬਲੋਲ ਸੁਲਤਾਨਵਿੰਡ ਵਿਖੇ ਹੋਈ ਹੰਗਾਮੀ ਮੀਟਿੰਗ

  ਅੰਮ੍ਰਿਤਸਰ, 13 ਅਕਤੂਬਰ (ਗਗਨ) – ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਸੁਲਤਾਨ ਵਿੰਡ ਦੀ ਪੱਤੀ ਬਲੋਲ ਵਿਖੇ ਆਮ ਆਦਮੀ ਪਾਰਟੀ ਹਲਕਾ ਦੱਖਣੀ ਦੇ ਦਾਅਵੇਦਾਰ ਜਸਪ੍ਰੀਤ ਸਿੰਘ ਵਲੋਂ ਲਖਵਿੰਦਰ ਸਿੰਘ ਫ਼ੌਜੀ ਦੇ ਗ੍ਰਹਿ ਵਿਖੇ ਹੰਗਾਮੀ ਮੀਟਿੰਗ ਕੀਤੀ ਗਈ ਇਸ ਮੌਕੇ ਆਮ ਆਦਮੀ ਪਾਰਟੀ ਦੇ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਦਿਨੋਂ ਦਿਨ ਮਹਿੰਗਾਈ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਜਿਸ ਕਰਕੇ ਆਮ ਵਰਗ ਦੇ ਆਦਮੀ ਦਾ ਗੁਜ਼ਾਰਾ ਕਰਨਾ ਬਹੁਤ ਔਖਾ ਹੋਇਆ ਪਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ 2022 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਦਿੱਲੀ ਵਾਂਗੂ ਪੰਜਾਬ ਦੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ ਇਸ ਮੌਕੇ ਬਲਾਕ ਇੰਚਾਰਜ ਬਲਜੀਤ ਸਿੰਘ ਰਿੰਕੂ, ਵੀਰ ਸਿੰਘ, ਜਸਵੰਤ ਸਿੰਘ, ਰਾਜ ਮੋਹਿੰਦਰ ਸਿੰਘ, ਸੁਖਵਿੰਦਰ ਸਿੰਘ, ਦਰਸ਼ਨ ਸਿੰਘ, ਚੰਚਲ ਸਿੰਘ,ਦੇਸਾ ਸਿੰਘ ਆਦਿ ਹਾਜ਼ਰ ਸਨ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img