ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਅਤੇ ਕਿਸਾਨ ਮਜ਼ਦੂਰਾਂ ਵੱਲੋਂ ਮੀਨਾਕਸ਼ੀ ਲੇਖੀ ਅਤੇ ਨਵਜੋਤ ਸਿੰਘ ਸਿੱਧੂ ਦੇ ਪੁਤਲੇ ਫੂਕੇ ਗਏ

ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਅਤੇ ਕਿਸਾਨ ਮਜ਼ਦੂਰਾਂ ਵੱਲੋਂ ਮੀਨਾਕਸ਼ੀ ਲੇਖੀ ਅਤੇ ਨਵਜੋਤ ਸਿੰਘ ਸਿੱਧੂ ਦੇ ਪੁਤਲੇ ਫੂਕੇ ਗਏ

ਫਰੀਦਕੋਟ, 26 ਜੁਲਾਈ (ਬੁਲੰਦ ਆਵਾਜ ਬਿਊਰੋ) – ਨਵਜੋਤ ਸਿੱਧੂ ਦੁਨੀਆ ਦਾ ਮਲਕ ਸਮਝਣ ਲੱਗ ਪਿਆ ਹੈ ਤੇ ਆਪਣੇ ਆਪ ਨੂੰ ਧਰਮਰਾਜ ਸਝਮਨ ਲੱਗ ਪਿਆ ਹੈ ਇਹ ਕਹਿਣਾ ਹੈ ਕਿ ਕਿਸਾਨਾਂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦਾ। ਕਿਓਂਕਿ ਪਿਛਲੇ ਦਿਨੀ ਰਾਜ ਸਭਾ ਮੈਂਬਰ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਮਵਾਲੀ ਦੱਸਣ ਅਤੇ ਪੰਜਾਬ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਿਸਾਨਾਂ ਪ੍ਰਤੀ ਦਿੱਤੇ ਬਿਆਨ ਜਿਸ ਚ ਉਨ੍ਹਾਂ ਵੱਲੋਂ ਆਪਣੇ ਆਪ ਨੂੰ ਖੂਹ ਅਤੇ ਕਿਸਾਨਾਂ ਨੂੰ ਪਿਆਸੇ ਦਾ ਦਰਜਾ ਦਿੱਤਾ ਜਿਸ ਨੂੰ ਲੈਕੇ ਲਗਾਤਾਰ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਸਿੱਧੂ ਦਾ ਵਿਰੋਧ ਹੁਣ ਪੰਜਾਬ ’ਚ ਦੇਖਣ ਨੂੰ ਮਿਲ ਰਿਹਾ ਹੈ।

ਅੱਜ ਫਰੀਦਕੋਟ ਚ ਵੀ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਵੱਲੋਂ ਅਤੇ ਕਿਸਾਨ,ਮਜ਼ਦੂਰਾਂ ਵੱਲੋਂ ਰਾਜ ਸਭਾ ਮੈਂਬਰ ਮੀਨਾਕਸ਼ੀ ਲੇਖੀ ਅਤੇ ਨਵਜੋਤ ਸਿੰਘ ਸਿੱਧੂ ਦੇ ਪੁਤਲੇ ਫੂਕੇ ਗੁਏ ਅਤੇ ਦੋਨਾਂ ਨੇਤਾਵਾਂ ਖਿਲਾਫ ਜਮ ਕੇ ਨਾਹਰੇਬਾਜ਼ੀ ਕੀਤੀ ਗਈ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਕਿਸਾਨ ਲਗਾਤਾਰ ਕੇਂਦਰ ਵੱਲੋਂ ਲਿਆਂਦੇ ਗਏ ਤਿੰਨ ਕਾਲੇ ਖੇਤੀ ਕਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਹੱਦਾਂ ਤੇ ਬੈਠੇ ਹਨ ਪਰ ਆਪਣੇ ਸਿਆਸੀ ਲਾਹਾ ਲੈਣ ਲਈ ਸਿਆਸਤਦਾਨਾਂ ਵੱਲੋਂ ਕਿਸਾਨੀ ਸੰਘਰਸ਼ ਨੂੰ ਬਦਨਾਮ ਕਰਨ ਲਈ ਤਰਾਂ ਤਰਾਂ ਦੇ ਬਿਆਨ ਦਿੱਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਧੂ ਸੱਤਾ ਦੇ ਨਸ਼ੇ ਚ ਆਪਣੇ ਆਪ ਨੂੰ ਰੱਬ ਸਮਝਣ ਲੱਗ ਗਏ ਹਨ ਪਰ ਕਿਸਾਨੀ ਅੰਦੋਲਨ ਦੇ ਚਲੱਦੇ ਕਿਸੇ ਨੂੰ ਵੀ ਕਿਸਾਨਾਂ ਨੂੰ ਅਪਸ਼ਬਦ ਬੋਲਣ ਦਾ ਕੋਈ ਅਧਿਕਾਰ ਨਹੀਂ ਇਸੇ ਲਈ ਅੱਜ ਅਸੀਂ ਉਨ੍ਹਾਂ ਦੇ ਪੁਤਲੇ ਫੂਕ ਆਪਣਾ ਰੋਸ ਜਾਹਿਰ ਕਰ ਰਹੇ ਹਾਂ ਅਤੇ ਦੋਨਾਂ ਨੇਤਾਵਾਂ ਨੂੰ ਮੁਆਫੀ ਮੰਗਣੀ ਚਾਹੀਦੀ ਹੈ ਜਿਨ੍ਹਾਂ ਵੱਲੋਂ ਗਲਤ ਬਿਆਨਬਾਜ਼ੀ ਕੀਤੀ ਗਈ ਹੈ।

Bulandh-Awaaz

Website:

Exit mobile version