ਸੰਗਰੂਰ, 21 ਅਗਸਤ (ਰਛਪਾਲ ਸਿੰਘ) – ਅੱਜ ਆੜ੍ਹਤੀਆਂ ਐਸੋਸੀਏਸ਼ਨ ਪੰਜਾਬ ਵਲੋਂ ਆੜ੍ਹਤੀਆਂ ਦੀਆਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਦਿੱਤੇ ਗਏ। ਇਸ ਸੰਬੰਧੀ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਨੇ ਦੱਸਿਆ ਕਿ ਰੁਕੀ ਹੋਈ ਕਰੋੜਾਂ ਰੁਪਏ ਦੀ ਅਦਾਇਗੀ ਅਤੇ ਹੋਰ ਮੰਗਾਂ ਨੂੰ ਲੈ ਕੇ ਆੜ੍ਹਤੀ ਵਰਗ ਲੰਬੇ ਸਮੇਂ ਤੋਂ ਸੰਘਰਸ਼ ਕਰ ਰਿਹਾ ਹੈ। ਜੇਕਰ ਸਰਕਾਰ ਨੇ ਕੋਈ ਧਿਆਨ ਨਾ ਦਿੱਤਾ ਤਾਂ ਆੜ੍ਹਤੀਏ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਣਗੇ।