More

  ਇਕ ਵਾਰ ਫਿਰ ਕਿਸਾਨਾਂ ਨੇ ਬੀਜੇਪੀ ਲੀਡਰ ਨੂੰ ਭਜਾ-ਭਜਾ ਕੇ ਕੁੱਟਿਆ

  ਪਟਿਆਲਾ, 11 ਜੁਲਾਈ (ਬੁਲੰਦ ਆਵਾਜ ਬਿਊਰੋ) –  ਰਾਜਪੁਰਾ ਵਿੱਚ ਭਾਜਪ‍ਾ ਲੀਡਰਾਂ ਦਾ ਜਬਰਦਸਤ ਵਿਰੋਧ ਹੋਇਆ ਹੈ। ਕਿਸਾਨਾਂ ਨੇ ਬੀਜੇਪੀ ਲੀਡਰਾਂ ਨੂੰ ਭਜਾ-ਭਜਾ ਕੇ ਕੁੱਟਿਆ ਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ। ਕਿਸਾਨਾਂ ਨੇ ਇਲਜ਼ਾਮਾ ਲਾਇਆ ਹੈ ਕਿ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੁਪੇਸ਼ ਅਗਰਵਾਲ ਦੇ ਗੰਨਮੈਨ ਵੱਲੋਂ ਕਿਸਾਨਾ ਨੂੰ ਰਿਵਾਲਵਰ ਦਿਖਾਉਣ ਮਗਰੋਂ ਮਾਮਲਾ ਭਖਿਆ ਹੈ।

  ਗੁੱਸੇ ਵਿੱਚ ਆਏ ਕਿਸਾਨਾਂ ਨੇ ਰਾਜਪੁਰਾ-ਪਟਿਆਲਾ ਹਾਈਵੇ ਜਾਮ ਕਰ ਦਿੱਤਾ। ਕਿਸਾਨਾਂ ਨੇ ਕਿਹਾ ਹੈ ਕਿ ਦੋਸ਼ੀਆ ਖਿਲਾਫ ਕੇਸ ਦਰਜ ਕੀਤਾ ਜਾਵੇ। ਕਿਸਾਨਾਂ ਨੇ ਕਿਹਾ ਕਿ ਉਹ ਸ਼ਾਂਤਮਈ ਬੀਜੇਪੀ ਲੀਡਰਾਂ ਦੀ ਮੀਟਿੰਗ ਦਾ ਘੇਰਾਓ ਕਰਨ ਆਏ ਸੀ ਪਰ ਉਨ੍ਹਾਂ ਨੂੰ ਰਿਵਾਲਰ ਵਿਖਾਇਆ ਗਿਆ।ਦੱਸ ਦਈਏ ਕਿ ਬੀਜੇਪੀ ਦੇ ਜ਼ਿਲ੍ਹਾ ਇੰਚਾਰਜ ਭੁਪੇਸ਼ ਅਗਰਵਾਲ ਅੱਜ ਰਾਜਪੁਰਾ ਵਿੱਚ ਮੀਟਿੰਗ ਕਰਨ ਪਹੁੰਚੇ। ਇੱਥੇ ਉਨ੍ਹਾਂ ਦਾ ਜਬਰਦਸਤ ਵਿਰੋਧ ਕੀਤਾ ਗਿਆ। ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਆਗੂਆਂ ਦੀ ਮੀਟਿੰਗ ਦਾ ਵਿਰੋਧ ਕੀਤਾ ਗਿਆ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img