ਇਨਸਾਫ਼ ਪਾਰਟੀ ਵਲੋਂ ਧਰਮਸੋਤ ਨੂੰ ਅਹੁਦੇ ਤੋਂ ਹਟਾਉਣ ਲਈ ਕੈਪਟਨ ਦੇ ਮਹਿਲ ਅੱਗੇ ਲਾਇਆ ਗਿਆ ਧਰਨਾ

14

ਪਟਿਆਲਾ, 7 ਸਤੰਬਰ (ਰਛਪਾਲ ਸਿੰਘ) – 64 ਕਰੋੜ ਦੇ ਸਕਾਲਰਸ਼ਿਪ ਘੋਟਾਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਅੱਜ ਪਟਿਆਲਾ ‘ਚ ਮੌਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਨੂੰ ਘੇਰਿਆ ਗਿਆ। ਇਸ ਤਹਿਤ ਉਨ੍ਹਾਂ ਨੇ ਅੱਜ ਤ੍ਰਿਪੜੀ ਵਿਖੇ ਜਥੇਬੰਦੀ ਦੇ ਧਰਨੇ ‘ਚ ਪਹੁੰਚ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਮੰਗ ਕੀਤੀ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਅਤੇ ਉਨ੍ਹਾਂ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

Italian Trulli