ਸ੍ਰੀ ਅੰਮ੍ਰਿਤਸਰ ਸਾਹਿਬ, 23 ਮਈ (ਜਤਿੰਦਰ ਸਿੰਘ ਬੇਦੀ) – ਬੀਤੇ ਦਿਨੀ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੋਦੇ ਦੇ ਰਹਿਣ ਵਾਲੇ ਅਜੈਪਾਲ ਸਿੰਘ ਅਤੇ ਗੁਰਮੇਜ ਸਿੰਘ ਵਾਸੀ ਗੱਗੋਮਾਹਲ, ਜੋ ਟ੍ਰੈਵਲ ਏਜੰਟ ਦੇ ਝਾਂਸੇ ‘ਚ ਆ ਕੇ ਇੰਡੋਨੇਸ਼ੀਆ ‘ਚ ਬੁਰੀ ਤਰ੍ਹਾਂ ਫਸ ਗਏ ਹਨ, ਦੀ ਰਿਹਾਈ ਲਈ ਮਾਂਝੇ ਦੇ ਉੱਘੇ ਨੋਜ਼ਵਾਨ ਸਮਾਜ ਸੇਵਕ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਜਿੱਥੇ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਪੰਜਾਬੀ ਨੋਜ਼ਵਾਨਾਂ ਦੀ ਰਿਹਾਈ ਲਈ ਦਿਨ-ਰਾਤ ਇਕ ਕਰ ਰਹੇ ਹਨ, ਉੱਥੇ ਉਨ੍ਹਾਂ ਇਸ ਸਬੰਧ ਵਿਚ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ, ਕੇਂਦਰੀ ਮੰਤਰੀ ਸ੍ਰੀ ਗਜੇਂਦਰ ਸ਼ੇਖਾਵਤ ਅਤੇ ਘੱਟ ਗਿਣਤੀਆਂ ਕਮਿਸ਼ਨ ਭਾਰਤ ਦੇ ਚੇਅਰਮੈਨ ਸ. ਇਕਬਾਲ ਸਿੰਘ ਲਾਲਪੁਰਾ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਨੇ ਵੀ ਸੋਨੂੰ ਜੰਡਿਆਲਾ ਅਤੇ ਪੀੜ੍ਹਤ ਪਰਿਵਾਰ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਪੀੜ੍ਹਤ ਪਰਿਵਾਰ ਨਾਲ ਚਟਾਂਨ ਵਾਂਗ ਖੜੇ ਹਨ ਅਤੇ ਉਹ ਨੋਜ਼ਵਾਨਾਂ ਨੂੰ ਇਡੋਨੇਸ਼ੀਆ ‘ਚੋ ਛਡਵਾਉਣ ਲਈ ਹਰ ਹੀਲੇ ਯਤਨ ਕਰਨਗੇ। ਸੋਨੂੰ ਜੰਡਿਆਲਾ ਨੇ ਅਖੀਰ ਵਿਚ ਪੰਜਾਬ ਦੇ 13 ਮੈਂਬਰ ਪਾਰਲੀਮੈਂਟਾਂ ਅਤੇ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇੰਡੋਨੇਸ਼ੀਆ ਦੀ ਪੁਲਿਸ ਵਲੋਂ ਝੂਠੇ ਕਤਲ ਕੇਸ ‘ਚ ਗ੍ਰਿਫਤਾਰ ਕੀਤੇ ਪੰਜਾਬ ਦੇ ਨੋਜ਼ਵਾਨਾਂ ਨੂੰ ਛਡਵਾਉਂਣ ਲਈ ਵਿਦੇਸ਼ ਮਤਰਾਲੇ ਨਾਲ ਗੱਲਬਾਤ ਕਰਨ ਲਈ ਅੱਗੇ ਆਉਣ ਤਾਂ ਜੋ ਪੰਜਾਬ ਦੇ ਨੋਜ਼ਵਾਨਾਂ ਨੂੰ ਛਡਵਾ ਕਿ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕੀਤਾ ਜਾ ਸਕੇ। ਸੋਨੂੰ ਜੰਡਿਆਲਾ ਨੇ ਅਖੀਰ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਪੰਜਾਬੀ ਨੌਜਵਾਨਾਂ ਨੂੰ ਛੁਡਾਉਣ ਦੇ ਨਾਲ-ਨਾਲ ਉਕਤ ਏਜੰਟ ਦੇ ਖਿਲਾਫ ਵੀ ਕਨੂੰਨੀ ਕਾਰਵਾਈ ਕੀਤੀ ਜਾਵੇ।