More

    ਇੰਪਰੂਵਮੈਂਟ ਟਰੱਸਟ ਵੱਲੋਂ ਕਰੋੜਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

    ਅੰਮ੍ਰਿਤਸਰ , 25 ਮਈ (ਰਛਪਾਲ ਸਿੰਘ)  -ਇੰਪਰੂਵਮੈਂਟ ਟਰੱਸਟ ਵੱਲੋਂ ਵਿਧਾਨ ਸਭਾ ਹਲਕਾ ਪੂਰਬੀ ਦੇ ਵੱਲ੍ਹਾ ਇਲਾਕੇ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ । ਇਨ੍ਹਾਂ ਕਾਰਜਾਂ ਦਾ ਉਦਘਾਟਨ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੇ ਕੀਤਾ। ਚੇਅਰਮੈਨ ਬੱਸੀ ਨੇ ਇਸ ਮੌਕੇ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਦਿਸ਼ਾ ਨਿਰਦੇਸ਼ ’ਤੇ ਟਰੱਸਟ ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਯਤਨਸ਼ੀਲ ਹੈ ਅਤੇ ਇਸੇ ਕੜੀ ਤਹਿਤ ਅੱਜ ਵਿਕਾਸ ਕਾਰਜ ਸ਼ੁਰੂ ਕੀਤੇ ਗਏ ਹਨ। ਸ੍ਰੀ ਬੱਸੀ ਨੇ ਟਰੱਸਟ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਲ੍ਹਾ ਵਿੱਚ ਵਿਕਾਸ ਕਾਰਜ ਪਹਿਲ ਦੇ ਅਧਾਰ ’ਤੇ ਕਰਵਾਏ ਜਾਣ ਅਤੇ ਕੋਈ ਵੀ ਗਲੀ ਕੱਚੀ ਨਾ ਰਹੇ। ਇਸ ਮੌਕੇ ਗੁਰਜੀਤ ਸਿੰਘ, ਬਬਲੂ ਵੇਰਕਾ, ਗਗਨ, ਮਾਸਟਰ ਰਣਜੀਤ ਸਿੰਘ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img