More

  ਉਤਰ ਪ੍ਰਦੇਸ਼ ‘ਚ ਪ੍ਰਿਅੰਕਾ ਗਾਂਧੀ ਨੇ ਵਿਦਿਆਰਥੀਆਂ ਲਈ ਕੀਤਾ ਵੱਡਾ ਐਲਾਨ

  ਕਾਂਗਰਸ ਦੀ ਸਰਕਾਰ ਬਣਨ ’ਤੇ ਵਿਦਿਆਰਥੀਆਂ ਨੂੰ ਫੋਨ ਤੇ ਸਕੂਟੀ ਦੇਵਾਂਗੇ : ਪ੍ਰਿਅੰਕਾ

  ਲਖਨਊ, 21 ਅਕਤੂਬਰ (ਬੁਲੰਦ ਆਵਾਜ ਬਿਊਰੋ) – ਉਤਰ ਪ੍ਰਦੇਸ਼ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਗੰਭੀਰ ਤੌਰ ’ਤੇ ਕੋਸ਼ਿਸ਼ ਕਰ ਰਹੀ ਪਾਰਟੀ ਦੀ ਸੀਨੀਅਰ ਨੇਤਾ ਪ੍ਰਿਅੰਕਾ ਗਾਂਧੀ ਬੇਹੱਦ ਸਰਗਰਮ ਹੋ ਗਈ ਹੈ। ਉਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਅੰਕਾ ਗਾਂਧੀ ਨੇ ਪਾਰਟੀ ਦਾ ਚੋਣ ਮਨੋਰਥ ਪੱਤਰ ਤਿਆਰ ਹੋਣ ਤੋਂ ਪਹਿਲਾਂ ਹੀ ਵਿਦਿਆਰਥੀਆਂ ਦੇ ਲਈ ਵੱਡਾ ਐਲਾਨ ਕਰ ਦਿੱਤਾ ਹੈ। ਲਖਨਊ ਤੋਂ ਆਗਰਾ ਜਾਂਦੇ ਸਮੇਂ ਬੁਧਵਾਰ ਨੂੰ ਮਹਿਲਾ ਪੁਲਿਸ ਕਰਮੀਆਂ ਦੇ ਨਾਲ ਸੈਲਫੀ ਲੈਣ ਅਤੇ 1090 ਚੌਰਾਹੇ ਦੇ ਕੁਲ ਜ਼ਖ਼ਮੀ ਵਿਦਿਆਰਥਣ ਦੀ ਮਰਹਮ ਪੱਟੀ ਕਰਨ ਤੋਂ ਬਾਅਦ ਪ੍ਰਿਅੰਕਾ ਗਾਧੀ ਨੇ ਵੱਡਾ ਕਫਮ ਚੁੱਕਿਆ ਹੈ। ਉਤਰ ਪ੍ਰਦੇਸ਼ ਦੀ ਵਿਧਾਨ ਸਭਾ ਚੋਣਾਂ ਵਿਚ 40 ਪ੍ਰਤੀਸ਼ਤ ਸੀਟਾਂ ਮਹਿਲਾਵਾਂ ਨੂੰ ਦੇਣ ਦਾ ਐਲਾਨ ਕਰਨ ਤੋਂ ਬਾਅਦ ਹੁਣ ਉਨ੍ਹਾਂ ਨੇ ਵਿਦਿਆਰਥੀਆਂ ਲਈ ਵਾਅਦਾ ਕੀਤਾ ਹੈ। ਪ੍ਰਿਅੰਕਾ ਗਾਂਧੀ ਵਾਡਰਾ ਨੇ ਇੱਕ ਟਵੀਟ ਕੀਤਾ। ਜਿਸ ਵਿਚ ਉਨ੍ਹਾਂ ਨੇ ਕਿਹਾ ਕਿ ਕੱਲ੍ਹ ਮੈਂ ਕੁਝ ਵਿਦਿਆਰਥਣਾਂ ਨੂੰ ਮਿਲੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਪੜ੍ਹਨ ਅਤੇ ਸੁਰੱਖਿਆ ਦੇ ਲਈ ਸਮਾਰਟਫੋਨ ਦੀ ਜ਼ਰੂਰਤ ਹੈ। ਮੈਨੂੰ ਖੁਸ਼ੀ ਹੈ ਕਿ ਕਮੇਟੀ ਦੀ ਸਹਿਮਤੀ ਨਾਲ ਅੱਜ ਉਤਰ ਪ੍ਰਦੇਸ਼ ਕਾਂਗਰਸ ਨੇ ਫੈਸਲਾ ਲਿਆ ਹੈ ਕਿ ਸਰਕਾਰ ਬਣਨ ’ਤੇ ਇੰਟਰ ਪਾਸ ਕੁੜੀਆਂ ਨੂੰ ਸਮਾਰਟਫੋਨ ਅਤੇ ਅਤੇ ਗ੍ਰੈਜੂਏਟ ਕੁੜੀਆਂ ਨੂੰ ਇਲੈਕਟਰਾਨਿਕ ਸਕੂਟੀ ਦਿੱਤੀ ਜਾਵੇਗੀ। ਕਾਂਗਰਸ ਇਸ ਨੂੰ ਛੇਤੀ ਹੀ ਲਾਗੂ ਕਰ ਦੇਵੇਗੀ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img