More

  ਏਪੀਐਸ ਦਿਓਲ ਨੇ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਦਿੱਤਾ ਅਸਤੀਫਾ

  ਚੰਡੀਗੜ੍ਹ, 1 ਨਵੰਬਰ (ਬੁਲੰਦ ਆਵਾਜ ਬਿਊਰੋ) – ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ਤੋਂ ਅਮਰਪ੍ਰੀਤ ਸਿੰਘ (ਏਪੀਐਸ) ਦਿਓਲ ਨੇ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦਿਓਲ ਨੇ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਅਸਤੀਫਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਜਨਰਲ ਨੂੰ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਨਿਯੁਕਤ ਕੀਤਾ ਸੀ, ਜੋ ਕਿ ਨਿਯੁਕਤੀ ਉਸ ਸਮੇਂ ਤੋਂ ਹੀ ਵਿਵਾਦਾਂ ਵਿੱਚ ਘਿਰ ਗਈ ਸੀ। ਕਿਉਂਕਿ ਦਿਓਲ ਨੇ ਹੀ ਬੇਅਦਬੀ ਮਾਮਲੇ ਵਿਰੁੱਧ ਅਦਾਲਤ ਵਿੱਚ ਪੈਰਵੀ ਕੀਤੀ ਸੀ। ਇਸ ਦੇ ਨਾਲ ਹੀ ਉਹ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਵੀ ਰਹਿ ਚੁੱਕੇ ਸਨ। ਏਪੀਐਸ ਦਿਓਲ ਦੀ ਨਿਯੁਕਤੀ ਕਾਰਨ ਹੀ ਪੰਜਾਬ ਕਾਂਗਰਸ ਵਿੱਚ ਸੰਕਟ ਉਭਰ ਕੇ ਸਾਹਮਣੇ ਆਇਆ ਸੀ, ਜਦੋਂ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

  ਕਾਂਗਰਸ ਹਾਈਕਮਾਨ ਅੱਗੇ ਵੀ ਸਿੱਧੂ ਏਪੀਐਸ ਦਿਓਲ ਨੂੰ ਹਟਾਉਣ ਲਈ ਪੂਰੀ ਤਰ੍ਹਾਂ ਅੜੇ ਹੋਏ ਸਨ ਅਤੇ ਕਿਹਾ ਸੀ ਕਿ ਏਜੀ ਨੂੰ ਹਟਾਉਣਾ ਹੋਵੇਗਾ। ਨਵਜੋਤ ਸਿੱਧੂ ਦਾ ਤਰਕ ਸੀ ਕਿ ਐਡਵੋਕੇਟ ਜਨਰਲ ਦੀ ਬੇਅਦਬੀ ਨਾਲ ਜੁੜੇ ਗੋਲੀ ਕਾਂਡ ਦੇ ਦੋਸ਼ੀ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਹੋਰ ਪੁਲਿਸ ਅਧਿਕਾਰੀਆਂ ਦੇ ਵਕੀਲ ਰਹੇ ਹਨ। ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ। ਅਜਿਹੇ ਵਿੱਚ ਉਨ੍ਹਾਂ ਦੀ ਨਿਯੁਕਤੀ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਇਸ ਪਿੱਛੋਂ ਅੱਜ ਮਹੀਨਾ ਪਹਿਲਾਂ ਪੰਜਾਬ ਦੇ ਨਵੇਂ ਬਣੇ ਐਡਵੋਕੇਟ ਜਨਰਲ ਨੇ ਮੁੱਖ ਮੰਤਰੀ ਨੂੰ ਅਸਤੀਫਾ ਸੌਂਪ ਦਿੱਤਾ ਹੈ। ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਕਿ ਉਨ੍ਹਾਂ ਦਾ ਅਸਤੀਫਾ ਮਨਜੂਰ ਹੋਇਆ ਹੈ ਜਾਂ ਨਹੀਂ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img