More

  ਐਗਰੀਕਲਚਰ ਟੈਕਨੋਕਰੇਟਸ ਐਕਸਨ ਕਮੇਟੀ ਪੰਜਾਬ ਵਲੋਂ ਸਰਕਾਰ ਵਿਰੁੱਧ ਮੋਹਾਲੀ ਵਿਖੇ ਰੋਸ ਪ੍ਰਦਰਸ਼ਨ

  ਮੋਹਾਲੀ, 30 ਜੂਨ (ਬੁਲੰਦ ਆਵਾਜ ਬਿਊਰੋ) – ਖੇਤੀਬਾੜੀ, ਬਾਗ਼ਬਾਨੀ, ਭੂਮੀ-ਰੱਖਿਆ ਅਤੇ ਪਸ਼ੂ-ਪਾਲਣ ਵਿਭਾਗਾਂ ਵਿੱਚ ਕਿਸਾਨਾਂ ਨੂੰ ਪਸਾਰ ਸੇਵਾਵਾਂ ਦੇ ਰਹੇ ਖੇਤੀ ਟੈਕਨੋਕਰੇਟਸ ਦੀਆਂ ਜਥੇਬੰਦੀਆਂ ਦੀ ਸਾਂਝੀ ਜਥੇਬੰਦੀ “ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ” (ਐਗਟੈਕ), ਪੰਜਾਬ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਦੀ ਮਿਤੀ 29-06-2021 ਨੂੰ ਐੱਸ. ਏ. ਐੱਸ. ਨਗਰ ਵਿਖੇ ਸੂਬਾ ਪੱਧਰੀ ਮੀਟਿੰਗ ਚੇਅਰਮੈਨ ਐਗਟੈਕ ਡਾ. ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਵੱਡੀ ਪੱਧਰ ਤੇ ਖਾਲੀ ਪਈਆਂ ਆਸਾਮੀਆਂ ਭਰਨ ਲਈ ਤੁਰੰਤ ਵਿਭਾਗੀ ਕਮੇਟੀ ਦੀ ਮੀਟਿੰਗ ਕਰਕੇ ਤਰੱਕੀਆ ਕਰਨ ਤੇ ਜ਼ੋਰ ਦਿੱਤਾ ਗਿਆ। ਇਸ ਸਮੇਂ ਬਲਾਕ ਖੇਤੀਬਾੜੀ ਅਫਸਰ ਦੀਆਂ ਲਗਭਗ 120 ਆਸਾਮੀਆਂ ਖਾਲੀ ਪਈਆਂ ਹਨ। 25-25 ਸਾਲ ਤੋਂ ਇੱਕ ਪੋਸਟ ਤੇ ਕੰਮ ਕਰ ਰਹੇ ਖੇਤੀਬਾੜੀ ਵਿਕਾਸ ਅਫਸਰ ਆਪਣੀ ਪਹਿਲੀ ਤਰੱਕੀ ਦੀ ਉਡੀਕ ਵਿੱਚ ਸੇਵਾਮੁਕਤ ਹੋਣ ਦੇ ਨੇੜੇ ਆ ਚੁੱਕੇ ਹਨ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਖੇਤੀਬਾੜੀ ਦੀਆਂ ਲਗਭਗ 30 ਦੇ ਕਰੀਬ ਅਤੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦੀਆਂ 4 ਆਸਾਮੀਆਂ ਖਾਲੀਆਂ ਪਈਆਂ ਹਨ। ਖੇਤੀਬਾੜੀ ਵਿਕਾਸ ਅਫਸਰਾਂ ਤੋਂ ਖੇਤੀਬਾੜੀ ਅਫ਼ਸਰਾਂ ਦੀ ਤਰੱਕੀ ਦਾ ਜੋ ਅਜੇ ਤੱਕ ਏਜੰਡਾ ਨਹੀਂ ਭੇਜਿਆ ਗਿਆ ਅਤੇ ਡਿਪਟੀ ਡਾਇਰੈਕਟਰਾਂ ਨੂੰ ਕਰੰਟ ਡਿਊਟੀ ਚਾਰਜ ਦਿੱਤੇ ਜਾਣ ਦੇ ਚੱਲ ਰਹੇ ਚਰਚੇ ਦਾ ਵੀ ਵਿਰੋਧ ਕੀਤਾ ਗਿਆ।

  ਮੀਟਿੰਗ ਵਿੱਚ ਮੌਜੂਦ ਸਾਰੇ ਆਗੂ ਸਾਹਿਬਾਨਾਂ ਨੇ ਇੱਕਮੱਤ ਹੁੰਦੇ ਹੋਏ ਸਰਕਾਰ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਵਿੱਚ ਖੇਤੀ ਟੈਕਨੋਕਰੇਟਸ ਦੀ ਵੈਟਰਨਰੀ ਡਾਕਟਰਾਂ ਨਾਲੋਂ ਤਨਖ਼ਾਹ ਸਮਾਨਤਾ ਦੁਬਾਰਾ ਤੋੜਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਸਰਕਾਰ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਪ੍ਰੋਫੈਸ਼ਨਲ ਪੇਅ ਪੈਰਟੀ ਦੁਬਾਰਾ ਬਹਾਲ ਕਰਨ ਅਤੇ 31-12-15 ਨੂੰ 2.25 ਦੇ ਫਾਰਮੂਲੇ ਦੀ ਬਜਾਏ ਵਿਤਕਰਾ ਛੱਡਕੇ ਪਹਿਲਾਂ ਹੀ 5 ਸਾਲ ਲੇਟ ਹੋ ਚੁੱਕੇ ਨਵੇਂ ਤਨਖ਼ਾਹ ਸਕੇਲ ਸਾਰਿਆਂ ਲਈ ਇੱਕ ਹੀ ਫਾਰਮੂਲੇ ਅਨੁਸਾਰ ਫਿਕਸ ਕਰਕੇ ਇੱਕ ਹੀ ਕਿਸ਼ਤ ਵਿਚ ਬਕਾਏ ਜਾਰੀ ਕੀਤੇ ਜਾਣ।ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕਦਿਆਂ ਸਾਂਝੇ ਮੁਲਾਜ਼ਮ ਮੰਚ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। 1 ਜੁਲਾਈ 2021 ਤੋਂ 8 ਜੁਲਾਈ 2021 ਤੱਕ ਖੇਤੀ ਟੈਕਨੋਕਰੇਟਸ ਕਿਸਾਨਾਂ ਨੂੰ ਆਪਣੀਆਂ ਸੇਵਾਵਾਂ ਦਿੰਦੇ ਹੋਏ ਰੋਜ਼ਾਨਾ ਕਾਲੇ ਬਿੱਲੇ ਲਗਾ ਕੇ ਦੋ ਘੰਟੇ ਜ਼ਿਲ੍ਹਾ ਪੱਧਰੀ ਹੈੱਡ ਕੁਆਟਰਾਂ ਤੇ ਰੋਸ ਪ੍ਰਦਰਸ਼ਨ ਕਰਨਗੇ ਅਤੇ ਐਗਟੈਕ ਵੱਲੋਂ ਭੇਜੇ ਗਏ ਮੈਮੋਰੰਡਮ ਡੀ. ਸੀਜ਼ ਰਾਹੀਂ ਮੁੱਖ ਮੰਤਰੀ ਨੂੰ ਭੇਜਣਗੇ। ਸ਼ਨੀਵਾਰ ਅਤੇ ਐਤਵਾਰ ਨੂੰ ਕਾਲੇ ਬਿੱਲੇ ਲਗਾ ਕੇ ਕਿਸਾਨਾਂ ਨੂੰ ਸੇਵਾਵਾਂ ਦਿੱਤੀਆਂ ਜਾਣਗੀਆਂ।

  9 ਜੁਲਾਈ ਦਾ ਜੋ ਵੀ ਵੱਡਾ ਐਕਸ਼ਨ ਸਮੂਹ ਮੁਲਾਜ਼ਮ ਜਥੇਬੰਦੀਆਂ ਵੱਲੋਂ ਦਿੱਤਾ ਜਾਵੇਗਾ, ਉਸ ਵਿੱਚ ਸਾਰੇ ਸਾਥੀ ਸੂਬਾ ਪੱਧਰੀ ਜਾਂ ਜ਼ਿਲ੍ਹਾ ਪੱਧਰੀ ਐਕਸ਼ਨ ਵਿੱਚ ਹਿੱਸਾ ਲੈਣਗੇ। ਇਸ ਤੋਂ ਇਲਾਵਾ ਜੇਕਰ ਸਰਕਾਰ ਵੱਲੋਂ ਸਾਡੀਆਂ ਇਹਨਾਂ ਹੱਕੀ ਅਤੇ ਜਾਇਜ਼ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾਂਦਾ ਤਾਂ ਜ਼ਿਲ੍ਹਾ ਵਾਰ 15 ਜੁਲਾਈ ਤੋਂ ਹੈੱਡ ਕੁਆਰਟਰ ਵਿਖੇ ਧਰਨੇ ਸ਼ੁਰੂ ਕੀਤੇ ਜਾਣਗੇ। ਇਸ ਮੌਕੇ ਤੇ ਡਾ. ਸੁਸ਼ੀਲ ਕੁਮਾਰ, ਡਾ. ਸੁਖਬੀਰ ਸਿੰਘ ਸੰਧੂ, ਡਾ. ਕਿਰਪਾਲ ਸਿੰਘ ਢਿੱਲੋਂ, ਡਾ. ਗੁਰਮੇਲ ਸਿੰਘ, ਡਾ. ਹਰਪਾਲ ਸਿੰਘ ਪੰਨੂ, ਡਾ. ਪ੍ਰਿਤਪਾਲ ਸਿੰਘ, ਡਾ. ਗੁਰਦੀਪ ਸਿੰਘ, ਡਾ. ਕਰਨਵੀਰ ਸਿੰਘ, ਡਾ. ਸੰਦੀਪ ਰਿਣਵਾ, ਡਾ. ਜਸਵੰਤ ਰਾਏ, ਡਾ . ਰਾਜ ਕੁਮਾਰ, ਡਾ. ਸੁਖਜਿੰਦਰ ਸਿੰਘ ਬਾਜਵਾ, ਡਾ. ਦਿਲਬਾਗ ਸਿੰਘ, ਡਾ. ਬੇਅੰਤ ਸਿੰਘ, ਡਾ. ਹਰਭਿੰਦਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਸੁਖਪਾਲਵੀਰ ਸਿੰਘ, ਡਾ. ਹਰਮਨਦੀਪ ਸਿੰਘ ਆਦਿ ਨੇ ਆਪਣੇ ਵਿਚਾਰ ਰੱਖੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img