22 C
Amritsar
Thursday, March 23, 2023

ਐਨ:ਜੀ:ਓ ਸੇਵਾ ਸੰਕਲਪ ਸੁਸਾਇਟੀ ਨਾਲ ਮਿਲ ਕੇ ਕੀਤੀ ਜਾਗਰੂਕਤਾ ਦੀ ਸ਼ੁਰੂਆਤ

Must read

ਅੰਮ੍ਰਿਤਸਰ, 7 ਜੁਲਾਈ: (ਰਛਪਾਲ ਸਿੰਘ) ਅੱਜ ਸ੍ਰ ਬਲਵਿੰਦਰ ਸਿੰਘ ਸੰਧੂ ਜਿਲ•ਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਨੇ ਕੋਵਿਡ -19 ਦੇ ਦੁਸ਼ ਪ੍ਰਭਾਵਾਂ ਤੋਂ ਬਚਣ ਲਈ ਐਨ:ਜੀ:ਓ ਸੇਵਾ ਸੰੰਕਪਲ ਸੁਸਾਇਟੀ ਨਾਲ ਮਿਲ ਕੇ ਇਕ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਇਸ ਐਨ:ਜੀ:ਓ ਵੱਲੋਂ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਵੱਖ ਵੱਖ ਤਰ•ਾਂ ਦੇ ਨਾਅਰੇ ਜਿਵੇਂ ਕਿ ਮਾਸਕ ਪਾ ਕੇ ਰੱਖੋ, ਇਕ ਦੂਜੇ ਤੋਂ ਰੱਖੋ ਦੂਰੀ, ਹੱਥ ਸਾਫ ਰੱਖੋ ਅਤੇ ਬਚਾਓ ਵਿੱਚ ਹੀ ਬਚਾਓ ਹੈ ਨੂੰ ਵੱਖ ਵੱਖ ਸੋਸ਼ਲ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਇਸ ਮਹਾਂਮਾਰੀ ਤੋਂ ਬਚ ਸਕਣ।
ਇਸ ਮੌਕੇ ਜਿਲ•ਾ ਤੇ ਸੈਸ਼ਨ ਜੱਜ ਸ੍ਰ ਬਲਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਪੂਰੇ ਸੰਸਾਰ ਵਿੱਚ ਅਜੇ ਤੱਕ ਕੋਵਿਡ-19 ਮਹਾਂਮਾਰੀ ਦੀ ਵੈਕਸਨ ਤਿਆਰ ਨਹੀਂ ਹੋਈ ਅਤੇ ਵਿਸ਼ਵ ਸਿਹਤ ਸੰਗਠਨ ਦੀਆਂ ਹਦਾਇਤਾਂ ਅਨੁਸਾਰ ਕੁਝ ਸਾਵਧਾਨੀਆਂ ਵਰਤ ਕੇ ਹੀ ਇਸ ਮਹਾਂਮਾਹਰੀ ਤੋਂ ਬਚ ਸਕਦੇ ਹਾਂ। ਉਨ•ਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਬਚਣ ਦਾ ਤਰੀਕਾ ਬਚਾਓ ਵਿੱਚ ਹੀ ਬਚਾਓ ਹੈ। ਸ੍ਰ ਸੰਧੂ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਘਰੋਂ ਬਾਹਰ ਨਿਕਲਣ ਲੱਗਿਆਂ ਮਾਸਕ ਦੀ ਵਰਤੋਂ ਜਰੂਰ ਕਰਨ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ, ਸਮੇਂ ਸਮੇਂ ਸਿਰ ਹੱਥਾਂ ਨੂੰ ਸਾਫ ਕਰਨ ਅਤੇ ਜਨਤਕ ਥਾਂਵਾਂ ਤੇ ਥੁੱਕਣ ਤੋਂ ਪ੍ਰਹੇਜ ਕਰਨ। ਉਨ•ਾਂ ਕਿਹਾ ਕਿ ਇਸ ਐਨ:ਜੀ:ਓ ਦਾ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਉਨ•ਾਂ ਕਿਹਾ ਕਿ ਕਾਨੂੰਨੀ ਸੇਵਾ ਅਥਾਰਟੀ ਅਤੇ ਬਾਰ ਐਸੋਸੀਏਸ਼ਨ ਵੱਲੋਂ ਮਿਲ ਕੇ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾਵੇਗਾ।
ਇਸ ਮੌਕੇ ਸੇਵਾ ਸੰਕਪਲ ਸੁਸਾਇਟੀ ਦੇ ਉਪ ਪ੍ਰਧਾਨ ਸ੍ਰੀ ਹਰਪ੍ਰੀਤ ਸਿੰਘ ਸੰਧੂ ਨੇ ਦੱਸਿਆ ਕਿ ਉਨ•ਾਂ ਦੀ ਸੁਸਾਇਟੀ ਵੱਲੋਂ ਵੱਖ ਵੱਖ ਤਰ•ਾਂ ਦੇ ਨਾਅਰੇ ਬਣਾ ਕੇ ਸ਼ੋਸ਼ਲ ਮੀਡੀਆ ਰਾਹੀਂ ਘਰ ਘਰ ਤੱਕ ਕਰੋਨਾ ਮਹਾਂਮਾਰੀ ਤੋਂ ਬਚਣ ਦਾ ਸੰਦੇਸ਼ ਦਿੱਤਾ ਜਾ ਰਿਹਾ ਹੈ। ਉਨ•ਾਂ ਦੱਸਿਆ ਕਿ ਸਾਨੂੰ ਇਸ ਮੁਹਿੰਮ ਵਿੱਚ ਜਿਲ•ਾ ਕਾਨੂੰਨੀ ਸੇਵਾਵਾਂ, ਵਕੀਲ ਸਹਿਬਾਨ ਅਤੇ ਸਮਾਜ ਸੇਵਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਸ੍ਰੀ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੀ ਇਸ ਮਹਾਂਮਾਰੀ ਨੂੰ ਰੋਕਣ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਗਈ ਹੈ। ਉਨ•ਾਂ ਦੱਸਿਆ ਕਿ ਇਹ ਮਿਸ਼ਨ ਵੀ ਕਰੋਨਾ ਮਹਾਂਮਾਰੀ ਨੂੰਰੋਕਣ ਵਿੱਚ ਕਾਫੀ ਹੱਦ ਤੱਕ ਕਾਮਯਾਬ ਹੋਇਆ ਹੈ। ਸ੍ਰੀ ਸੰਧੂ ਨੇ ਕਿਹਾ ਕਿ ਸਾਫਾ ਸÎਭ ਦਾ ਫਰਜ ਬਣਦਾ ਹੈ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਨੂੰ ਅਪਣਾ ਕੇ ਇਸ ਮਿਸ਼ਨ ਨੂੰ ਕਾਮਯਾਬ ਕਰੀਏ।
ਇਸ ਮੌਕੇ ਸ੍ਰੀ ਸੁਮਿਤ ਮੱਕੜ ਸਕੱਤਰ ਜਿਲ•ਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ, ਸ੍ਰੀ ਬਲਜਿੰਦਰ ਸਿੰਘ ਚੀਫ ਜਡੀਸ਼ੀਅਲ ਮੈਜਿਸਟਰੇਟ ਅੰਮ੍ਰਿਤਸਰ ਤੋਂ ਇਲਾਵਾ ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਹਾਜਰ ਸਨ।

- Advertisement -spot_img

More articles

- Advertisement -spot_img

Latest article