ਅੰਮ੍ਰਿਤਸਰ, 14 ਦਸੰਬਰ (ਅਮਨਦੀਪ) – ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਐਨ:ਡੀ:ਆਰ:ਐਫ ਦੇ ਸਹਿਯੋਗ ਨਾਲ ਜਲਿਆਂਵਾਲਾ ਬਾਗ ਵਿਖੇ 15 ਦਸੰਬਰ, 2021 ਨੂੰ ਬਾ:ਦੁ: 12 ਵਜੇ ਮੋਕ ਐਕਸਰਸਾਈਜ ਕੀਤੀ ਜਾਵੇਗੀ। ਇਸ ਸਬੰਧ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਐਸ:ਡੀ:ਐਮ ਅੰਮ੍ਰਿਤਸਰ-1 ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਮੋਕ ਐਕਸਰਸਾਈਜ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਬਚਾਉਣ ਸਬੰਧੀ ਜਾਗਰੂਕ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਹੈਰੀਟੇਜ ਸਟਰੀਟ ਵਿਖੇ ਸ਼ਰਧਾਲੂਆਂ ਦੀ ਵੱਡੀ ਗਿਣਤੀ ਵਿੱਚ ਆਮਦ ਹੁੰਦੀ ਹੈ ਅਤੇ ਇਸ ਐਕਸਰਸਾਈਜ ਦਾ ਉਦੇਸ਼ ਲੋਕਾਂ ਨੂੰ ਕੁਦਰਤੀ ਆਫਤਾਂ ਤੋਂ ਕਿਸ ਤਰ੍ਹਾਂ ਬਚਾਓ ਕਰਨਾ ਹੈ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਕਿਹੜੇ ਕਿਹੜੇ ਕੰਮ ਕੀਤੇ ਜਾਣੇ ਹਨ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਹੈ। ਸ੍ਰੀ ਬੈਨਿਥ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਲਿਆਂਵਾਲਾ ਬਾਗ ਵਿਖੇ ਕੇਵਲ ਮੋਕ ਅਕਸਰਸਾਈਜ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਸ੍ਰੀ ਬੈਨਿਥ ਨੇ ਜਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਜਲਿਆਂਵਾਲਾ ਬਾਗ ਵਿਖੇ ਪਹੁੰਚਣ ਤਾਂ ਜੋ ਮੋਕ ਐਕਸਰਸਾਈਜ ਨੂੰ ਵਧੀਆ ਢੰਗ ਨਾਲ ਕੀਤਾ ਜਾ ਸਕੇ। ਇਸ ਮੌਕੇ ਐਨ:ਡੀ:ਆਰ:ਐਫ ਦੇ ਡਿਪਟੀ ਕਮਾਂਡੈਂਟ ਸ੍ਰੀ ਰਿਸ਼ੀ ਮਹਾਜਨ, ਸਹਾਇਕ ਸਿਵਲ ਸਰਜਨ ਡਾ: ਅਮਰਜੀਤ ਸਿੰਘ, ਉਪ ਜਿਲ੍ਹਾ ਸਿਖਿਆ ਅਫਸਰ ਸ੍ਰੀਮਤੀ ਰੇਖਾ ਮਹਾਜਨ, ਨਗਰ ਨਿਗਮ ਦੇ ਸਿਹਤ ਅਫਸਰ ਡਾ ਯੋਗੇਸ਼ ਅਰੋੜਾ, ਡੀ:ਐਸ:ਪੀ ਦਿਹਾਤੀ ਸ੍ਰ ਓਂਕਾਰ ਸਿੰਘ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।