More

    ਕਪੂਰਥਲਾ ਜ਼ਿਲ੍ਹਾ ਪੁਲਿਸ ਨੇ ਹਾਸਿਲ ਕੀਤੀ ਵੱਡੀ ਸਫ਼ਲਤਾ : ਲੰਡਾ ਗਰੁੱਪ ਦੇ 12 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

    ਪੰਜਾਬ, 16 ਅਪ੍ਰੈਲ (ਬੁਲੰਦ ਆਵਾਜ ਬਿਊਰੋ):- ਜ਼ਿਲ੍ਹਾ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਪੂਰਥਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀ ਮੰਗਣ ਵਾਲੇ ਲਖਵੀਰ ਸਿੰਘ ਉਰਫ਼ ਲੰਡਾ ਗਰੁੱਪ ਦੇ 12 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2 ਪਿਸਤੌਲ, ਇੱਕ ਰਿਵਾਲਵਰ, 26 ਜਿੰਦਾ ਕਾਰਤੂਸ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਸਥਾਨਕ ਪੁਲਿਸ ਲਾਈਨ ਵਿੱਚ ਐਸ.ਐਸ.ਪੀ. ਵਤਸਲਾ ਗੁਪਤਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਚਲਾਏ ਇੱਕ ਵਿਸ਼ੇਸ਼ ਅਭਿਆਨ ਤਹਿਤ ਫਿਰੌਤੀ ਮੰਗਣ ਵਾਲੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਐੱਸ.ਪੀ. (ਡੀ.) ਸਰਬਜੀਤ ਰਾਏ, ਡੀ.ਐਸ.ਪੀ (ਡੀ.) ਗੁਰਮੀਤ ਸਿੰਘ ਦੀ ਅਗਵਾਈ ਹੇਠ ਸੀ.ਆਈ.ਏ. ਸਟਾਫ਼ ਦੀ ਟੀਮ ਵੱਲੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨਾਲ ਸਾਂਝੇ ਤੌਰ ‘ਤੇ ਚਲਾਏ ਗਏ ਅਪਰੇਸ਼ਨ ਤਹਿਤ ਲਖਵੀਰ ਸਿੰਘ ਉਰਫ਼ ਲੰਡਾ ਗਰੋਹ ਦੇ ਸਰਗਰਮ ਮੈਂਬਰਾਂ ਨੂੰ ਕਾਬੂ ਕੀਤਾ ਗਿਆ।ਸੀਨੀਅਰ ਪੁਲਿਸ ਕਪਤਾਨ ਵਤਸਲਾ ਗੁਪਤਾ ਨੇ ਦੱਸਿਆ ਕਿ ਗਰੋਹ ਦੇ ਮੁੱਖ ਮੈਂਬਰ ਜਸਵੀਰ ਸਿੰਘ ਉਰਫ਼ ਜੱਸਾ ਖ਼ਿਲਾਫ਼ ਅਸਲਾ ਐਕਟ ਦੇ 8 ਅਜਿਹੇ ਕੇਸ ਦਰਜ ਹਨ, ਜਿਨ੍ਹਾਂ ਵਿੱਚ ਉਹ ਫ਼ਰਾਰ ਸੀ। ਇਹ ਸਾਰੇ ਯੋਜਨਾਬੱਧ ਤਰੀਕੇ ਨਾਲ ਲੋਕਾਂ ਦੇ ਘਰਾਂ ‘ਤੇ ਗੋਲੀਆਂ ਚਲਾ ਕੇ ਫਿਰੌਤੀ ਦੀ ਮੰਗ ਕਰਦੇ ਸਨ।

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img