ਕਪੂਰਥਲਾ, 26 ਮਈ (ਬੁਲੰਦ ਆਵਾਜ ਬਿਊਰੋ) – ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਬਾਹਰ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਕਰੀਬ ਡੇਢ ਵਜੇ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਵੱਡੀ ਗਿਣਤੀ ਵਿਚ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ‘ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ। ਅੱਗ ਬਹੁਤ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ। ਅਜੇ ਤੱਕ ਜਾਨੀ ਮਾਲੀ ਨੁਕਸਾਨ ਦਾ ਕੋਈ ਵੀ ਅੰਦਾਜ਼ਾ ਨਹੀਂ ਲੱਗ ਸਕਿਆ।
ਕਪੂਰਥਲਾ ਵਿੱਚ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ‘ਚ ਲੱਗੀ ਭਿਆਨਕ ਅੱਗ
