ਕਮਿਊਨਿਟੀ ਹੈਲਥ ਸੈਂਟਰ ਸਰਹਾਲੀ ਨੇ ਜਿਲ੍ਹੇ ਵਿੱਚੋਂ ਕੀਤਾ ਪਹਿਲਾ ਸਥਾਨ ਹਾਸਲ ਮੈਗਾ ਕੈਂਪ ਵਿੱਚ ਕੋਰੋਨਾ ਤੋਂ ਬਚਾਅ ਲਈ ਲਗਾਏ 2500 ਟੀਕੇ

54

ਮਿਹਨਤੀ ਸਟਾਫ ਨੂੰ ਐਸ.ਐਮ.ਓ ਡਾ.ਜਤਿੰਦਰ ਸਿੰਘ ਗਿੱਲ ਨੇ ਦਿੱਤੀ ਮੁਬਾਰਕਬਾਦ

Italian Trulli

ਤਰਨਤਾਰਨ, 5 ਜੁਲਾਈ (ਬੁਲੰਦ ਆਵਾਜ ਬਿਊਰੋ) – ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ,ਸਿਵਲ ਸਰਜਨ ਤਾਰਨ ਤਾਰਨ ਡਾ: ਰੋਹਿਤ ਮਹਿਤਾ ਅਤੇ ਜਿਲ੍ਹਾ ਟੀਕਾਕਰਨ ਅਫਸਰ ਡਾ: ਵਰਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫ਼ਸਰ ਦੀ ਯੋਗ ਰਹਿਨੁਮਾਈ ਹੇਠ ਵੱਖ-ਵੱਖ ਪਿੰਡਾਂ ਵਿੱਚ ਮੈਗਾ ਕੈਂਪ ਰਾਹੀਂ ਕੋਰੋਨਾ ਤੋਂ ਬਚਾਅ ਸਬੰਧੀ 2500 ਵਿਅਕਤੀਆਂ ਨੂੰ ਇੰਜੈਕਸ਼ਨ ਲਗਾਕੇ ਜ਼ਿਲ੍ਹੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ: ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਕਮਿਊਨਿਟੀ ਹੈਥਲ ਸੈਂਟਰ ਸਰਹਾਲੀ ਕਲਾਂ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਜਿਵੇਂ ਚੋਹਲਾ ਸਾਹਿਬ,ਚੰਬਾ ਕਲਾਂ,ਡੇਅਰਾ ਸਾਹਿਬ,ਫਤਿਹਾਬਾਦ,ਸਰਹਾਲੀ ਕਲਾਂ,ਖਾਰਾ,ਬ੍ਰਹਮਪੁਰਾ ਆਦਿ ਵਿੱਚ ਕੋਵਿਡ ਟੀਕਾਕਰਨ ਕੀਤਾ ਗਿਆ ਸੀ ।

ਜਿਸ ਵਿੱਚ ਸਿਹਤ ਵਿਭਾਗ ਦੇ ਮੁਲਾਜ਼ਮਾਂ,ਆਂਗਣਵਾੜੀ ਵਰਕਰਜ਼,ਆਸ਼ਾ ਵਰਕਰਜ਼,ਜੀ.ਓ.ਜੀ.,ਪੰਜਾਬ ਪੁਲਿਸ,ਸਮੂਹ ਗ੍ਰਾਂਮ ਪੰਚਾਇਤਾਂ,ਸਿੱਖਿਆ ਵਿਭਾਗ ਆਦਿ ਮਿਹਨਤੀ ਮੁਲਾਜ਼ਮਾਂ ਕਰਕੇ ਕਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਅਧੀਨ ਆਉਂਦੇ ਵੱਖ ਵੱਖ ਪਿੰਡਾਂ ਵਿੱਚ ਕੁੱਲ 2500 ਵਿਆਕਤੀਆਂ ਨੇ ਕੋਰੋਨਾ ਵੈਕਸੀਨੇਸ਼ਨ ਕਰਵਾਈ ਹੈ,ਜਿਸ ਤਹਿਤ ਕਮਿਊਨਿਟੀ ਹੈਲਥ ਸੈਂਟਰ ਸਰਹਾਲੀ ਕਲਾਂ ਜ਼ਿਲ੍ਹੇ ਭਰ ਵਿੱਚ ਸਭ ਤੋਂ ਵੱਧ ਇਜੈਕਸ਼ਨ ਲਗਾਕੇ ਪਹਿਲੇ ਸਥਾਨ ਤੇ ਰਿਹਾ ਹੈ ਅਤੇ ਉੱਚ ਅਧਿਕਾਰੀਆਂ ਵੱਲੋਂ ਉਹਨਾਂ ਦੀ ਹੌਂਸਲਾ ਅਫਜਾਈ ਕੀਤੀ ਗਈ ਹੈ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾਂ ਤੋਂ ਬਚਦੇ ਹੋਏ ਕੋਰੋਨਾ ਤੋਂ ਬਚਾਅ ਦਾ ਟੀਕਾ ਜਰੂਰ ਲਗਵਾਉਣ ਅਤੇ ਜੇਕਰ ਕਿਸੇ ਨੇ ਇਸ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨੀ ਹੋਵੇ ਤਾਂ ਸਬੰਧਤ ਮਹਿਕਮੇਂ ਦੇ ਅਧਿਕਾਰੀਆਂ ਪਾਸੋਂ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।ਇਸ ਸਬੰਧੀ ਡਾ: ਜਤਿੰਦਰ ਸਿੰਘ ਗਿੱਲ ਨੇ ਸੀ.ਐਚ.ਸੀ.ਸਰਹਾਲੀ ਦੇ ਸਮੂਹ ਸਟਾਫ ਨੂੰ ਉਹਨਾਂ ਦੀ ਲਗਨ ਤੇ ਸਖਤ ਮਿਹਨਤ ਨਾਲ ਕੰਮ ਕਰਨ ਤੇ ਮੁਬਾਰਕਰਬਾਦ ਦਿੱਤੀ ਅਤੇ ਅੱਗੇ ਤੋਂ ਵੀ ਇਸੇ ਤਰ੍ਹਾਂ ਕੰਮ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।