ਨਵੀਂ ਦਿੱਲੀ, 24 ਮਈ (ਬੁਲੰਦ ਆਵਾਜ ਬਿਊਰੋ) –ਸੁਪਰੀਮ ਕੋਰਟ ਨੇ ਕਰੋਨਾਵਾਇਰਸ ਕਰਕੇ ਮੌਤ ਦੇ ਮੂੰਹ ਪਏ ਲੋਕਾਂ ਦੇ ਵਾਰਸਾਂ ਨੂੰ 4 ਲੱਖ ਰੁਪਏ ਦਾ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕਰਦੀ ਪਟੀਸ਼ਨ ’ਤੇ ਕੇਂਦਰ ਤੋਂ ਜੁਆਬ ਮੰਗ ਲਿਆ ਹੈ। ਜਸਟਿਸ ਅਸ਼ੋਕ ਭੂਸ਼ਨ ਤੇ ਐੱਮ.ਆਰ.ਸ਼ਾਹ ਦੀ ਸ਼ਮੂਲੀਅਤ ਵਾਲੇ ਵੈਕੇਸ਼ਨ ਬੈਂਚ ਨੇ ਇਸ ਦੇ ਨਾਲ ਹੀ ਕੇਂਦਰ ਸਰਕਾਰ ਨੂੰ ਕੋਵਿਡ-19 ਪੀੜਤਾਂ ਲਈ ਮੌਤ ਦਾ ਸਰਟੀਫਿਕੇਟ ਜਾਰੀ ਕੀੇਤੇ ਜਾਣ ਸਬੰਧੀ ਆਈਸੀਐੱਮਆਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਨੂੰ ਉਸ ਅੱਗੇ ਰੱਖਣ ਦੀ ਵੀ ਹਦਾਇਤ ਕੀਤੀ ਹੈ। ਬੈਂਚ ਨੇ ਕਿਹਾ ਕਿ ਅਜਿਹੇ ਦਸਤਾਵੇਜ਼ ਜਾਰੀ ਕਰਨ ਲਈ ਕੋਈ ਇਕਸਾਰ ਪਾਲਿਸੀ ਹੋਣੀ ਚਾਹੀਦੀ ਹੈ। ਸਿਖਰਲੀ ਅਦਾਲਤ ਨੇ ਉਪਰੋਕਤ ਟਿੱਪਣੀਆਂ ਦੋ ਵੱਖੋ ਵੱਖਰੀਆਂ ਪਟੀਸ਼ਨਾਂ ’ਤੇ ਸੁਣਵਾਈ ਕਰਦਿਆਂ ਕੀਤੀਆਂ ਹਨ। ਬੈਂਚ ਨੇ ਕਿਹਾ ਕਿ ਜਦੋਂ ਤੱਕ ਮੌਤ ਸਰਟੀਫਿਕੇਟ ਜਾਰੀ ਕਰਨ ਬਾਰੇ ਇਕਸਾਰ ਨੀਤੀ ਨਹੀਂ ਬਣਦੀ, ਪੀੜਤ ਮੁਆਵਜ਼ਾ ਸਕੀਮ ਤਹਿਤ ਆਪਣੇ ਦਾਅਵੇ ਪੇਸ਼ ਨਹੀਂ ਕਰ ਸਕਦੇ। ਕੇਸ ਦੀ ਅਗਲੀ ਸੁਣਵਾਈ ਹੁਣ 11 ਜੂਨ ਨੂੰ ਹੋਵੇਗੀ।
ਕਰੋਨਾ ਪੀੜਤਾਂ ਦੇ ਵਾਰਸਾਂ ਨੂੰ ਮੁਹਾਵਜੇ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਤੋਂ 11 ਜੂਨ ਤੱਕ ਮੰਗਿਆ ਜਵਾਬ
