ਕਾਂਗਰਸੀ ਆਗੂ ਸਤਪਾਲ ਅਰੋੜਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਕਾਂਗਰਸੀ ਆਗੂ ਸਤਪਾਲ ਅਰੋੜਾ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਅੰਮ੍ਰਿਤਸਰ, 19 ਜੁਲਾਈ (ਗਗਨ) – ਅੱਜ ਆਮ ਆਦਮੀ ਪਾਰਟੀ ਨੂੰ ਹਲਕਾ ਪੱਛਮੀ ਵਿੱਚ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਵਾਰਡ ਨੰਬਰ 1 ਤੋਂ ਲੰਬਾ ਸਮਾਂ ਕਾਂਗਰਸ ਨਾਲ ਜੁੜੇ ਰਹੇ ਸਤਪਾਲ ਕਪੂਰ ਆਪ ਆਗੂ ਪਰਸ਼ੋਤਮ ਟਾਂਗਰੀ ਦੀ ਪ੍ਰੇਰਨਾ ਸਦਕਾ ਅਤੇ ਟਰੇਡ ਵਿੰਗ ਦੇ ਸੂਬਾ ਜੁਆਇੰਟ ਸਕੱਤਰ ਰਜਿੰਦਰ ਪਲਾਹ ਅਤੇ ਯੂਥ ਜੁਆਇੰਟ ਸਕੱਤਰ ਵਰੁਣ ਰਾਣਾ ਦੇ ਯਤਨਾਂ ਸਦਕਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।ਸਤਪਾਲ ਕਪੂਰ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਦੇ ਕੰਮ ਅਤੇ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਓਹਨਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਸਟੇਟ ਜੁਆਇੰਟ ਸਕੱਤਰ ਅਸ਼ੋਕ ਤਲਵਾਰ, ਜ਼ਿਲ੍ਹਾ ਸਕੱਤਰ ਇਕਬਾਲ ਸਿੰਘ ਭੁੱਲਰ, ਸੀਨੀਅਰ ਆਗੂ ਮਾਸਟਰ ਬਲਦੇਵ ਵਡਾਲੀ, ਬਲਾਕ ਇੰਚਾਰਜ ਸੁਨੀਲ ਕੁਮਾਰ, ਮੁਖਵਿੰਦਰ ਸਿੰਘ ਵਿਰਦੀ, ਕੁਲਵੰਤ ਵਡਾਲੀ, ਮੋਤੀ ਲਾਲ ਆਦਿ ਨੇ ਕੀਤਾ।

Bulandh-Awaaz

Website: