More

    ਕਾਂਗਰਸੀ ਆਪ ਹੀ ਕਾਂਗਰਸੀਆਂ ਤੇ ਲਾ ਰਹੇ ਨੇ ਜ਼ਹਿਰੀਲੀ ਸ਼ਰਾਬ ਦੇ ਇਲਜ਼ਾਮ

    ਪੰਜਾਬ ਦੇ ਮਾਝਾ ਇਲਾਕੇ ਵਿਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ‘ਚ ਜਿੱਥੇ ਵਿਰੋਧੀ ਇਸ ਜ਼ਹਿਰੀਲੇ ਕਾਰੋਬਾਰ ਪਿੱਛੇ ਕਾਂਗਰਸ ਦੇ ਉੱਚ ਆਗੂਆਂ ਦਾ ਹੱਥ ਹੋਣ ਦੇ ਦੋਸ਼ ਲਾਉਂਦੇ ਆ ਰਹੇ ਹਨ ਉੱਥੇ ਕਾਂਗਰਸ ਦੇ ਕਈ ਉੱਚ ਅਹੁਦੇਦਾਰ ਵੀ ਖੁੱਲ੍ਹ ਕੇ ਇਹ ਕਹਿ ਚੁੱਕੇ ਹਨ ਕਿ ਇਹਨਾਂ ਮੌਤਾਂ ਪਿੱਛੇ ਕਾਂਗਰਸ ਦੇ ਆਗੂਆਂ ਦਾ ਹੱਥ ਹੈ।

    ਤਰਨਤਾਰਨ ਜ਼ਿਲ੍ਹੇ ਦੇ ਕਾਂਗਰਸ ਕਮੇਟੀ ਪ੍ਰਧਾਨ ਮਨਜੀਤ ਸਿੰਘ ਘਸੀਟਪੁਰਾ ਨੇ ਹੁਣ ਕਾਂਗਰਸੀ ਆਗੂਆਂ ਦੀ ਇਸ ਜ਼ਹਿਰੀਲੇ ਵਪਾਰ ਵਿਚ ਭਾਈਵਾਲੀ ਤੋਂ ਤੰਗ ਆ ਕੇ ਆਪਣੇ ਪਾਰਟੀ ਅਹੁਦੇ ਤੋਂ ਅਸਤੀਫਾ ਹੀ ਦੇ ਦਿੱਤਾ ਹੈ। ਪੀੜ੍ਹੀਆਂ ਤੋਂ ਕਾਂਗਰਸ ਨਾਲ ਜੁੜੇ ਪਰਿਵਾਰ ਨਾਲ ਸਬੰਧਿਤ ਮਨਜੀਤ ਸਿੰਘ ਨੇ ਕਿਹਾ ਕਿ ਸ਼ਰਾਬ ਦੀ ਤਸਕਰੀ, ਨਸ਼ਾ ਤਸਕਰੀ ਅਤੇ ਜ਼ਹਿਰੀਲੀ ਸ਼ਰਾਬ ਦੀ ਵੰਡ ਬੇਰੋਕ ਜਾਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਦੇ ਕੁਝ ਵਿਧਾਇਕ ਅਤੇ ਉਨ੍ਹਾਂ ਦੇ ਪੀ.ਏ. ਇਸ ਗੋਰਖਧੰਦੇ ਵਿਚ ਲੱਗੇ ਹੋਏ ਹਨ।  ਉਹਨਾਂ ਦੋਸ਼ ਲਾਇਆ ਕਿ ਸਰਕਾਰ ਨੇ ਇਨ੍ਹਾਂ ਨਸ਼ਾ ਤਸਕਰਾਂ, ਜ਼ਹਿਰੀਲੀ ਵੇਚਣ ਅਤੇ ਬਣਾਉਣ ਵਾਲਿਆਂ ਅਤੇ ਇਨ੍ਹਾਂ ਦੇ ਵਿਅਕਤੀਆਂ ਖ਼ਿਲਾਫ਼ ਇਕ ਵੀ ਕਦਮ ਨਹੀਂ ਚੁੱਕਿਆਾ। ਮਨਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਸ਼ੇ ਦੇ ਮਾਮਲੇ ‘ਚ ਕਟਹਿਰੇ ਵਿਚ ਖੜ੍ਹਾ ਕਰਦਿਆਂ ਕਿਹਾ ਕਿ ਸ੍ਰੀ ਗੁਟਕਾ ਸਾਹਿਬ ਦੀ ਸੁਹੰ ਖਾ ਕੇ ਵੀ ਉਨ੍ਹਾਂ ਨੇ ਪੰਜਾਬ ‘ਚੋਂ ਨਸ਼ੇ ਨੂੰ ਖ਼ਤਮ ਨਹੀਂ ਕੀਤਾ।

    ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਇਹ ਮੁੱਦਾ ਚੁੱਕਣ ਲਈ ਉਨ੍ਹਾਂ ਸਮਾਂ ਮੰਗਿਆ ਸੀ ਪਰ ਉਨ੍ਹਾਂ ਨੂੰ ਸਮਾਂ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਮੈਂ ਪਾਰਟੀ ਦਾ ਇਕ ਜ਼ਿਲ੍ਹਾ ਪ੍ਰਧਾਨ ਹਾਂ ਅਤੇ ਇਸ ਘਨੌਣੀ ਕਾਂਡ ਵਿਚ ਪੀੜਤਾਂ ਦੀ ਕੋਈ ਸੁਣਵਾਈ ਕਿਸੇ ਵੀ ਪੱਧਰ ‘ਤੇ ਨਾ ਹੋਣ ਰੋਸ ਵਜੋਂ ਆਪਣੀ ਜਿੰਮੇਵਾਰੀ ਸਮਝਦਿਆਂ ਜ਼ਿਲ੍ਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਤੇ ਕਾਂਗਰਸੀ ਦੀ ਮੁਢਲੀ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦਿੰਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰਾਣਾ ਵੀ ਦੋਸ਼ ਲਾ ਚੁੱਕੇ ਹਨ ਕਿ ਇਸ ਜ਼ਹਿਰੀਲੀ ਸ਼ਰਾਬ ਦੇ ਵਪਾਰ ਵਿਚ ਕਾਂਗਰਸੀ ਐਮਐਲਏ ਰਾਣਾ ਗੁਰਜੀਤ ਸਿੰਘ ਦਾ ਸਿੱਧਾ ਹੱਥ ਹੈ।
    ਅੰਮ੍ਰਿਤਸਰ ਟਾਈਮਜ਼ ਤੋਂ ਧੰਨਵਾਦ ਸਹਿਤ

    MORE ARTICLS

    - Advertisment -spot_img

    ਸਿਆਸਤ

    ਕਾਰੋਬਾਰ

    spot_img