ਕਾਂਗਰਸ ਨੂੰ ਲੱਗਾ ਤਗੜਾ ਝੱਟਕਾ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ’ ਸਾਥੀਆਂ ਸਹਿਤ ‘ਆਪ’ ਚ’ ਸ਼ਾਮਿਲ

163

ਅੰਮ੍ਰਿਤਸਰ, 24 ਜੂਨ (ਗਗਨ ਅਜੀਤ ਸਿੰਘ) – ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਸਾਬਕਾ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ .ਐਸਦੀ ਅਗਵਾਈ ਹੇਠ ਹਰਪਾਲ ਸਿੰਘ ਭਾਲਾ ਦੇ ਯਤਨਾਂ ਸਦਕਾ ਅਮ੍ਰਿਤਸਰ ਹਲਕਾ ਉੱਤਰੀ ਦੀ ਵਾਰਡ ਨੰਬਰ 15 ਤੋਂ ਕੌਂਸਲਰ ਪਿੰਕੀ ਦੇਵੀ ਅਤੇ ਪ੍ਰਧਾਨ ਰਾਮਬਲੀ ਜੀ,ਜੋ ਕਿ ਅੱਜ ਸਾਥੀਆਂ ਸਹਿਤ ਆਮ ਆਦਮੀ ਪਾਰਟੀ ਵਿੱਚ ਰਸਮੀ ਤੋਰ ਤੇ ਸ਼ਾਮਿਲ ਹੋ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਰਾਜਨੀਤੀ ਕਰਨ ਨਹੀਂ ਸਗੋਂ ਉਹ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕੀਤੀ ਹੈ, ਤਾਂ ਜੋ ਪੰਜਾਬ ਚੜ੍ਹਦੀ ਕਲਾਂ ਵਿੱਚ ਰਹੇ।

Italian Trulli

ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕੀਤੀ:-ਸਾਬਕਾ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ। ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ। ਉਨ੍ਹਾਂ ਕਿਹਾ ਜਦੋਂ ਜਾਂਚ ਰਿਪੋਰਟ ਫਰੀਦਕੋਟ ਦੀ ਅਦਾਲਤ ਵਿੱਚ ਕਾਰਵਾਈ ਅਧੀਨ ਸੀ ਤਾਂ ਚੰਡੀਗੜ੍ਹ ਤੋਂ ਫ਼ੈਸਲੇ ਕਿਉਂ ਕਰਵਾਏ ਗਏ? ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ’ਤੇ ਚਲੇ ਗਏ। ਇਹ ਸੱਭ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਵੀ ਸੂਬੇ ਵਿੱਚ ਰਾਜਨੀਤਿਕ ਕਰਾਂਤੀ ਲਿਆਉਣਗੇ, ਜਿਸ ਨੂੰ ਸਾਰਾ ਭਾਰਤ ਦੇਖੇਗਾ। ਇਸ ਗੌਤਮ ਜੀ,ਰਤਨ ਲਾਲ,ਰਮਨ ਕੁਮਾਰ, ਅਲਖ ਰਾਮ ਮਾਸਟਰ, ਰਣਜੀਤ ਕੁਮਾਰ, ਸਿੰਘਾਰਾ ਸਿੰਘ,ਪੁਨੀਤ ਸ਼ਰਮਾ,ਮਹੇਸ਼, ਆਦਿ ਮੌਜੂਦ ਸਨ।