18 C
Amritsar
Monday, March 27, 2023

ਕਾਂਗਰਸ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਕੋਠੀ ਦਾ ਕਿਸਾਨਾਂ ਵਲੋਂ ਘਿਰਾਓ

Must read

ਅੰਮ੍ਰਿਤਸਰ, 10 ਅਗਸਤ (ਰਛਪਾਲ ਸਿੰਘ) – ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਵਲੋਂ ਮੋਦੀ ਸਰਕਾਰ ਦੁਆਰਾ ਕਿਸਾਨ ਵਿਰੋਧੀ ਜਾਰੀ ਕੀਤੇ ਗਏ 3 ਆਰਡੀਨੈਂਸ ਤੇ ਦੇਸ਼ ਮਾਰੂ ਬਿਜਲੀ ਸੋਧ ਬਿਲ ਨੂੰ ਰੱਦ ਕਰਵਾਉਣ, ਡੀਜ਼ਲ ਪੈਟਰੋਲ ਨੂੰ ਸਸਤਾ ਕਰਾਉਣ ਤੇ ਸਮੂਹ ਫਸਲਾਂ ਦੇ ਐਮ.ਐਸ.ਪੀ. ਨੂੰ ਕਾਨੂੰਨੀ ਦਰਜਾ ਦਿਵਾਉਣ ਹਿੱਤ ਅੱਜ ਕਿਸਾਨ ਆਗੂ ਡਾ. ਸਤਨਾਮ ਸਿੰਘ ਅਜਨਾਲਾ ਤੇ ਜਤਿੰਦਰ ਸਿੰਘ ਸ਼ੀਨਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਸਾਨਾਂ ਤੋਂ ਮੰਗ ਪੱਤਰ ਲੈਂਦਿਆਂ ਕਿਹਾ ਕਿ ਉਹ ਆਪ ਇਕ ਕਿਸਾਨ ਹਨ ਤੇ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਵਿਧਾਨ ਸਭਾ ‘ਚ ਇਹ ਮੁੱਦਾ ਚੁਕਣਗੇ।

- Advertisement -spot_img

More articles

- Advertisement -spot_img

Latest article