ਕਿਸਾਨਾਂ ਦਾ ਝੋਨੇ ਦੀ ਸਿੱਧੀ ਬਿਜਈ ਲਈ ਵਧਿਆ ਰੁਝਾਨ

37

ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਨੂੰ ਦੇਣ ਲੱਗੇ ਤਰਜੀਹ

Italian Trulli

ਅੰਮ੍ਰਿਤਸਰ, 25 ਜੂਨ (ਗਗਨ) – ਵੱਖ ਵੱਖ ਪਿੰਡਾ ਵਿੱਚ ਕਿਸਾਨਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਬਾਰੇ ਜਾਣਕਾਰੀ ਲੈਂਦਿਆਂ ਜਦੋਂ ਪੱਤਰਕਾਰਾਂ ਵੱਲੋਂ ਫੀਲਡ ਵਿਚ ਜੇਠੂਵਾਲ, ਵੇਰਕਾ ਆਦਿ ਪਿੰਡਾਂ ਵਿਚ ਦੇਖਿਆ ਗਿਆ ਕਿ ਨੇੜ ਭਵਿੱਖ ਵਿੱਚ ਝੋਨੇ ਦੀ ਲਵਾਈ ਲਈ ਲੋੜੀਂਦੇ ਮਜ਼ਦੂਰਾਂ ਦੀ ਘਾਟ ਦੇ ਮੱਦੇਨਜ਼ਰ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਤਰਜੀਹ ਦਿੱਤੀ ਗਈ ਹੈ।ਇਸ ਸਬੰਧੀ ਕਿਸਾਨਾਂ ਨੇ ਦੱਸਿਆ ਕਿ ਇਸ ਨਾਲ ਜ਼ਮੀਨ ਹੇਠਲਾ ਪਾਣੀ, ਸਮਾਂ ਅਤੇ ਮਜਦੂਰੀ ਤੇ ਹੋਣ ਵਾਲੇ ਖਰਚ ਦੀ ਬਚਤ ਹੁੰਦੀ ਹੈ I ਜਦੋਂ ਖੇਤੀ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕੀਤੀ ਤਾਂ ਉਹਨਾਂ ਕਿਹਾ ਕੇ ਜੂਨ ਮਹੀਨੇ ਵਿੱਚ ਸਿੱਧਾ ਝੋਨੇ ਦੀ ਬਿਜਾਈ ਕਰਨ ਨਾਲ ਫ਼ਸਲ ਦਾ ਝਾੜ ਚੰਗਾ ਆਉਂਦਾ ਹੈ ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਕੱਦੂ ਕੀਤੇ ਖੇਤ ਵਿੱਚ ਪਨੀਰੀ ਦੀ ਲਵਾਈ ਦੇ ਬਦਲਵੇਂ ਰੂਪ ਵਿੱਚ ਵਿਕਸਤ ਕੀਤੀ ਗਈ ਹੈ।

ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਤਕਨੀਕ ਦੀ ਸਫਲਤਾ ਲਈ ਜ਼ਰੂਰੀ ਹੈ ਕਿ ਤਕਨੀਕੀ ਨੁਕਤੇ ਅਪਣਾਏ ਜਾਣ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਲਕੀਆਂ ਅਤੇ ਉੱਚੀਆਂ ਜ਼ਮੀਨਾਂ ਦੀ ਚੋਣ ਨਾਂ ਕਰੋ, ਸਿਰਫ ਭਾਰੀਆਂ ਅਤੇ ਜ਼ਰਖੇਜ਼ ਜ਼ਮੀਨਾਂ ਵਿੱਚ ਸਿੱਧੀ ਬਿਜਾਈ ਕੀਤੀ ਜਾਵੇ। ਉਹਨਾਂ ਕਿਹਾ ਕੇ ਝੋਨੇ ਦੀ ਬਿਜਾਈ ਤਰ ਵਤਰ ਵਿੱਚ ਹੀ ਕਰਨੀ ਚਾਹੀਦੀ ਹੈ I,ਜੇਕਰ ਕਣਕ ਦੀ ਫਸਲ ਨੂੰ ਫਾਸਫੋਰਸ ਦੀ ਪੂਰੀ ਮਾਤਰਾ ਪਾਈ ਗਈ ਹੈ ਤਾ ਝੋਨੇ ਦੀ ਫਸਲ ਨੁੰ ਡਾਇਆ ਖਾਦ ਪਾਉਣ ਦੀ ਜ਼ਰੂਰਤ ਨਹੀਂ। ਉਹਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਵਿੱਚ ਨਦੀਨਾਂ ਦੀ ਬਹੁਤ ਸਮੱਸਿਆ ਆਉਂਦੀ ਹੈ। ਉਹਨਾਂ ਨੇ ਕਿਹਾ ਕਿ ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਇੱਕ ਲਿਟਰ ਪੈਂਡੀਮੈਥਾਲੀਨ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ ਹੈ।