More

  ਕਿਸਾਨੀ ਸੰਘਰਸ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜੇ ਉਪਰੰਤ ਅੱਜ ਵੰਡੇ ਗਏ ਨਿਯੁਕਤੀ ਪੱਤਰ

  ਕਿਸਾਨੀ ਸੰਘਰਸ ਤੋਂ ਵਾਪਸ ਪਰਤ ਰਹੇ ਮੁਕਤਸਰ ਜਿ਼ਲ੍ਹੇ ਦੇ ਦੋ ਕਿਸਾਨਾਂ ਦੀ ਮੌਤ ਤੇ ਵੜਿੰਗ ਨੇ ਕੀਤਾ ਡੂੰਘੇ ਦੁੱਖ ਦਾ ਪ੍ਰਗਟਾਵਾ

  ਗਿੱਦੜਬਾਹਾ / ਸ਼੍ਰੀ ਮੁਕਤਸਰ ਸਾਹਿਬ, 13 ਦਸੰਬਰ (ਅਵਤਾਰ ਮਰਾੜ੍ਰ) – ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨ ਸੰਘਰਸ਼ ਮੋਰਚੇ ਵਿੱਚ ਸ਼ਹੀਦ ਹੋਏ 20 ਪਰਿਵਾਰਾਂ ਦੇ ਮੈਂਬਰਾਂ ਨੂੰ 5-5 ਲੱਖ ਰੁਪਏ ਮੁਆਵਜਾ ਦੇਣ ਉਪਰੰਤ ਅੱਜ ਇਹਨਾਂ ਪਰਿਵਾਰਾਂ ਵਿਚੋਂ ਹੀ 11 ਵਿਅਕਤੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਬਾਕੀ ਰਹਿੰਦੇ ਪਰਿਵਾਰਾਂ ਨੂੰ ਵੀ ਜਲਦ ਹੀ ਕਾਗਜ਼ੀ ਕਾਰਵਾਈ ਮੁਕੰਮਲ ਹੋਣ ਉਪਰੰਤ ਨਿਯੁਕਤੀ ਪੱਤਰ ਦੇ ਦਿੱਤੇ ਜਾਣਗੇ।ਇਹ ਨਿਯੁਕਤੀ ਪੱਤਰ ਕਿਸਾਨਾਂ ਦੇ ਪਰਿਵਾਰਾਂ ਨੂੰ ਟਰਾਂਸਪੋਰਟ ਮੰਤਰੀ ਪੰਜਾਬ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਗਿੱਦੜਬਾਹਾ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਵੰਡੇ।

  ਇਸ ਮੌਕੇ ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਨੇ ਬੜਾ ਲੰਬਾ ਸਮਾਂ ਠਰੰਮੇ ਅਤੇ ਸਾਹਸ ਨਾਲ ਇਸ ਸੰਘਰਸ਼ ਵਿੱਚ ਤਨ,ਮਨ ਅਤੇ ਧਨ ਨਾਲ ਆਪਣਾ ਯੋਗਦਾਨ ਪਾਇਆ ਹੈ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਰ ਦੁੱਖ ਦਰਦ ਨਾਲ ਭਲੀ ਭਾਂਤੀ ਜਾਣੂੰ ਹੈ ਅਤੇ ਉਹਨਾਂ ਦੇ ਜ਼ਖਮਾਂ ਤੇ ਮੱਲ੍ਹਮ ਲਗਾਉਣ ਲਈ ਸ਼ਹੀਦ ਹੋਏ ਪਰਿਵਾਰਾਂ ਦੇ ਵਾਰਸਾਂ ਨੂੰ ਰਾਹਤ ਦੇਣ ਲਈ ਹਰ ਸਮੇਂ ਤਤਪਰ ਰਹਿੰਦੀ ਹੈ।ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਕਿਸਾਨੀ ਸੰਘਰਸ ਤੋਂ ਵਾਪਸ ਪਰਤ ਰਹੇ ਮੁਕਤਸਰ ਜਿ਼ਲ੍ਹੇ ਦੇ ਦੋ ਕਿਸਾਨਾਂ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਹੋਏ ਕਿਸਾਨਾਂ ਦੇ ਨਾਮ ਤੇ ਜਿ਼ਲੇ੍ਹ ਵਿੱਚ ਇੱਕ ਯਦਗਾਰ ਵੀ ਬਣਾਈ ਜਾਵੇਗੀ ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੇ ਕਿਸਾਨਾਂ ਵਲੋਂ ਕੀਤੇ ਗਏ ਸ਼ਾਂਤਮਈ ਸੰਘਰਸ਼ ਬਾਰੇ ਜਾਣੂੰ ਕਰਵਾਇਆ ਜਾ ਸਕੇ।

  MORE ARTICLS

  - Advertisment -spot_img

  ਸਿਆਸਤ

  ਕਾਰੋਬਾਰ

  spot_img