Bulandh Awaaz

Headlines
ਸੁਰੱਖਿਆ ਜਾਣਕਾਰੀਆਂ ਲੀਕ ਕਰਨ ਦੇ ਇਲਜ਼ਾਮ ਹੇਠ ਭਾਰਤੀ ਫੌਜ ਕਰ ਰਹੀ ਹੈ ਤਿੰਨ ਜਵਾਨਾਂ ਦੀ ਪੁੱਛਗਿੱਛ ਬਰਤਾਨੀਆ ਦੀ ਸੰਸਦ ਵਿਚ ਕਿਸਾਨ ਸੰਘਰਸ਼ ਬਾਰੇ ਹੋਵੇਗੀ ਖਾਸ ਵਿਚਾਰ ਚਰਚਾ ਜਦੋਂ ਲਾਈਵ ਰੇਡੀਓ ਸ਼ੋਅ ‘ਚ ਵਿਅਕਤੀ ਨੇ PM ਮੋਦੀ ਦੀ ਮਾਂ ਨੂੰ ਬੋਲੇ ਅਪਸ਼ਬਦ ਸਰਕਾਰ ਨੇ ਬੀਮੇ ਨਾਲ ਸਬੰਧਿਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ, ਪਾਲਿਸੀਧਾਰਕ ਜ਼ਰੂਰ ਪੜ੍ਹਨ ਇਹ ਖ਼ਬਰ ਮੋਦੀ ਸਰਕਾਰ ਕਰਕੇ ਭਾਰਤ ‘ਚ ਹੀ ਘਟੀ ਭਾਰਤੀਆਂ ਦੀ ਆਜ਼ਾਦੀ, ਅਮਰੀਕਾ ਨੇ ਘਟਾਈ ਰੇਟਿੰਗ ਭਾਰਤ ਨੂੰ ਲੈ ਕੇ ਅਮਰੀਕਾ ਦਾ ਵੱਡਾ ਦਾਅਵਾ, ਨਾਲ ਹੀ ਜੰਮੂ-ਕਸ਼ਮੀਰ ‘ਚ ਭਾਰਤ ਦੀਆਂ ਕੋਸ਼ਿਸ਼ਾਂ ਦੀ ਵੀ ਤਰੀਫ ਬੈਲ-ਗੱਡੀਆਂ ‘ਤੇ ਸਵਾਰ ਹੋਕੇ ਪੰਜਾਬ ਵਿਧਾਨ ਸਭਾ ਪਹੁੰਚੇ ਅਕਾਲੀ ਵਿਧਾਇਕ ਬਜਟ ਇਜਲਾਸ ਦਾ ਚੌਥਾ ਦਿਨ, ਸਦਨ ‘ਚ ਹੰਗਾਮੇ ਮਗਰੋਂ ਵਾਕਆਊਟ ਚੰਨ ‘ਤੇ ਜਾਣ ਦਾ ਸੁਫਨਾ ਜਲਦ ਹੋਵੇਗਾ ਪੂਰਾ, ਇਸ ਅਰਬਪਤੀ ਨੇ ਦਿੱਤਾ ਆਫਰ, ਪਹਿਲਾਂ ਬੁੱਕ ਕਰਵਾਉਣੀ ਪਵੇਗੀ ਟਿਕਟ ਪੰਜਾਬ ‘ਚ ਰਿਹਾਇਸ਼ੀ ਇਮਾਰਤਾਂ ‘ਤੇ ਮੋਬਾਈਲ ਟਾਵਰ ਲਾਉਣ ‘ਤੇ ਅੰਤ੍ਰਿਮ ਰੋਕ

ਕਿਸਾਨ ਅੰਦੋਲਨ ‘ਚ ਸਾਬਕਾ ਫੌਜੀਆਂ ਵਲੋਂ ਵਰਦੀ ਤੇ ਮੈਡਲ ਪਾਉਣ ਤੋਂ ਬਾਅਦ ਭਾਰਤੀ ਫੌਜ ਦਾ ਐਕਸ਼ਨ

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਭਾਰਤੀ ਫੌਜ ਦੇ ਬਹੁਤ ਸਾਰੇ ਸਾਬਕਾ ਸੈਨਿਕ, ਫੌਜੀ ਵਰਦੀ ਵਿੱਚ ਮੌਜੂਦ ਹਨ ਅਤੇ ਬਹੁਤ ਸਾਰੇ ਸੈਨਿਕ ਆਪਣੇ ਤਗਮੇ ਪਹਿਨੇ ਹੋਏ ਨਜ਼ਰ ਹਨ। ਇਸ ਤੋਂ ਬਾਅਦ ਭਾਰਤੀ ਫੌਜ ਦੁਆਰਾ ਸਾਬਕਾ ਸੈਨਿਕਾਂ ਦੇ ਮੈਡਲ ਅਤੇ ਰਿਬਨ ਪਹਿਨਣ ਬਾਰੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਵਿੱਚ ਭਾਰਤੀ ਫੌਜ ਦੇ ਬਹੁਤ ਸਾਰੇ ਸਾਬਕਾ ਸੈਨਿਕ, ਫੌਜੀ ਵਰਦੀ ਵਿੱਚ ਮੌਜੂਦ ਹਨ ਅਤੇ ਬਹੁਤ ਸਾਰੇ ਸੈਨਿਕ ਆਪਣੇ ਤਗਮੇ ਪਹਿਨੇ ਹੋਏ ਨਜ਼ਰ ਹਨ। ਇਸ ਤੋਂ ਬਾਅਦ ਭਾਰਤੀ ਫੌਜ ਦੁਆਰਾ ਸਾਬਕਾ ਸੈਨਿਕਾਂ ਦੇ ਮੈਡਲ ਅਤੇ ਰਿਬਨ ਪਹਿਨਣ ਬਾਰੇ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਸ ਐਡਵਾਇਜ਼ਰੀ ਦੇ ਅਨੁਸਾਰ ਭਾਰਤੀ ਫੌਜ ਦੇ ਮੈਡਲ ਅਤੇ ਰਿਬਨ ਸਿਰਫ ਫੌਜ ਦੇ ਨਿਯਮਾਂ ਤਹਿਤ ਸਾਬਕਾ ਸੈਨਿਕਾਂ ਦੁਆਰਾ ਪਹਿਨੇ ਜਾਣੇ ਚਾਹੀਦੇ ਹਨ।
ਭਾਰਤੀ ਸੈਨਾ ਦੇ ਨਿਯਮਾਂ ਅਨੁਸਾਰ, ਰਾਜਨੀਤਿਕ ਰੈਲੀਆਂ ਵਿੱਚ ਫੌਜੀਆਂ ਜਾਂ ਸਾਬਕਾ ਸੈਨਿਕਾਂ ਨੂੰ ਮੈਡਲ ਜਾਂ ਰਿਬਨ ਪਹਿਨਣ ਦੀ ਆਗਿਆ ਨਹੀਂ ਹੈ। ਸੈਨਾ ਦੇ ਸੂਤਰਾਂ ਨੇ ਕਿਹਾ ਹੈ ਕਿ ਫੌਜੀ ਵਰਦੀਆਂ, ਫੌਜੀ ਮੈਡਲ ਜਾਂ ਰਿਬਨ ਕਿਸੇ ਵੀ ਰਾਜਨੀਤਿਕ ਰੈਲੀਆਂ ‘ਚ ਸਾਬਕਾ ਸੈਨਿਕਾਂ ਨੂੰ ਨਹੀਂ ਪਹਿਨਣੇ ਚਾਹੀਦੇ। ਭਾਰਤੀ ਸੈਨਾ ਦੇ ਨਿਯਮ ਇਸ ਦੀ ਆਗਿਆ ਨਹੀਂ ਦਿੰਦੇ ਹਨ। ਇਹ ਮਿਲਟਰੀ ਐਡਵਾਈਜ਼ਰੀ ਉਸ ਸਮੇਂ ਜਾਰੀ ਕੀਤੀ ਗਈ ਹੈ ਜਦੋਂ ਕਈ ਸਾਬਕਾ ਸੈਨਿਕ ਰਾਜਨੀਤਿਕ ਪਾਰਟੀਆਂ ਦੀਆਂ ਰੈਲੀਆਂ ਅਤੇ ਵਿਰੋਧ ਪ੍ਰਦਰਸ਼ਨਾਂ ‘ਚ ਫੌਜੀ ਵਰਦੀਆਂ, ਮੈਡਲ ਅਤੇ ਰਿਬਨ ਨਾਲ ਵੇਖੇ ਗਏ ਹਨ।
ਕੁਝ ਰਾਜਨੀਤਿਕ ਪਾਰਟੀਆਂ ਦੇ ਲੀਡਰਾਂ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਕਿਸਾਨ 26 ਜਨਵਰੀ, ਗਣਤੰਤਰ ਦਿਵਸ ‘ਤੇ ਆਪਣੀ ਟਰੈਕਟਰ ਪਰੇਡ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਕੱਢਣਗੇ। ਇਹ ਮੰਨਿਆ ਜਾਂਦਾ ਹੈ ਕਿ ਜੇ ਕਿਸਾਨ ਆਪਣੀ ਟਰੈਕਟਰ ਪਰੇਡ ਕੱਢਦੇ ਹਨ, ਤਾਂ ਅੰਦੋਲਨ ‘ਚ ਸ਼ਾਮਲ ਸਾਬਕਾ ਫੌਜੀ ਆਪਣੀ ਵਰਦੀ ਅਤੇ ਮੈਡਰ ਪਹਿਨ ਸਕਦੇ ਹਨ।

bulandhadmin

Read Previous

ਕੇਂਦਰੀ ਮੰਤਰੀਆਂ ਨੇ ਖੇਤੀ ਕਾਨੂੰਨ ਇਕ ਸਾਲ ਰੋਕ ਕੇ ਕਮੇਟੀ ਬਣਾਉਣ ਦਾ ਦਿੱਤਾ ਪ੍ਰਸਤਾਵ, ਕਿਸਾਨਾਂ ਵੱਲੋਂ ਪ੍ਰਸਤਾਵ ਕੀਤਾ ਰੱਦ

Read Next

ਸੁਪਰੀਮ ਕੋਰਟ ਦੇ ਝਟਕੇ ਮਗਰੋਂ ਕੇਂਦਰ ਸਰਕਾਰ ਨੇ ਟਰੈਕਟਰ ਪਰੇਡ ਬਾਰੇ ਪਟੀਸ਼ਨ ਲਈ ਵਾਪਸ

Leave a Reply

Your email address will not be published. Required fields are marked *

This site uses Akismet to reduce spam. Learn how your comment data is processed.

t="945098162234950" />
error: Content is protected !!